Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ : ਹਰਪਾਲ ਚੀਮਾ

September 28, 2021 08:10 PM

- 'ਆਪ' ਵੱਲੋਂ ਦਿਓਲ ਨੂੰ ਹਟਾਉਣ ਲਈ ਕਾਂਗਰਸ ਸਰਕਾਰ ਨੂੰ 10 ਦਿਨਾਂ ਦਾ ਅਲਟੀਮੇਟਮ
-ਦਿਓਲ ਦੀ ਨਿਯੁਕਤੀ 'ਤੇ ਮੁੱਖ ਮੰਤਰੀ ਚੰਨੀ ਨੂੰ ਆੜੇ ਹੱਥੀਂ ਲਿਆ


ਚੰਡੀਗੜ, 28 ਸਤੰਬਰ (ਪੋਸਟ ਬਿਊਰੋ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵਨਿਯੁਕਤ ਐਡੋਵੇਕਟ ਜਨਰਲ (ਏ.ਜੀ) ਅਮਰ ਪ੍ਰੀਤ ਸਿੰਘ ਦਿਓਲ (ਏ.ਪੀ. ਐਸ ਦਿਓਲ) ਦੀ ਨਿਯੁਕਤੀ ਉਤੇ ਸਖ਼ਤ ਇਤਰਾਜ਼ ਅਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਚੀਮਾ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਲੀ ਚਿਹਰਾ ਐਨਾ ਜਲਦੀ ਨੰਗਾ ਹੋ ਜਾਵੇਗਾ, ਚੰਨੀ ਕੋਲੋਂ ਇਹ ਉਮੀਦ ਬਿਲਕੁਲ ਵੀ ਨਹੀਂ ਸੀ। ਚੰਨੀ ਸੰਵੇਦਨਸ਼ੀਲ ਮਾਮਲਿਆਂ 'ਚੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਚਰਨਜੀਤ ਸਿੰਘ ਚੰਨੀ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲੋਂ ਵੀ ਦੋ ਕਦਮ ਅੱਗੇ ਚਲੇ ਗਏ ਹਨ। ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਬੱਜਰ ਗਲਤੀ ਤੁਰੰਤ ਸੁਧਾਰਨ ਦੀ ਅਪੀਲ ਕਰਦਿਆਂ ਏ.ਪੀ.ਐਸ ਦਿਓਲ ਨੂੰ ਏ.ਜੀ. ਦੇ ਅਹੁਦੇ ਤੋਂ ਤੁਰੰਤ ਹਟਾਉਣਾ ਚਾਹੀਦਾ ਹੈ। ਚੀਮਾ ਨੇ ਨਾਲ ਹੀ ਚਿਤਾਵਨੀ ਦਿੱਤੀ ਜੇਕਰ 10 ਦਿਨਾਂ ਦੇ ਅੰਦਰ- ਅੰਦਰ ਚੰਨੀ ਸਰਕਾਰ ਨੇ ਏ.ਪੀ.ਐਸ ਦਿਓਲ ਨੂੰ ਅਹੁਦੇ ਤੋਂ ਨਾ ਹਟਾਇਆ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਫ਼ੈਸਲਾਕੁੰਨ ਸੰਘਰਸ਼ ਕਰੇਗੀ, ਕਿਉਂਕਿ ਇਹ ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ।
ਮੰਗਲਵਾਰ ਨੂੰ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਦੋਆ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਇੱਥੇ ਪਾਰਟੀ ਮੁੱਖ ਦਫ਼ਤਰ 'ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਏ.ਪੀ.ਐਸ ਦਿਓਲ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਲਈ ਸੀਨੀਅਰ ਵਕੀਲ ਵਜੋਂ ਪੈਰਵੀ ਦੇ ਦਸਤਾਵੇਜ਼ ਦਿਖਾਏ। ਚੀਮਾ ਨੇ ਕਿਹਾ ਕਿ ਏ.ਪੀ.ਐਸ ਦਿਓਲ ਨੇ ਸਿਰਫ਼ ਸੈਣੀ ਹੀ ਨਹੀਂ , ਸਗੋਂ ਹੋਰ ਦੋਸ਼ੀਆਂ ਦੇ ਕੇਸ ਵੀ ਏ.ਪੀ.ਐਸ ਦਿਓਲ ਹੀ ਲੜ ਰਹੇ ਹਨ। ਫਿਰ ਏ.ਪੀ.ਐਸ ਦਿਓਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੜੇ ਜਾ ਰਹੇ ਸੰਵੇਦਨਸ਼ੀਲ ਕੇਸਾਂ ਵਿਚੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ?
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਾਦਲ ਪਰਿਵਾਰ ਅਤੇ ਸੁਮੇਧ ਸੈਣੀ ਨਾਲ ਮਿਲ ਕੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਦਿਵਾਇਆ, ਹੁਣ ਚੰਨੀ ਨੇ ਸਾਰੀਆਂ ਹੱਦਾਂ ਟੱਪਦਿਆਂ ਸੁਮੇਧ ਸੈਣੀ ਦੇ ਵਕੀਲ ਨੂੰ ਹੀ ਐਡਵੋਕੇਟ ਜਨਰਲ ਬਣਾ ਦਿੱਤਾ ਹੈ।
ਚੀਮਾ ਨੇ ਕਿਹਾ, ''ਇਹ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ। ਇੰਝ ਲੱਗਦਾ ਹੈ ਜਿਵੇਂ ਬਾਦਲਾਂ ਅਤੇ ਸੈਣੀ ਨੇ ਸਾਰੀ ਸਰਕਾਰੀ ਮਸ਼ੀਨਰੀ ਆਪਣੇ ਹੱਥ 'ਚ ਲੈ ਰੱਖੀ ਹੈ। ਨਤੀਜਣ ਚੰਨੀ ਵੀ ਕੈਪਟਨ ਦੇ ਰਾਹ ਤੁਰ ਪਏ ਹਨ।'' ਉਨਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਕੋਲੋਂ ਇਹ ਉਮੀਦ ਹਰਗਿਜ਼ ਨਹੀਂ ਸੀ। ਬਰਗਾੜੀ ਤੇ ਬਹਿਬਲ ਕਲਾਂ ਬਾਰੇ ਇਨਸਾਫ਼ ਦੀ ਆਸ ਬੱਝੀ ਸੀ, ਪ੍ਰੰਤੂ ਚੰਨੀ ਸਰਕਾਰ ਵੱਲੋਂ ਏ.ਪੀ.ਐਸ ਦਿਓਲ ਬਾਰੇ ਲਏ ਫ਼ੈਸਲੇ ਨੇ ਦੁਬਾਰਾ ਫਿਰ ਪਾਣੀ ਫੇਰ ਦਿੱਤਾ।
'ਆਪ' ਆਗੂ ਨੇ ਕਿਹਾ ਜਸਟਿਸ ਰਣਜੀਤ ਸਿੰਘ ਅਤੇ ਜਸਟਿਸ ਜੋਰਾ ਸਿੰਘ ਵੱਲੋਂ ਜਿਨਾਂ ਲੋਕਾਂ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ -ਕੋਟਕਪੂਰਾ ਗੋਲੀ ਕਾਂਡ 'ਚ ਕਥਿਤ ਦੋਸ਼ੀ ਠਹਿਰਾਇਆ ਗਿਆ ਹੋਵੇ, ਉਨਾਂ ਦੋਸ਼ੀਆਂ ਦੇ ਵਕੀਲ ਨੂੰ ਸਰਕਾਰ ਆਪਣਾ ਐਡਵੋਕੇਟ ਜਨਰਲ ਲਾਉਣ ਦੀ ਸੋਚ ਵੀ ਕਿਵੇਂ ਸਕਦੀ ਹੈ? ਕਾਨੂੰਨੀ ਨੈਤਿਕਤਾ ਵੀ ਇਸ ਗੱਲ ਦੀ ਇਜਾਜ਼ਤ ਨਹੀਂ ਦਿੰਦੀ ਕਿ ਪਹਿਲਾਂ ਦੋਸ਼ੀਆਂ ਵੱਲੋਂ ਕੇਸ ਲੜ ਰਿਹਾ ਵਕੀਲ ਬਾਅਦ ਵਿੱਚ ਉਸ ਦੋਸ਼ੀ ਖ਼ਿਲਾਫ਼ ਸਰਕਾਰ ਵੱਲੋਂ ਲੜ ਸਕੇ। ਉਨਾਂ ਦੋਸ਼ ਲਾਇਆ ਕਿ ਦਿਓਲ ਦੀ ਨਿਯੁਕਤੀ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਇਸ ਬਾਰੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ