Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਡਾਊਨਟਾਊਨ ਵਿੱਚ ਚੱਲੀ ਗੋਲੀ, ਪੁਰਸ਼ ਹਲਾਕ, ਮਹਿਲਾ ਜ਼ਖ਼ਮੀ

December 19, 2018 06:25 PM

ਟੋਰਾਂਟੋ, 19 ਦਸੰਬਰ (ਪੋਸਟ ਬਿਊਰੋ) : ਅੱਜ ਸਵੇਰੇ ਡਾਊਨਟਾਊਨ ਵਿੱਚ ਚੱਲੀ ਗੋਲੀ ਕਾਰਨ ਇੱਕ ਪੁਰਸ਼ ਦੀ ਮੌਤ ਹੋ ਗਈ ਤੇ ਇੱਕ ਮਹਿਲਾ ਜ਼ਖ਼ਮੀ ਹੋ ਗਈ।
ਇਹ ਗੋਲੀ ਅੱਧੀ ਰਾਤ ਤੋਂ ਬਾਅਦ ਕਿੰਗ ਸਟਰੀਟ ਐਂਡ ਸਪੈਡਿਨਾ ਐਵਨਿਊ ਨੇੜੇ ਚੱਲੀ। ਬੁੱਧਵਾਰ ਸਵੇਰੇ ਇੰਸਪੈਕਟਰ ਡੈਰੇਨ ਆਲਡਰਿੱਟ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਡੇ ਅਧਿਕਾਰੀ ਠੀਕ ਉਸ ਸਮੇਂ ਉੱਤੇ ਹੀ ਕਿੰਗ ਦੇ ਦੱਖਣ ਵਿੱਚ ਸਪੈਡੀਨਾ ਉੱਤੇ ਚੈਕਿੰਗ ਕਰ ਰਹੇ ਸਨ। ਉਨ੍ਹਾਂ ਨੇ ਵੀ ਗੋਲੀਆਂ ਚੱਲਣ ਦੀਆਂ ਕਈ ਆਵਾਜ਼ਾਂ ਸੁਣੀਆਂ। ਉਹ ਉਸੇ ਵੇਲੇ ਮੌਕੇ ਉੱਤੇ ਪਹੁੰਚੇ ਜਿੱਥੇ ਉਨ੍ਹਾਂ ਨੂੰ ਇੱਕ ਪੁਰਸ਼ ਤੇ ਔਰਤ ਜ਼ਖ਼ਮੀ ਹਾਲਤ ਵਿੱਚ ਮਿਲੇ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਰਸ਼ ਨੂੰ ਧੌਣ ਵਿੱਚ ਗੋਲੀ ਲੱਗੀ ਸੀ ਤੇ ਮਹਿਲਾ ਦੀ ਲੱਤ ਵਿੱਚ ਗੋਲੀ ਲੱਗੀ ਸੀ। ਉਸ ਵਿਅਕਤੀ ਨੂੰ ਨਾਜੁ਼ਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਬਾਅਦ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ਉਹ ਆਪਣੇ 20ਵਿਆਂ ਵਿੱਚ ਸੀ। ਮਹਿਲਾ ਨੂੰ ਵੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦਾ ਇਲਾਜ ਕੀਤੇ ਜਾਣ ਤੋਂ ਬਾਅਦ ਉਸ ਨੂੰ ਖਤਰੇ ਤੋਂ ਬਾਹਰ ਦੱਸਿਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਮਸ਼ਕੂਕ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ