Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਆਈ ਐਸ ਵਾਲੇ ਮਾਮਲੇ ਵਿੱਚ ਅਮਰੀਕਾ ਦੀ ਮਦਦ ਤੋਂ ਤਾਲਿਬਾਨ ਦਾ ਇਨਕਾਰ

October 11, 2021 03:06 AM

ਇਸਲਾਮਾਬਾਦ, 10 ਅਕਤੂਬਰ (ਪੋਸਟ ਬਿਊਰੋ)- ਬੰਦੂਕ ਦੇ ਜ਼ੋਰਨਾਲ ਅਫਗਾਨਿਸਤਾਨ ਉੱਤੇ ਕਾਬਜ਼ ਹੋਏ ਤਾਲਿਬਾਨ ਨੇ ਆਈ ਐਸ ਅਤੇ ਹੋਰ ਅੱਤਵਾਦੀ ਸੰਗਠਨਾਂ ਉੱਤੇ ਰੋਕ ਲਾਉਣ ਵਿੱਚ ਅਮਰੀਕਾ ਦੀ ਮਦਦ ਕਰਨ ਦੀਆਂ ਸੰਭਾਵਨਾਵਾਂ ਨੂੰ ਕੱਲ੍ਹ ਸਿਰੇ ਤੋਂ ਰੱਦ ਕਰ ਦਿੱਤਾ ਹੈ, ਜਿਸ ਨਾਲ ਅਮਰੀਕਾ ਨੂੰ ਝਟਕਾ ਲੱਗਾ ਹੈ।
ਅਫਗਾਨਿਸਤਾਨ ਤੋਂ ਅਗਸਤ ਵਿੱਚ ਅਮਰੀਕੀ ਫੌਜ ਦੀ ਵਾਪਸੀ ਪਿੱਛੋਂ ਪਹਿਲੀ ਵਾਰ ਦੋਵਾਂ ਧਿਰਾਂ ਵਿਚਾਲੇ ਹੋਈ ਇਸ ਸਿੱਧੀ ਗੱਲਬਾਤ ਤੋਂ ਪਹਿਲਾਂ ਤਾਲਿਬਾਨ ਨੇ ਸਖਤ ਰੁਖ਼ ਧਾਰਨ ਕੀਤਾ ਹੈ। ਅਮਰੀਕਾ ਤੇ ਤਾਲਿਬਾਨ ਦੇ ਨੁਮਾਇੰਦਿਆਂ ਵਿਚਾਲੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਹੋ ਰਹੀ ਦੋ ਦਿਨਾਂ ਗੱਲਬਾਤ ਮੌਕੇ ਅਮਰੀਕਾ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਗੱਲਬਾਤ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਵਾਲੀ ਸ਼ੁਰੂਆਤ ਨਹੀਂ ਹੈ।ਦੋਵਾਂ ਧਿਰਾਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਅੱਤਵਾਦੀ ਸੰਗਠਨਾਂ ਉੱਤੇ ਨਕੇਲ ਕੱਸਣ ਤੇ ਅਫਗਾਨਿਸਤਾਨ ਤੋਂ ਵਿਦੇਸ਼ੀ ਤੇ ਅਫਗਾਨ ਨਾਗਰਿਕਾਂ ਦੀ ਨਿਕਾਸੀ ਸਣੇ ਕਈ ਹੋਰ ਮੁੱਦਿਆਂ ਉੱਤੇ ਚਰਚਾ ਹੋ ਰਹੀ ਹੈ। ਤਾਲਿਬਾਨ ਨੇ ਨਿਕਾਸੀ ਦੇ ਮੁੱਦੇ ਉੱਤੇ ਲਚਕੀਲਾ ਰੁਖ਼ ਰੱਖਣ ਦੇ ਸੰਕੇਤ ਦਿੱਤੇ ਹਨ। ਉਨ੍ਹਾ ਦੇ ਰਾਜਨੀਤਕ ਬੁਲਾਰੇ ਸੁਹੇਲ ਸ਼ਾਹੀਨ ਨੇ ਦੱਸਿਆ ਕਿ ਅਫਗਾਨਿਸਤਾਨ ਵਿੱਚ ਤੇਜ਼ੀ ਨਾਲ ਸਰਗਰਮ ਹੋ ਰਹੇ ਇਸਲਾਮਕ ਸਟੇਟ (ਆਈ ਐਸ) ਗਰੁੱਪ ਦੇ ਸੰਗਠਨਾਂ ਬਾਰੇ ਅਸੀਂ ਅਮਰੀਕਾ ਨੂੰ ਕੋਈ ਸਹਿਯੋਗ ਨਹੀਂ ਦੇਵਾਂਗੇ, ਅਸੀਂ ਆਈ ਐਸ ਨਾਲ ਆਪਣੇ ਦਮ ਉੱਤੇ ਨਜਿੱਠ ਸਕਦੇ ਹਾਂ।
ਅਮਰੀਕਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਵਿੱਚਚੱਲਦੀ ਗੱਲਬਾਤ ਦਾ ਉਦੇਸ਼ ਤਾਲਿਬਾਨੀਆਗੂਆਂ ਤੋਂ ਇਹ ਵਾਅਦਾ ਲੈਣਾ ਹੋਵੇਗਾ ਕਿ ਉਹ ਅਮਰੀਕੀਆਂਅਤੇ ਹੋਰਨਾਂ ਵਿਦੇਸ਼ੀ ਨਾਗਰਿਕਾਂ, ਅਮਰੀਕੀ ਸਰਕਾਰ ਅਤੇ ਫੌਜ ਦੇ ਮਦਦਗਾਰ ਰਹੇ ਅਫਗਾਨ ਸਹਿਯੋਗੀਆਂ ਦੀ ਨਿਕਾਸੀ ਦੀ ਇਜਾਜ਼ਤ ਦੇਵੇਗਾ। ਤਾਲਿਬਾਨ ਨਾਲ ਇਹ ਗੱਲਬਾਤ ਇਸ ਲਈ ਵੀ ਅਹਿਮ ਹੈ ਕਿ ਅਮਰੀਕੀ ਉਪ ਵਿਦੇਸ਼ ਮੰਤਰੀ ਵੈਂਡੀ ਸ਼ਰਮਨ ਦੋ ਦਿਨ ਪਹਿਲਾਂ ਹੀ ਅਫਗਾਨਿਸਤਾਨ ਦੇ ਮੁੱਦੇ ਉੱਤੇ ਪਾਕਿਸਤਾਨੀ ਨਾਲ ਇਸਲਾਮਾਬਾਦ ਵਿੱਚ ਗੱਲਬਾਤ ਕਰ ਚੁੱਕੀ ਹੈ। ਆਈ ਐਸ ਪੂਰਬੀ ਅਫਗਾਨਿਸਤਾਨ ਵਿੱਚ 2014 ਤੋਂ ਸ਼ੀਆ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਅਮਰੀਕਾ ਲਈ ਵੀ ਖਤਰਾ ਹੈ। ਪਿੱਛੇ ਜਿਹੇ ਮਸਜਿਦ ਉੱਤੇਹਮਲੇ ਵਿੱਚ ਵੀ ਉਸ ਦੇ ਸੰਗਠਨ ਦਾ ਹੱਥ ਸੀ, ਜਿਸ ਵਿੱਚ ਘੱਟ ਗਿਣਤੀ ਸ਼ੀਆ ਭਾਈਚਾਰੇ ਦੇ 46 ਲੋਕ ਮਾਰੇ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ