Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਬੱਚਿਆਂ ਦੇ ਸੈਕਸ ਸ਼ੋਸ਼ਣ ਬਾਰੇ ਪੋਪ ਨੇ ਕਿਹਾ, ‘ਅਸੀਂ ਸ਼ਰਮਿੰਦਾ ਹਾਂ’

October 08, 2021 02:23 AM

ਵੈਟੀਕਨ ਸਿਟੀ, 7 ਅਕਤੂਬਰ (ਪੋਸਟ ਬਿਊਰੋ)- ਪੋਪ ਫਰਾਂਸਿਸ ਨੇ ਫਰਾਂਸ ਦੇ ਚਰਚ ਵਿੱਚ ਵੱਡੇ ਪੱਧਰ ਉੱਤੇ ਬਾਲ ਸੈਕਸ ਸ਼ੋਸ਼ਣ ਦੀਆਂ ਘਟਨਾਵਾਂ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੇ ਤੇ ਰੋਮਨ ਕੈਥੋਲਿਕ ਚਰਚ ਲਈ ਸ਼ਰਮਿੰਦਗੀ ਦੀ ਗੱਲ ਹੈ। ਉਨ੍ਹਾਂ ਨੇ ਪੀੜਤਾਂ ਦੀਆਂ ਲੋੜਾਂ ਦੀ ਸਪਲਾਈ ਵਿੱਚ ਨਾਕਾਮੀ ਦੀ ਗੱਲ ਮੰਨੀ ਹੈ।
ਵਰਨਣ ਯੋਗ ਹੈ ਕਿ ਪੋਪ ਵੈਟੀਕਨ ਵਿੱਚ ਲੋਕਾਂ ਨਾਲ ਰੈਗੂਲਰ ਗੱਲਬਾਤ ਦੇ ਦੌਰਾਨ ਮੰਗਲਵਾਰ ਨੂੰ ਜਾਰੀ ਹੋਈ ਉਸ ਰਿਪੋਰਟ ਉੱਤੇ ਚਰਚਾ ਕਰ ਰਹੇ ਸਨ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸਾਲ 1950 ਤੋਂ ਬਾਅਦ ਪਾਦਰੀ ਵਰਗ ਤੇ ਚਰਚ ਦੇ ਹੋਰ ਅਹੁਦੇਦਾਰਾਂ ਨੇ 3.30 ਲੱਖ ਫਰਾਂਸੀਸੀ ਬੱਚਿਆਂ ਦਾ ਜਿਨਸੀ ਸੋਸ਼ਣ ਕੀਤਾ ਸੀ। ਉਨ੍ਹਾਂ ਕਿਹਾ ਕਿ ਮੰਦੇ ਭਾਗੀਂ ਇਹ ਬਹੁਤ ਵੱਡੀ ਗਿਣਤੀ ਹੈ। ਪੀੜਤਾਂ ਨੇ ਜਿਹੜਾ ਦਰਦ ਅਤੇ ਸਦਮਾ ਝੱਲਿਆ ਸੀ, ਉਸ ਉੱਤੇ ਮੈਂ ਦੁੱਖ ਪ੍ਰਗਟ ਕਰਦਾ ਹਾਂ। ਇਹ ਮੇਰੇ ਲਈ ਸ਼ਰਮ ਦੀ ਗੱਲ ਹੈ, ਸਾਡੇ ਲਈ ਸ਼ਰਮ ਦੀ ਗੱਲ ਹੈ ਤੇ ਇਹ ਚਰਚ ਦੀ ਅਸਮਰੱਥਾ ਹੈ। ਉਨ੍ਹਾਂ ਨੇ ਬਿਸ਼ਪ ਤੇ ਧਾਰਮਿਕ ਨੇਤਾਵਾਂ ਨੂੰ ਸਾਰੇ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ, ਤਾਂ ਜੋ ਏਦਾਂ ਦੀਆਂ ਘਟਨਾਵਾਂ ਫਿਰ ਨਾ ਹੋਣ। ਪੋਪ ਨੇ ਇਸ ਮੁਸ਼ਕਲ ਘੜੀ ਵਿੱਚ ਪਾਦਰੀਆਂ ਨੂੰ ਪਿਤਾ ਵਾਂਗ ਸਮਰਥਨ ਦਿੰਦੇ ਹੋਏ ਫਰਾਂਸਿਸ ਕੈਥੋਲਿਕ ਨੂੰ ਕਿਹਾ ਕਿ ਇਹ ਯਕੀਨੀ ਬਣਾਓ ਕਿ ਚਰਚ ਸਾਰਿਆਂ ਲਈ ਸੁਰੱਖਿਅਤ ਹੋਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ