Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਕੈਲੇਫੋਰਨੀਆ ਵਿੱਚ ਜਹਾਜ਼ ਹਾਦਸਾਗ੍ਰਸਤ, 2 ਹਲਾਕ

October 12, 2021 09:38 AM

ਸੈਂਟੀ, ਕੈਲੇਫੋਰਨੀਆ, 11 ਅਕਤੂਬਰ (ਪੋਸਟ ਬਿਊਰੋ) : ਸੋਮਵਾਰ ਨੂੰ ਸੰਘਣੀ ਆਬਾਦੀ ਵਾਲੇ ਸੈਨ ਡਿਏਗੋ ਸਬਅਰਬ ਵਿੱਚ ਇੱਕ ਨਿੱਕਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਲੋਕ ਮਾਰੇ ਗਏ ਤੇ ਦੋ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚੋਂ ਇੱਕ ਯੂਪੀਐਸ ਡਰਾਈਵਰ ਵੀ ਸੀ।ਜਹਾਜ਼ ਘਰਾਂ ਉੱਤੇ ਡਿੱਗਿਆ ਜਿਸ ਕਾਰਨ ਉੱਥੇ ਵੀ ਕਾਫੀ ਨੁਕਸਾਨ ਪਹੁੰਚਿਆ।
ਚਸ਼ਮਦੀਦਾਂ ਅਨੁਸਾਰ ਸੈਂਟੀ ਵਿੱਚ ਤਬਾਹ ਹੋਏ ਦੋ ਘਰਾਂ ਵਿੱਚੋਂ ਇੱਕ ਵਿੱਚ ਰਹਿਣ ਵਾਲੇ ਬਜ਼ੁਰਗ ਜੋੜੇ ਨੂੰ ਵੀ ਬਚਾਅ ਲਿਆ ਗਿਆ। ਇਸ ਹਾਦਸੇ ਕਾਰਨ ਦਸ ਘਰ ਹੋਰ ਬਰਬਾਦ ਹੋ ਗਏ।ਡਲਿਵਰੀ ਟਰੱਕ ਦੇ ਨਾਲ ਕਈ ਹੋਰ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ। ਅਧਿਕਾਰੀਆਂ ਵੱਲੋਂ ਇਸ ਹਾਦਸੇ ਦਰਾਨ ਨੁਕਸਾਨੇ ਗਏ ਡਲਿਵਰੀ ਟਰੱਕ ਕੰਪਨੀ ਦੀ ਪਛਾਣ ਨਹੀਂ ਕੀਤੀ ਗਈ ਤੇ ਨਾ ਹੀ ਦੱਸਿਆ ਕਿ ਇਸ ਟਰੱਕ ਦੇ ਅੰਦਰ ਕੋਈ ਮੌਜੂਦ ਸੀ। ਪਰ ਯੂਨਾਈਟਿਡ ਪਾਰਸਲ ਸਰਵਿਸ ਆਫ ਅਮੈਰਿਕਾ ਇਨਕਾਰਪੋਰੇਸ਼ਨ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਹਾਦਸੇ ਦੌਰਾਨ ਉਨ੍ਹਾਂ ਦਾ ਇੱਕ ਵਰਕਰ ਮਾਰਿਆ ਗਿਆ।
ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਅਨੁਸਾਰ ਇਹ ਜਹਾਜ਼ ਦੂਹਰੇ ਇੰਜਣ ਵਾਲਾ ਸੈਸਨਾ ਸੀ 340 ਸੀ।ਇਹ ਵੀ ਦੱਸਿਆ ਗਿਆ ਹੈ ਕਿ ਇਹ ਪ੍ਰਾਈਵੇਟ ਜਹਾਜ਼ ਸੀ ਜੋ ਯੂਮਾ, ਐਰੀਜ਼ੋਨਾ ਤੋਂ ਸੈਨ ਡਿਏਗੋ ਵਿੱਚ ਮੌਂਟਗੁਮੀਰ-ਗਿੱਬਜ਼ ਐਗਜ਼ੈਕਟਿਵ ਏਅਰਪੋਰਟ ਜਾ ਰਿਹਾ ਸੀ। ਇਹ ਪਤਾ ਨਹੀਂ ਲੱਗ ਸਕਿਆ ਕਿ ਜਹਾਜ਼ ਉੱਤੇ ਕਿੰਨੇ ਲੋਕ ਸਵਾਰ ਸਨ। ਪਰ ਅਧਿਕਾਰੀਆਂ ਅਨੁਸਾਰ ਕਿਸੇ ਦੇ ਬਚਣ ਦੀ ਸੰਭਾਵਨਾ ਨਹੀਂ ਹੈ।ਇਸ ਹਾਦਸੇ ਦੀ ਜਾਂਚ ਐਫਏਏ ਤੇ ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਵੱਲੋਂ ਕੀਤੀ ਜਾਵੇਗੀ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ