Welcome to Canadian Punjabi Post
Follow us on

12

July 2025
 
ਟੋਰਾਂਟੋ/ਜੀਟੀਏ

ਹਾਦਸੇ ਤੋਂ ਬਾਅਦ ਪਲਟੀ ਕਾਰ ਵਿੱਚ ਸਵਾਰ ਮਾਂ ਤੇ ਬੱਚੇ ਨੂੰ ਰਾਹਗੀਰਾਂ ਨੇ ਬਚਾਇਆ

October 13, 2021 01:43 AM

ਟੋਰਾਂਟੋ, 12 ਅਕਤੂਬਰ (ਪੋਸਟ ਬਿਊਰੋ) : ਰੈਕਸਡੇਲ ਵਿੱਚ ਇੱਕ ਮਾਂ ਤੇ ਉਸ ਦੇ ਚਾਰ ਮਹੀਨੇ ਦੇ ਬੱਚੇ ਨੂੰ ਕੁੱਝ ਰਾਹਗੀਰਾਂ ਵੱਲੋਂ ਉਸ ਵੇਲੇ ਬਚਾਅ ਲਿਆ ਗਿਆ ਜਦੋਂ ਉਨ੍ਹਾਂ ਦੀ ਗੱਡੀ ਪਲਟ ਗਈ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ।
ਮੰਗਲਵਾਰ ਸਵੇਰੇ 9:00 ਵਜੇ ਤੋਂ ਤੁਰੰਤ ਬਾਅਦ ਪੁਲਿਸ ਨੂੰ ਕਾਲ ਆਈ ਕਿ ਐਲਬੀਅਨ ਰੋਡ ਤੇ ਆਰਕੌਟ ਬੋਲੀਵੀਆਰਡ ਦੇ ਲਾਂਘੇ ਉੱਤੇ ਦੋ ਗੱਡੀਆਂ ਦੀ ਟੱਕਰ ਤੋਂ ਬਾਅਦ ਇੱਕ ਗੱਡੀ ਪਲਟ ਗਈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਰਾਹਗੀਰ ਤੁਰੰਤ ਹਰਕਤ ਵਿੱਚ ਆਏ ਤੇ ਪਲਟੀ ਹੋਈ ਕਾਰ ਵਿੱਚ ਮੌਜੂਦ ਮਾਂ ਤੇ ਉਸ ਦੇ ਚਾਰ ਮਹੀਨੇ ਦੇ ਬੱਚੇ ਨੂੰ ਬਾਹਰ ਕੱਢ ਲਿਆ।
ਟੋਰਾਂਟੋ ਪੁਲਿਸ ਮੀਡੀਆ ਰਿਲੇਸ਼ਨਜ਼ ਆਫੀਸਰ ਐਡਵਰਡ ਪਾਰਕਸ ਨੇ ਆਖਿਆ ਕਿ ਰਾਹਗੀਰਾਂ ਨੇ ਬਹੁਤ ਵਧੀਆ ਕੰਮ ਕੀਤਾ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਈ ਰਾਹਗੀਰਾਂ ਨੇ ਹਾਦਸਾ ਵੇਖਣ ਤੋਂ ਬਾਅਦ ਆਪਣੀਆਂ ਗੱਡੀਆਂ ਰੋਕੀਆਂ ਤੇ ਲਾਂਘੇ ਨੂੰ ਸੇਫਟੀ ਲਈ ਬੰਦ ਕਰ ਦਿੱਤਾ ਤਾਂ ਕਿ ਉਹ ਗੱਡੀ ਵਿੱਚ ਫਸੀ ਮਾਂ ਤੇ ਬੱਚੇ ਦੀ ਮਦਦ ਕਰ ਸਕਣ।
ਪੁਲਿਸ ਨੇ ਆਖਿਆ ਕਿ ਮਾਂ ਤੇ ਬੱਚੇ ਨੂੰ ਸਹੀ ਸਲਾਮਤ ਕੱਢ ਲਿਆ ਗਿਆ ਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।ਟੋਰਾਂਟੋ ਪੁਲਿਸ ਦੇ ਸਾਰਜੈਂਟ ਮੁਰੇ ਕੈਂਪਬੈਲ ਨੇ ਆਖਿਆ ਕਿ ਜੇ ਰਾਹਗੀਰਾਂ ਨੇ ਸੂਝਬੂਝ ਤੋਂ ਕੰਮ ਨਾ ਲਿਆ ਹੁੰਦਾ ਤਾਂ ਬੱਚੇ ਨੂੰ ਸੁਰੱਖਿਅਤ ਬਾਹਰ ਨਹੀਂ ਸੀ ਕੱਢਿਆ ਜਾ ਸਕਦਾ। ਉਨ੍ਹਾਂ ਸਾਰਿਆਂ ਦਾ ਧੰਨਵਾਦ ਵੀ ਕੀਤਾ। ਹਾਦਸੇ ਵਿੱਚ ਸ਼ਾਮਲ ਦੂਜੀ ਗੱਡੀ ਦੇ ਡਰਾਈਵਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ