Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'
 
ਮਨੋਰੰਜਨ

ਰਾਧਿਕਾ ਆਪਟੇ ਨੇ ‘ਫੋਰੈਂਸਿਕ’ ਦੀ ਸ਼ੂਟਿੰਗ ਮੁਕੰਮਲ ਕੀਤੀ

September 28, 2021 02:42 AM

ਅਭਿਨੇਤਰੀ ਰਾਧਿਕਾ ਆਪਟੇ ਨੇ ਆਪਣੀ ਅਗਲੀ ਫਿਲਮ ‘ਫੋਰੈਂਸਿਕ’ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਸੋਹਮ ਰੌਕਸਟਾਰ ਇੰਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਅਤੇ ਮਿਨੀ ਫਿਲਮਜ਼ ਦੇ ਬੈਨਰ ਹੇਠ ਬਣਾਈ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ‘ਕ੍ਰਿਮੀਨਲ ਜਸਟਿਸ’ ਲਈ ਜਾਣੇ ਜਾਂਦੇ ਵਿਸ਼ਾਲ ਫੁਰੀਆ ਨੇ ਕੀਤਾ ਹੈ। ਅਭਿਨੇਤਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਜਾਣਕਾਰੀ ਦਿੰਦਿਆਂ ਸਹਿਯੋਗੀ ਕਲਾਕਾਰ ਵਿਕਰਾਂਤ ਮੇਸੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ।
ਆਪਟੇ ਨੇ ਕੈਪਸ਼ਨ ਵਿੱਚ ਲਿਖਿਆ,‘‘ਮੇਰੇ ਲਈ ਇਹ ਫਿਲਮ ਮੁਕੰਮਲ ਹੈ।” ਸੋਹਮ ਰੌਕਸਟਾਰ ਇੰਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਦੀਪਕ ਮੁਕਟ ਨੇ ਮਿਨੀ ਫਿਲਮਜ਼ ਦੇ ਬੈਨਰ ਹੇਠ ਮਾਨੀਸ ਬਾਗਲਾ ਤੇ ਵਰੁਣ ਬਾਗਲਾ ਨਾਲ ਮਿਲ ਕੇ ਇਹ ਫਿਲਮ ਪੇਸ਼ ਕੀਤੀ ਹੈ। ਫਿਲਮ ਦੇ ਸਹਿ ਨਿਰਮਾਤਾ ਹੁਨਰ ਮੁਕਟ ਹਨ। ‘ਫੋਰੈਂਸਿਕ’ ਤੋਂ ਬਿਨਾ ਰਾਧਿਕਾ ਆਪਟੇ ਫਿਲਮਸਾਜ਼ ਵਸਨ ਬਾਲਾ ਦੀ ਫਿਲਮ ‘ਮੋਨਿਕਾ, ਓ ਮਾਇ ਡਾਰਲਿੰਗ’ ਵਿੱਚ ਵੀ ਦਿਖਾਈ ਦੇਵੇਗੀ। ਨੈੱਟਫਲਿਕਸ ਉੱਤੇ ਰਿਲੀਜ਼ ਹੋਣ ਵਾਲੀ ਇਸ ਫਿਲਮ ਵਿੱਚ ਰਾਜ ਕੁਮਾਰ ਰਾਓ ਅਤੇ ਹੁਮਾ ਕੁਰੈਸ਼ੀ ਨੇ ਅਹਿਮ ਭੂਮਿਕਾ ਨਿਭਾਈ ਹੈ। ਸੂਤਰਾਂ ਅਨੁਸਾਰ ਫਿਲਮ ‘ਮੋਨਿਕਾ ਓ ਮਾਇ ਡਾਰਲਿੰਗ’ ਵਿੱਚ ਸਿਕੰਦਰ ਖੇਰ ਦੀ ਐਂਟਰੀ ਹੋ ਗਈ ਹੈ। ਸਿਕੰਦਰ ਦੱਸਦੇ ਹਨ ਕਿ ‘‘ਵਸਨ ਦੀ ਫਿਲਮ ਮੇਕਿੰਗ ਸ਼ੈਲੀ ਤੋਂ ਪ੍ਰਭਾਵਤ ਹਾਂ। ਉਸ ਨਾਲ ਕੰਮ ਕਰ ਕੇ ਮਜ਼ਾ ਆਇਆ। ਉਸ ਦਾ ਲੇਖਨ-ਨਿਰਦੇਸ਼ਨ ਮਾਸਟਰਪੀਸ ਹੈ। ਉਹ ਜਿਸ ਤਰ੍ਹਾਂ ਦਾ ਅਨੋਖਾ ਸਿਨੇਮਾ ਪੇਸ਼ ਕਰਦੇ ਹਨ, ਉਹ ਫ੍ਰੈਸ਼ ਹੁੰਦਾ ਹੈ। ਇਹ ਅਨੁਭਵ ਕਿਸੇ ਸਿੱਖਣ ਦੀ ਅਵਸਥਾ ਤੋਂ ਘੱਟ ਨਹੀਂ ਹੈ। ਉਮੀਦ ਹੈ ਕਿ ਸਾਡੇ ਰਸਤੇ ਜਲਦੀ ਹੀ ਫਿਰ ਤੋਂ ਇੱਕ ਦੂਸਰੇ ਨਾਲ ਮਿਲਣਗੇ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ