Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਪਾਵਰ ਵਰਕਰਜ਼ ਦੀ ਸੇਵਾ ਨੂੰ ਜ਼ਰੂਰੀ ਕਰਾਰ ਦਿੱਤਾ ਜਾ ਸਕਦਾ ਹੈ : ਫੋਰਡ

December 19, 2018 06:24 PM

ਓਨਟਾਰੀਓ, 19 ਦਸੰਬਰ (ਪੋਸਟ ਬਿਊਰੋ) : ਓਨਟਾਰੀਓ ਦੇ ਇਲੈਕਟ੍ਰਿਸਿਟੀ ਸਿਸਟਮ ਨੂੰ ਨੁਕਸਾਨ ਪਹੁੰਚਣ ਤੋਂ ਬਚਾਉਣ ਲਈ ਐਮਪੀਪੀਜ਼ ਬੈਕ ਟੂ ਵਰਕ ਬਿੱਲ ਉੱਤੇ ਬਹਿਸ ਕਰ ਰਹੇ ਹਨ। ਇਸ ਦੌਰਾਨ ਪ੍ਰੀਮੀਅਰ ਡੱਗ ਫੋਰਡ ਵੱਲੋਂ ਆਖਿਆ ਜਾ ਰਿਹਾ ਹੈ ਕਿ ਇਸ ਨੂੰ ਜ਼ਰੂਰੀ ਸੇਵਾ ਕਰਾਰ ਦਿੱਤਾ ਜਾ ਸਕਦਾ ਹੈ ਤੇ ਅਸੀਂ ਸਾਰੇ ਪੱਖ ਖੁੱਲ੍ਹੇ ਰੱਖ ਕੇ ਚੱਲ ਰਹੇ ਹਾਂ।
ਮੰਗਲਵਾਰ ਨੂੰ ਐਮੇਜ਼ੌਨ ਦੇ ਹੈੱਡਕੁਆਰਟਰ ਉੱਤੇ ਗੱਲ ਕਰਦਿਆਂ ਫੋਰਡ ਨੇ ਆਖਿਆ ਕਿ ਨਾ ਤਾਂ ਅਸੀਂ ਇਸ ਬਾਬਤ ਕੋਈ ਫੈਸਲਾ ਕੀਤਾ ਹੈ ਤੇ ਨਾ ਹੀ ਕਿਸੇ ਗੱਲ ਤੋਂ ਇਨਕਾਰ ਕੀਤਾ ਹੈ। ਜਿ਼ਕਰਯੋਗ ਹੈ ਕਿ ਐਮੇਜ਼ੌਨ ਵੱਲੋਂ ਪ੍ਰੋਵਿੰਸ ਵਿੱਚ 600 ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਇਨ੍ਹਾਂ ਕਾਮਿਆਂ ਦੀਆਂ ਸੇਵਾਵਾਂ ਲਾਜ਼ਮੀ ਕੀਤੇ ਜਾਣ ਨਾਲ ਉਹ ਕਦੇ ਹੜਤਾਲ ਨਹੀਂ ਕਰ ਸਕਣਗੇ। ਉਨ੍ਹਾਂ ਦੇ ਕਾਂਟਰੈਕਟ ਵਿਚੋਲਗੀ ਰਾਹੀਂ ਤੈਅ ਕੀਤੇ ਜਾਇਆ ਕਰਨਗੇ, ਜਿਵੇਂ ਕਿ ਪੁਲਿਸ, ਐਮਰਜੰਸੀ ਸੇਵਾਵਾਂ ਤੇ ਟੋਰਾਂਟੋ ਟਰਾਂਜਿ਼ਟ ਕਮਿਸ਼ਨ ਦੇ ਕਰਮਚਾਰੀਆਂ ਦੇ ਹੁੰਦੇ ਹਨ। ਫੋਰਡ ਨੇ ਆਖਿਆ ਕਿ ਸੱਭ ਤੋਂ ਜ਼ਰੂਰੀ ਗੱਲ ਓਨਟਾਰੀਓ ਪਾਵਰ ਜੈਨਰੇਸ਼ਨ ਦੇ ਕਰਮਚਾਰੀਆਂ ਨੂੰ ਕੰਮ ਉੱਤੇ ਵਾਪਿਸ ਲਿਆਉਣਾ ਹੈ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਸੀਂ ਬਿਜਲੀ ਬੰਦ ਹੋਣ ਦੀਆਂ ਹੋਰ ਘਟਨਾਵਾਂ ਹੋਰ ਬਰਦਾਸ਼ਤ ਨਹੀਂ ਕਰ ਸਕਦੇ। ਇਸ ਨਾਲ ਸਾਡੇ ਪ੍ਰੋਵਿੰਸ ਵਿੱਚ ਨਵਾਂ ਸੰਕਟ ਖੜ੍ਹਾਂ ਹੋ ਸਕਦਾ ਹੈ। ਇਸ ਬਿੱਲ ਦੇ ਵੀਰਵਾਰ ਤੱਕ ਪਾਸ ਹੋਣ ਦੀ ਉਮੀਦ ਹੈ ਤੇ ਫੋਰਡ ਨੇ ਆਖਿਆ ਕਿ ਸ਼ੁੱਕਰਵਾਰ ਤੱਕ ਸਾਰਾ ਕੁੱਝ ਨੌਰਮਲ ਹੋ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ