Welcome to Canadian Punjabi Post
Follow us on

02

July 2025
 
ਪੰਜਾਬ

ਚੰਨੀ ਸਰਕਾਰ ਵੱਲੋਂ ਕਿਸਾਨਾਂ ਦੀ ਐਕੁਵਾਇਰ ਕੀਤੀ ਜ਼ਮੀਨ ਦੇ ਢੁਕਵੇਂ ਮੁਆਵਜ਼ੇ ਲਈ ਹੁਕਮ

September 28, 2021 08:37 AM

* ਪਹਿਲੀ ਮੀਟਿੰਗ ਦੌਰਾਨ ਸਰਪੰਚਾਂ ਦੇ ਸਤਿਕਾਰ ਦਾ ਫ਼ੈਸਲਾ


ਚੰਡੀਗੜ੍ਹ, 27 ਸਤੰਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਨਵੀਂ ਬਣੀ ਸਰਕਾਰ ਦੀ ਹੰਗਾਮੀ ਮੀਟਿੰਗ ਸੱਦੀ ਅਤੇ ਮਤਾ ਪਾਸ ਕਰਕੇ ਕਿਸਾਨਾਂ ਨਾਲ ਇਕਜੁਟਤਾ ਪ੍ਰਗਟ ਕੀਤੀ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਐਕੁਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਾ ਮਿਲਣ ਦੇ ਕਾਰਨ ਕਿਸਾਨਾਂ ਵਿੱਚ ਵੱਡੀ ਪੱਧਰ ਉਤੇ ਫੈਲ ਰਹੇ ਗੁੱਸੇ ਦਾ ਨੋਟਿਸ ਲਿਆ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੀਫਸੈਕਟਰੀ ਨੂੰ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਨੂੰ ਢੁਕਵੀਂ ਬਣਾਉਣ ਦੇ ਲਈ ਢੰਗ-ਤਰੀਕੇ ਲੱਭੇ ਜਾਣ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਤਸੱਲੀ ਮੁਤਾਬਕ ਰਾਸ਼ੀ ਦਿੱਤੀ ਜਾ ਸਕੇ।ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲਦੇ ਸੰਘਰਸ਼ ਵਿੱਚ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨਾਲ ਹਮਦਰਦੀ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿਜਦੋਂ ਤੋਂ ਭਾਰਤ ਦੀ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ ਹਨ, ਪੰਜਾਬ ਸਰਕਾਰ ਪਹਿਲੇ ਦਿਨ ਤੋਂ ਕਿਸਾਨਾਂ ਹੱਕ ਵਿਚ ਡਟ ਕੇ ਖੜ੍ਹੀ ਹੈ। ਉਨ੍ਹਾਂ ਨੇ ਮੰਤਰੀਆਂ ਨੂੰ ਮ੍ਰਿਤਕ ਕਿਸਾਨਾਂ ਦੇ ਘਰੀਂਖੁਦ ਜਾ ਕੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇਣ ਨੂੰ ਕਿਹਾ ਤੇ ਦੱਸਿਆ ਕਿ ਇਹੋ ਜਿਹੇ ਕਰੀਬ 155 ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ ਸੌਂਪਿਆ ਜਾਵੇਗਾ। ਉਨ੍ਹਾਂ ਨੇ ਚੀਫਸੈਕਟਰੀ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲ਼ਈ ਆਖਿਆ ਤਾਂ ਕਿ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।
ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਸਾਰੇ ਜਿ਼ਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ ਡੀ ਐਮਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਪਿੰਡਾਂ ਦੇ ਸਰਪੰਚਾਂ ਤੇ ਕੌਂਸਲਰਾਂ ਦੇ ਦਾਖ਼ਲਾ ਕਾਰਡ ਬਣਾਉਣ, ਜਿਸ ਨਾਲ ਉਹ ਸਰਕਾਰੀ ਦਫ਼ਤਰਾਂ ਅਤੇ ਸਿਵਲ ਸੈਕਟਰੀਏਟ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਜਾ ਸਕਣਗੇ।ਵਰਨਣ ਯੋਗ ਹੈ ਕਿ ਅਜੇ ਤੱਕ ਸਿਰਫ ਅਫਸਰਾਂ ਅਤੇ ਵੀ ਆਈ ਪੀਜ਼ ਜਾਂ ਸੈਕਟਰੀਏਟ ਦੇ ਮੁਲਾਜ਼ਮਾਂ ਦੀ ਐਂਟਰੀ ਹੀ ਸਿਵਲ ਸੈਕਟਰੀਏਟ ਵਿੱਚ ਹੁੰਦੀ ਹੈ।
ਸਰਕਾਰ ਦੀ ਸਾਦਗੀ ਦਾ ਮੁੱਢ ਬੰਨ੍ਹਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਚਿੱਠੀ ਲਿਖ ਕੇ ਆਪਣੀ ਸਕਿਓਰਿਟੀਦਾ ਅਮਲਾ ਘਟਾਉਣ ਦਾ ਹੁਕਮ ਦਿੱਤਾ ਹੈ।ਵਰਨਣ ਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਸਹੁੰ ਚੁੱਕਣ ਪਿੱਛੋਂਡੀ ਜੀ ਪੀ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਸੁਰੱਖਿਆ ਦੇ ਅਮਲੇ ਨੂੰ ਘਟਾਇਆ ਜਾਵੇ। ਇਸ ਬਾਰੇ ਅੱਜ ਉਨ੍ਹਾਂ ਨੇ ਚਿੱਠੀ ਵੀ ਲਿਖ ਦਿੱਤੀ ਹੈ।
ਦੂਸਰੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਇਕ ਵਾਰ ਫਿਰ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਹਮਲਾ ਬੋਲਿਆ ਤੇ ਕਿਹਾ ਹੈ ਕਿ ‘ਆਪਰੇਸ਼ਨ ਇਨਸਾਫ ਪੂਰਾ ਹੋ ਗਿਆ ਹੈ। ਇਸ ਵਿੱਚ ਬਿਨਾਂ ਕਾਰਨ ਦੇਰੀ ਹੋਈ, ਪਰ ਦੇਰ ਆਏ ਦਰੁਸਤ ਆਏ।’ ਉਨ੍ਹਾਂ ਦਾ ਇਹ ਬਿਆਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਨਾਲ ਜੋੜਿਆ ਜਾ ਰਿਹਾ ਹੈ। ਮੁਸਤਫ਼ਾ ਨੇ ਉਨ੍ਹਾਂ ਆਗੂਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕੈਪਟਨ ਨੂੰ ਸੱਤਾ ਤੋਂ ਹਟਾਉਣ ਦਾ ਕੰਮ ਸਿਰੇ ਚਾੜ੍ਹਿਆ ਹੈ। ਇਸ ਦੇ ਨਾਲ ਮੁਸਤਫਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਧਿਆਨ ਮਿਸ਼ਨ 2022 ਦੇ ‘ਜਿੱਤੇਗਾ ਪੰਜਾਬ’ ਉੱਤੇ ਰਹੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਇਕੋ ਇਕ ਰੁਕਾਵਟ ਦੂਰ ਹੋ ਗਈ ਹੈ। ਉਨ੍ਹਾਂ ਨੇ ਪੰਜਾਬ, ਪੰਜਾਬੀਆਂ ਤੇ ਕਾਂਗਰਸ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਮਾਰਚ 2022 ਵਿਚ ਕਾਂਗਰਸ ਦੀ ਪੱਕੀ ਜਿੱਤ ਹੋਵੇਗੀ।
ਮੁਹੰਮਦ ਮੁਸਤਫ਼ਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਡੀ ਜੀ ਪੀਬਣਨ ਦੀ ਦੌੜ ਵਿਚ ਸਨ, ਪਰ ਕੈਪਟਨ ਅਮਰਿੰਦਰ ਸਿੰਘ ਨੇ ਦਿਨਕਰ ਗੁਪਤਾ ਨੂੰ ਡੀ ਜੀ ਪੀਬਣਾ ਦਿੱਤਾ ਸੀ। ਇਸੇ ਗੱਲ ਦੇ ਕਾਰਨ ਉਸ ਸਰਕਾਰ ਨਾਲ ਨਾਰਾਜ਼ ਚੱਲ ਰਹੇ ਮੁਹੰਮਦ ਮੁਸਤਫਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇ ਹੱਥੀਂ ਲਿਆ ਅਤੇ ਇਕ ਵਿਅੰਗ ਸ਼ੇਅਰ ਵੀ ਬੋਲਿਆ: ‘ਦਰੀਆ ਕਾ ਸਾਰਾ ਨਸ਼ਾ ਉਤਰਤਾ ਚਲਾ ਗਿਆ, ਮੁਝਕੋ ਡੁਬੋਆ ਔਰ ਮੈਂ ਉਭਰਤਾ ਚਲਾ ਗਿਆ, ਵੋਹ ਪੈਰਵੀ ਤੋ ਝੂਠ ਕੀ ਕਰਤਾ ਰਹਾ, ਲੇਕਿਨ ਉਸ ਕਾ ਚਿਹਰਾ ਉਤਰਤਾ ਚਲਾ ਗਿਆ, ਮੰਜਿ਼ਲ ਸਮਝ ਕੇ ਬੈਠ ਗਏ ਜਿਸਕੋ ਚੰਦ ਲੋਗ, ਮੈਂ ਏਸੇ ਰਾਸਤੋਂ ਸੇ ਗੁਜ਼ਰਤਾ ਚਲਾ ਗਿਆ।’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ