Welcome to Canadian Punjabi Post
Follow us on

28

March 2024
 
ਟੋਰਾਂਟੋ/ਜੀਟੀਏ

ਸਿੱਧਵਾਂ ਬੇਟ ਨਿਵਾਸੀ ਮਨਾਉਣਗੇ ਸ਼ਹੀਦੀ ਦਿਹਾੜਾ

December 20, 2018 10:58 AM


ਬਰੈਂਪਟਨ, 19 ਦਸੰਬਰ (ਪੋਸਟ ਬਿਊਰੋ)- ਸਿੱਧਵਾਂ ਬੇਟ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਮਾਤਾ ਗੁਜਰ ਕੌਰ ਜੀ ਤੇ ਚਾਰੇ ਸਾਹਿਬਾਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਵਿਚ 23 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਜਿਸ ਮਗਰੋ ਭਾਰੀ ਦਿਵਾਨ ਸਜੇਗਾ। ਪ੍ਰਸਿੱਧ ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਤੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਇਤਿਹਾਸ ਨਾਲ ਜੋੜਨਗੇ। ਪ੍ਰਬੰਧਕਾਂ ਵਲੋਂ ਸਮੂਹ ਸਿੱਧਵਾਂ ਬੇਟ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਮੌਕੇ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ। ਵਧੇੇਰੇ ਜਾਣਕਾਰੀ ਲਈ ਚਰਨਜੀਤ ਸਿੱਧੂ 647-210-7112, ਗੁਰਦੀਪ ਖਹਿਰਾ 416-457-5176 ਜਾਂ ਇੰਦਰਪ੍ਰੀਤ ਜੌਹਲ ਨਾਲ 416-351-8478 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ