Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਪਾਕਿ ਦੇ ਐਟਮੀ ਪ੍ਰੋਗਰਾਮ ਦੇ ਮੋਢੀ ਅਬਦੁਲ ਕਦੀਰ ਖ਼ਾਨ ਦਾ ਦਿਹਾਂਤ

October 12, 2021 01:21 AM

ਲਾਹੌਰ, 11 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਐਟਮੀ ਵਿਗਿਆਨੀ ਡਾਕਟਰ ਅਬਦੁਲ ਕਦੀਰ ਖ਼ਾਨ (85 ਸਾਲ) ਦਾ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਪਾਕਿਸਤਾਨ ਦੇ ਐਟਮੀ ਪ੍ਰੋਗਰਾਮ ਦਾ ਮੋਢੀ ਮੰਨਿਆ ਜਾਂਦਾ ਸੀ। ਕਦੀਰ ਖ਼ਾਨ ਦੀ ਸਿਹਤ ਖ਼ਰਾਬ ਹੋਣ ਉੱਤੇਪਰਸੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਪਿੱਛੋਂ ਕੱਲ੍ਹ ਸਵੇਰੇ 7.04 ਵਜੇ ਉਨ੍ਹਾਂ ਦੀ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਫੇਫੜਿਆਂ ਦੀ ਖ਼ਰਾਬੀ ਕਾਰਨ ਹੋਈ ਹੈ।
ਡਾਕਟਰ ਕਦੀਰ ਖਾਨ ਉੱਤੇ ਸੰਸਾਰ ਭਰ ਵਿੱਚ ਐਟਮੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਸੀ ਅਤੇ ਖੁਦ ਉਨ੍ਹਾਂ ਨੇ ਕਬੂਲ ਕੀਤਾ ਸੀ ਕਿ ਸਾਲ 2004 ਵਿੱਚ ਉਤਰੀ ਕੋਰੀਆ, ਲਿਬੀਆ ਨੂੰ ਐਟਮੀ ਹਥਿਆਰ ਬਣਾਉਣ ਲਈ ਸਪਲਾਈ ਦੇਣ ਵਿੱਚ ਉਨ੍ਹਾਂ ਮਦਦ ਕੀਤੀ ਸੀ। ਪਾਕਿਸਤਾਨ ਦੇ ਰੱਖਿਆ ਮੰਤਰੀ ਪਰਵੇਜ਼ ਖੱਟਕ ਤੇ ਹੋਰ ਮੰਤਰੀਆਂ ਨੇ ਡਾਕਟਰ ਖ਼ਾਨ ਦੇ ਦਿਹਾਂਤ ਉੱਤੇ ਦੁੱਖ ਪ੍ਰਗਟ ਕੀਤਾ ਹੈ। ਅਬਦੁਲ ਕਦੀਰ ਖ਼ਾਨ ਦਾ ਜਨਮ ਇੱਕ ਅਪ੍ਰੈਲ 1936 ਨੂੰ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਹੋਇਆ ਸੀ ਤੇ ਵੰਡ ਵੇਲੇ ਉਹ ਆਪਣੇ ਪਰਵਾਰ ਨਾਲ ਪਾਕਿਸਤਾਨ ਚਲੇ ਗਏ ਸਨ।ਕਦੀਰ ਖ਼ਾਨ ਪਾਕਿ ਦੇ ਪਹਿਲੇ ਨਾਗਰਿਕ ਸਨ, ਜਿਨ੍ਹਾਂ ਨੂੰ ਤਿੰਨ ਰਾਸ਼ਟਰਪਤੀ ਐਵਾਰਡਾਂ ਨਾਲ ਸਨਮਾਨਤ ਕੀਤਾ ਗਿਆ ਅਤੇ ਇਸ ਤੋਂ ਬਿਨਾ ਦੋ ਵਾਰ ਨਿਸ਼ਾਨ-ਏ-ਇਮਤਿਆਜ਼ ਅਤੇ ਇੱਕ ਵਾਰ ਹਿਲਾਲ-ਏ-ਇਮਤਿਆਜ਼ ਨਾਲ ਸਨਮਾਨਤ ਕੀਤਾ ਗਿਆ। ਪਿਛਲੇ ਮਹੀਨੇ ਅਬਦੁਲ ਕਦੀਰ ਖ਼ਾਨ ਨੇ ਕਿਹਾ ਸੀ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਹਨ ਪਰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜਾਂ ਉਨ੍ਹਾਂ ਦੇ ਮੰਤਰੀ ਮੰਡਲ ਦੇ ਕਿਸੇ ਵੀ ਮੈਂਬਰ ਨੇ ਉਨ੍ਹਾਂ ਦੀ ਖ਼ਬਰ ਸਾਰ ਨਹੀਂ ਲਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ