Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਆਪਣੀ ਕੋਵਿਡ-19 ਵੈਕਸੀਨ ਦੀ ਰੈਸਿਪੀ ਸਾਂਝੀ ਕਰਨ ਲਈ ਤਿਆਰ ਨਹੀਂ ਮੌਡਰਨਾ

October 12, 2021 06:22 PM

ਰੋਮ, 12 ਅਕਤੂਬਰ (ਪੋਸਟ ਬਿਊਰੋ) : ਆਪਣੀ ਕੋਵਿਡ-19 ਵੈਕਸੀਨ ਦੀ ਰੈਸਿਪੀ ਕਿਸੇ ਹੋਰ ਨਾਲ ਸਾਂਝਾ ਕਰਨ ਦਾ ਮੌਡਰਨਾ ਦਾ ਕੋਈ ਇਰਾਦਾ ਨਹੀਂ ਹੈ। ਕੰਪਨੀ ਦੇ ਐਗਜ਼ੈਕਟਿਵਜ਼ ਦਾ ਮੰਨਣਾ ਹੈ ਕਿ ਆਪਣੀ ਵੈਕਸੀਨ ਦੇ ਉਤਪਾਦਨ ਵਿੱਚ ਵਾਧਾ ਕਰਕੇ ਇਸ ਦੀ ਗਲੋਬਲ ਸਪਲਾਈ ਵੀ ਆਪ ਹੀ ਕਰਨ ਵਿੱਚ ਅਕਲਮੰਦੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਕੰਪਨੀ ਦੇ ਚੇਅਰਮੈਨ ਵੱਲੋਂ ਦਿੱਤੀ ਗਈ।
ਇੱਕ ਇੰਟਰਵਿਊ ਵਿੱਚ ਚੇਅਰਮੈਨ ਨੂਬਰ ਆਫਿਆਨ ਨੇ ਆਖਿਆ ਕਿ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਮੌਡਰਨਾ ਉੱਤੇ ਆਪਣਾ ਫੌਰਮੂਲਾ ਸਾਂਝਾ ਕਰਨ ਲਈ ਦਬਾਅ ਪਾਇਆ ਸੀ। ਆਫਿਆਨ ਨੇ ਆਖਿਆ ਕਿ ਕੰਪਨੀ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਸ ਨਤੀਜੇ ਉੱਤੇ ਪਹੁੰਚੀ ਹੈ ਕਿ ਭਾਵੇਂ ਮੈਸੈਂਜਰ ਆਰਐਨਏ ਤਕਨਾਲੋਜੀ ਨੂੰ ਸਾਂਝਾ ਕਰਨ ਨਾਲ ਉਤਪਾਦਨ ਵਿੱਚ ਵਾਧਾ ਹੋਵੇਗਾ ਤੇ 2022 ਵਿੱਚ ਕਈ ਬਿਲੀਅਨ ਵਾਧੂ ਡੋਜ਼ਾਂ ਡਲਿਵਰ ਕੀਤੀਆਂ ਜਾ ਸਕਣਗੀਆਂ ਪਰ ਕੰਪਨੀ ਦਾ ਮੰਨਣਾਂ ਇਹ ਹੈ ਕਿ ਅਗਲੇ ਛੇ ਤੋਂ ਨੌਂ ਮਹੀਨੇ ਤੱਕ ਉਹ ਆਪ ਹੀ ਉੱਚ ਮਿਆਰੀ ਵੈਕਸੀਨ ਤਿਆਰ ਕਰਨਾ ਚਾਹੁੰਦੀ ਹੈ ਤਾਂ ਕਿ ਉਹ ਅਸਰਦਾਰ ਰਹਿ ਸਕੇ।
ਵਰਲਡ ਹੈਲਥ ਆਰਗੇਨਾਈਜ਼ੇਸ਼ਨ ਤੇ ਹੋਰਨਾਂ ਏਜੰਸੀਆਂ ਵੱਲੋਂ ਫੌਰਮੂਲਾ ਸਾਂਝਾ ਕਰਨ ਦੀਆਂ ਅਪੀਲਾਂ ਦੇ ਸਬੰਧ ਵਿੱਚ ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੇ ਦਬਾਅ ਤੋਂ ਲੱਗਦਾ ਹੈ ਕਿ ਸਾਡੀ ਵੈਕਸੀਨ ਤਿਆਰ ਕਰਨ ਦੀ ਓਨੀ ਸਮਰੱਥਾ ਨਹੀਂ ਹੈ ਪਰ ਅਜਿਹਾ ਨਹੀਂ ਹੈ ਕਿਉਂਕਿ ਅਸੀਂ ਜਾਣਦੇ ਹਾਂ ਕਿ ਸਾਡੀ ਸਮਰੱਥਾ ਹੈ।ਉਨ੍ਹਾਂ ਆਖਿਆ ਕਿ ਮੌਡਰਨਾਂ ਨੂੰ ਕੋਵਿਡ-19 ਵੈਕਸੀਨ ਤਿਆਰ ਕਰਨ ਲਈ ਪਲੇਟਫਾਰਮ ਤਿਆਰ ਕਰਨ ਵਾਸਤੇ ਦਸ ਸਾਲ ਦਾ ਸਮਾਂ ਤੇ 2·5 ਬਿਲੀਅਨ ਡਾਲਰ ਦਾ ਖਰਚ ਆਇਆ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ