Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਅਗਵਾਕਾਂਡ ਤੇ ਕਤਲ ਦੇ ਮਾਮਲੇ ਵਿੱਚ 25 ਸਾਲਾ ਵਿਅਕਤੀ ਚਾਰਜ

October 09, 2021 02:19 AM

ਹੈਮਿਲਟਨ, 9 ਅਕਤੂਬਰ (ਪੋਸਟ ਬਿਊਰੋ) : ਪਿਛਲੇ ਮਹੀਨੇ ਇੱਕ ਘਰ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਇਸੇ ਇਲਾਕੇ ਦੇ ਵਿਅਕਤੀ ਨੂੰ ਅਗਵਾ ਕਰਨ ਤੇ ਉਸ ਦੇ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ 25 ਸਾਲਾ ਵਿਅਕਤੀ ਨੂੰ ਹੈਮਿਲਟਨ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਸਾਰਜੈਂਟ ਸਟੀਵ ਬੇਰੇਜਿ਼ਊਕ ਨੇ ਆਖਿਆ ਕਿ ਐਂਟੌਇਨ ਚੇਂਬਰਜ਼ ਨੂੰ ਫਰਸਟ ਡਿਗਰੀ ਮਰਡਰ, ਕਤਲ ਕਰਨ ਦੀ ਕੋਸਿ਼ਸ਼ ਕਰਨ, ਕਿਡਨੈਪਿੰਗ ਤੇ ਗੁੱਸੇ ਨਾਲ ਹਮਲਾ ਕਰਨ ਲਈ ਚਾਰਜ ਕੀਤਾ ਗਿਆ ਹੈ।ਚੇਂਬਰਜ਼ ਨੂੰ ਹਥਿਆਰਾਂ ਨਾਲ ਸਬੰਧਤ ਕਈ ਮਾਮਲਿਆਂ ਲਈ ਵੀ ਚਾਰਜ ਕੀਤਾ ਗਿਆ ਹੈ।ਜਾਂਚਕਾਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਸਬੰਧ ਵਿੱਚ ਉਹ ਦੋ ਹੋਰਨਾਂ ਮਸ਼ਕੂਕਾਂ ਦੀ ਭਾਲ ਜਾਰੀ ਰੱਖਣਗੇ।
16 ਸਤੰਬਰ ਨੂੰ ਮਾਊਂਟ ਹੋਪ, ਓਨਟਾਰੀਓ ਵਿੱਚ 63 ਸਾਲਾ ਫਕੀਰ ਅਲੀ ਦੇ ਘਰ ਵਿੱਚ ਹੀ ਇਹ ਅਗਵਾਕਾਂਡ ਵਾਪਰਿਆ। ਆਪਣੇ ਪਿਤਾ ਦੀ ਹਿਫਾਜ਼ਤ ਕਰਨ ਲਈ ਸਾਹਮਣੇ ਆਏ ਅਲੀ ਦੇ ਦੋ ਲੜਕਿਆਂ ਨੂੰ ਗੋਲੀ ਮਾਰ ਦਿੱਤੀ ਗਈ। ਜਿਨ੍ਹਾਂ ਵਿੱਚੋਂ ਇੱਕ 21 ਸਾਲਾ ਹਸਨੈਨ ਨਾਨੋ ਅਲੀ, ਦੀ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਮੌਤ ਹੋ ਗਈ।ਪੁਲਿਸ ਅਨੁਸਾਰ ਕਈ ਘੰਟਿਆਂ ਬਾਅਦ ਅਲੀ ਇੱਕ ਪੁਲ ਦੇ ਕੋਲ ਮਿਲਿਆ ਤੇ ਉਹ ਗੰਭੀਰ ਜ਼ਖ਼ਮੀ ਹਾਲਤ ਵਿੱਚ ਸੀ।
ਪੁਲਿਸ ਨੇ ਦੱਸਿਆ ਕਿ ਚੇਂਬਰਜ਼ ਨੂੰ ਅਗਵਾਕਾਂਡ ਤੇ ਗੋਲੀਕਾਂਡ ਵਾਲੀ ਰਾਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਜਨਤਾ ਤੋਂ ਮਿਲੀ ਸੂਹ ਤੋਂ ਬਾਅਦ ਪੁਲਿਸ ਨੇ ਉਸ ਦੀ ਗੱਡੀ ਨੂੰ ਟਰੈਕ ਕੀਤਾ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਉਸ ਕੋਲੋਂ ਮੌਕੇ ਉੱਤੇ ਹਥਿਆਰ ਵੀ ਮਿਲਿਆ।ਜਾਂਚਕਾਰਾਂ ਦਾ ਕਹਿਣਾ ਹੈ ਕਿ ਇਸ ਹਮਲੇ ਪਿੱਛੇ ਪੈਸਾ ਹੀ ਕਾਰਨ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ