Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਬਿਜ਼ਨਸਿਜ਼ ਨੂੰ ਵੈਕਸੀਨ ਸਰਟੀਫਿਕੇਟ ਲਈ ਕੋਈ ਰਿਆਇਤ ਨਹੀਂ ਦੇਵੇਗੀ ਫੋਰਡ ਸਰਕਾਰ

September 29, 2021 01:14 AM

ਓਨਟਾਰੀਓ, 28 ਸਤੰਬਰ (ਪੋਸਟ ਬਿਊਰੋ) : ਫੋਰਡ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਨਵਾਂ ਵੈਕਸੀਨ ਸਰਟੀਫਿਕੇਟ ਲਾਗੂ ਕਰਨ ਲਈ ਉਨ੍ਹਾਂ ਵੱਲੋਂ ਐਜੂਕੇਸ਼ਨ ਫਰਸਟ ਪਹੁੰਚ ਅਪਣਾਈ ਜਾ ਰਹੀ ਹੈ। ਇਸ ਵੈਕਸੀਨ ਸਰਟੀਫਿਕੇਟ ਲਈ ਕਿਸੇ ਨੂੰ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ ਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਬਿਜ਼ਨਸਿਜ਼ ਨੂੰ ਜੁਰਮਾਨੇ ਲਾਏ ਜਾਣਗੇ।
ਸਿਹਤ ਮੰਤਰਾਲੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮਹਾਂਮਾਰੀ ਦੌਰਾਨ ਇਸ ਨਵੀਂ ਪਹੁੰਚ ਨੂੰ ਲਾਗੂ ਕਰਨ ਤੋਂ ਪਹਿਲਾਂ ਪ੍ਰੋਵਿੰਸ ਵੱਲੋਂ ਇਸ ਸਬੰਧ ਵਿੱਚ ਲੋਕਾਂ ਨੂੰ ਪਹਿਲਾਂ ਜਾਗਰੂਕ ਕਰਨ ਵਾਲੀ ਪਹੁੰਚ ਅਪਣਾਈ ਜਾ ਰਹੀ ਹੈ। ਰੀਓਪਨਿੰਗ ਓਨਟਾਰੀਓ ਐਕਟ ਦੀ ਉਲੰਘਣਾਂ ਕਰਨ ਵਾਲੇ ਬਿਜਨਸਿਜ਼ ਨੂੰ 1,000 ਡਾਲਰ ਜਾਂ 10,000 ਡਾਲਰ ਤੱਕ ਦਾ ਜੁਰਮਾਨਾ ਲੱਗ ਸਕਦਾ ਹੈ। ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਹਰ ਕਿਸੇ ਨੂੰ ਵੈਕਸੀਨੇਸ਼ਨ ਸਿਸਟਮ ਦੇ ਨਵੇਂ ਸਬੂਤ ਬਾਰੇ ਸਿੱਖਿਅਤ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।
22 ਸਤੰਬਰ ਤੱਕ ਓਨਟਾਰੀਓ ਵਾਸੀਆਂ ਨੂੰ ਆਪਣੀ ਵੈਕਸੀਨੇਸ਼ਨ ਦੀ ਰਸੀਦ ਦਿਖਾਉਣੀ ਸੀ ਤੇ ਇਹ ਸਿੱਧ ਕਰਨਾ ਸੀ ਕਿ ਉਨ੍ਹਾਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ। ਇਸ ਨਾਲ ਉਨ੍ਹਾਂ ਨੂੰ ਰੈਸਟੋਰੈਂਟਸ, ਨਾਈਟਕਲੱਬਜ਼, ਜਿੰਮਜ਼ ਤੇ ਅਜਿਹੀਆਂ ਹੋਰਨਾਂ ਥਾਂਵਾਂ ਤੱਕ ਪਹੁੰਚ ਮਿਲਣੀ ਸੀ। 22 ਅਕਤੂਬਰ ਨੂੰ ਪ੍ਰੋਵਿੰਸ ਵੱਲੋਂ ਇੱਕ ਕਿਊਆਰ ਕੋਡ ਅਤੇ ਇਸ ਪ੍ਰਕਿਰਿਆ ਨੂੰ ਅਮਲੀ ਰੂਪ ਦੇਣ ਲਈ ਵੈਰੀਫਿਕੇਸ਼ਨ ਐਪ ਲਾਂਚ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ