Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਭਾਰਤ ਦੇ ਡਰੱਗ ਕੰਟ੍ਰੋਲਰ ਜਨਰਲ ਵੱਲੋਂ ਬਾਇਓਟੈਕ ਦੀ ਵੈਕਸੀਨ ਨੂੰ ਐਮਰਜੈਂਸੀ ਮਨਜ਼ੂਰੀ

October 13, 2021 10:44 PM

*2 ਤੋਂ 18 ਸਾਲਾਂ ਦੀ ਉਮਰ ਵਾਲਿਆਂ ਨੂੰ ਵੀ ਟੀਕਾ ਲੱਗ ਸਕੇਗਾ

ਨਵੀਂ ਦਿੱਲੀ, 13 ਅਕਤੂਬਰ (ਪੋਸਟ ਬਿਊਰੋ)- ਭਾਰਤ ਦੀ ਕੇਂਦਰੀ ਡਰੱਗ ਅਥਾਰਿਟੀ ਨੇ ਦੋ ਤੋਂ 18 ਸਾਲਾਂ ਤਕ ਦੀ ਉਮਰ ਦੇ ਬੱਚਿਆਂ ਅਤੇ ਜਵਾਨਾਂ ਨੂੰ ਐਮਰਜੈਂਸੀ ਵਿੱਚ ਭਾਰਤ ਬਾਇਓਟੈਕ ਦਾ ਕੋਵੈਕਸੀਨ ਟੀਕਾ ਲਗਾਉਣ ਦੀ ਇਜਾਜ਼ਤ ਦਿੱਤੇ ਜਾਣ ਦੀ ਸਿਫਾਰਿਸ਼ ਕੀਤੀ ਹੈ, ਜਿਹੜੀ ਮੰਨੀ ਜਾਣ ਦੇ ਆਸਾਰ ਹਨ।
ਹੈਦਰਾਬਾਦ ਵਿਚਲੀ ਭਾਰਤ ਬਾਇਓਟੈਕ ਨੇ ਦੋ ਤੋਂ 18 ਸਾਲਾਂ ਤਕ ਦੇ ਬੱਚਿਆਂ ਅਤੇ ਜਵਾਨਾਂ ਨੂੰ ਲਾਏ ਜਾਣ ਲਈ ਕੋਵਿਡ-19 ਰੋਕੂ ਟੀਕੇ ਕੋਵੈਕਸੀਨ ਦੇ 2/3 ਪੜਾਅ ਦਾ ਟੈਸਟ ਪੂਰਾ ਕਰ ਲਿਆ ਹੈ। ਕੰਪਨੀ ਨੇ ਇਸ ਦੀ ਸਰਟੀਫਿਕੇਸ਼ਨ ਅਤੇ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਲਈ ਇਸ ਮਹੀਨੇ ਦੇ ਸ਼ੁਰੂ ਵਿੱਚ ਅੰਕੜੇ ਸੈਂਟਰਲ ਮੈਡੀਸਨ ਸਟੈਂਡਰਡ ਕੰਟਰੋਲ ਸੰਗਠਨ ਨੂੰ ਸੌਂਪੇ ਸਨ। ਕੋਵਿਡ-19 ਬਾਰੇ ਵਿਸ਼ਾ ਮਾਹਿਰ ਕਮੇਟੀ ਨੇ ਅਕੰੜਿਆਂ ਦੀ ਸਮੀਖਿਆ ਕੀਤੀ ਅਤੇ ਐਮਰਜੈਂਸੀ ਮਨਜ਼ੂਰੀ ਦੀ ਅਰਜ਼ੀ ਉੱਤੇਵਿਚਾਰ ਕੀਤਾ। ਉਸ ਨੇ ਆਪਣੀਆਂ ਸਿਫਾਰਿਸ਼ਾਂ ਨੂੰ ਆਖਰੀ ਮਨਜ਼ੂਰੀ ਲਈ ਭਾਰਤ ਦੇ ਡਰੱਗ ਕੰਟ੍ਰੋਲਰ ਜਨਰਲ ਨੂੰ ਭੇਜ ਦਿੱਤਾ ਹੈ। ਇਨ੍ਹਾਂ ਸਿਫਾਰਿਸ਼ਾਂ ਵਿੱਚ ਕਿਹਾ ਗਿਆ ਕਿ ਟੀਕੇ ਦੇ ਪ੍ਰਭਾਵਸ਼ਾਲੀ ਹੋਣ ਸਬੰਧੀ ਤੀਜੇ ਪੜਾਅ ਦੀ ਸਟੱਡੀ ਵਿੱਚ ਬੱਚਿਆਂ ਦੀ ਆਬਾਦੀ ਦੇ ਓਵਰਆਲ ਜੀਓਮੈਟਿ੍ਰਕ ਮੀਨ ਟਾਈਟਰ (ਜੀ ਐਮ ਟੀ) ਦਾ ਮੁਕਾਬਲਾ ਬਾਲਗ ਆਬਾਦੀ ਦੇ ਜੀ ਐਮ ਟੀ ਨਾਲ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਸਾਰੇ ਅਧਿਐਨ ਤੋਂ ਪਿੱਛੋਂ ਸਬੰਧਤ ਕਮੇਟੀ ਨੇ ਕਿਹਾ ਕਿ ਬੱਚਿਆਂ ਨੂੰ ਇਹ ਟੀਕਾ ਦੋ ਡੋਜ਼ ਵਿੱਚ ਦਿੱਤਾ ਜਾਵੇਗਾ ਤੇ ਇਸ ਵਿੱਚ 20 ਦਿਨਾਂ ਦਾ ਫਰਕ ਰਹੇਗਾ। ਸ਼ਰਤਾਂ ਅਨੁਸਾਰ ਕੰਪਨੀ ਨੂੰ ਮਨਜ਼ੂਰੀ ਕਲੀਨਿਕਲ ਟੈਸਟ ਪੋ੍ਰਟੋਕੋਲ ਅਨੁਸਾਰ ਅਧਿਐਨ ਜਾਰੀ ਰੱਖਣਾ ਪਵੇਗਾ ਤੇ ਤਾਜ਼ਾ ਜਾਣਕਾਰੀਪੈਕੇਜ ਇੰਸਰਟ (ਦਵਾਈ ਤੇ ਉਸ ਦੀ ਵਰਤੋਂ ਦੀ ਜਾਣਕਾਰੀ ਦੇਣ ਵਾਲਾ ਦਸਤਾਵੇਜ਼, ਜਿਸ ਨੂੰ ਦਵਾਈ ਦੇ ਨਾਲ ਦਿੱਤਾ ਜਾਂਦਾ ਹੈ), ਉਤਪਾਦ ਵਿਸ਼ੇਸ਼ਤਾਵਾਂ ਦਾ ਸਾਰ ਅਤੇ ਤੱਥ ਪੱਤਰ ਦੇਣੇ ਪੈਣਗੇ। ਇਸ ਤੋਂ ਇਲਾਵਾ ਕੰਪਨੀ ਨੂੰ ਸ਼ੁਰੂਆਤੀ ਦੋ ਮਹੀਨਿਆਂ ਵਿੱਚ ਲੋੜੀਂਦੇ ਵਿਸ਼ਲੇਸ਼ਣ ਦੇ ਨਾਲ ਟੀਕਾਕਰਨ ਤੋਂ ਬਾਅਦ ਦੀਆਂ ਉਲਟ ਘਟਨਾਵਾਂ ਤੇ ਵਿਸ਼ੇਸ਼ ਹਿੱਤਾਂ ਸਬੰਧੀ ਉਲਟ ਘਟਨਾਵਾਂ ਅਤੇ ਅੰਕੜਿਆਂ ਸਮੇਤ ਸੁਰੱਖਿਆ ਹਰ 15 ਦਿਨਾਂ ਵਿੱਚ ਮੁਹੱਈਆ ਕਰਵਾਉਣੀ ਪੈਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ