Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਮਹਿਲਾ ਉੱਤੇ ਜਿਨਸੀ ਹਮਲਾ ਕਰਨ ਦੇ ਦੋਸ਼ ਵਿੱਚ ਪੰਜਾਬੀ ਨੂੰ ਕੀਤਾ ਗਿਆ ਚਾਰਜ

October 14, 2021 01:06 AM

ਬਰੈਂਪਟਨ, 13 ਅਕਤੂਬਰ (ਪੋਸਟ ਬਿਊਰੋ) : ਬਰੈਂਪਟਨ ਦੇ ਇੱਕ ਘਰ ਦੇ ਸਾਹਮਣੇ ਇੱਕ ਮਹਿਲਾ ਉੱਤੇ ਜਿਨਸੀ ਹਮਲਾ ਹੋਣ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਤੇ ਚਾਰਜ ਕੀਤਾ ਗਿਆ ਹੈ। ਇਹ ਜਾਣਕਾਰੀ ਪੀਲ ਪੁਲਿਸ ਨੇ ਦਿੱਤੀ।
7 ਅਕਤੂਬਰ ਨੂੰ ਰਾਤੀਂ 10:45 ਵਜੇ ਪੁਲਿਸ ਨੇ ਦੱਸਿਆ ਕਿ ਇੱਕ ਮਹਿਲਾ ਆਪਣੇ ਘਰ, ਜੋ ਕਿ ਵਿਲੀਅਮਜ਼ ਪਾਰਕਵੇਅ ਤੇ ਵ੍ਹਾਈਟਵਾਸ਼ ਵੇਅ ਨੇੜੇ ਸਥਿਤ ਹੈ, ਦੇ ਬਾਹਰ ਖੜ੍ਹੀ ਸੀ, ਜਦੋਂ ਇੱਕ ਵਿਅਕਤੀ ਨੇ ਪਿੱਛਿਓਂ ਆ ਕੇ ਉਸ ਮਹਿਲਾ ਉੱਤੇ ਜਿਨਸੀ ਹਮਲਾ ਕੀਤਾ। ਪੁਲਿਸ ਨੇ ਦੱਸਿਆ ਕਿ ਅਜਿਹਾ ਕਰਨ ਤੋਂ ਬਾਅਦ ਉਹ ਵਿਅਕਤੀ ਪੈਦਲ ਹੀ ਉੱਥੋਂ ਫਰਾਰ ਹੋ ਗਿਆ। ਉਸ ਮਹਿਲਾ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।
9 ਅਕਤੂਬਰ ਨੂੰ ਜਾਂਚਕਾਰਾਂ ਨੇ 29 ਸਾਲਾ ਹਰਪ੍ਰੀਤ ਭੁੱਲਰ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕਰ ਲਿਆ।ਭੁੱਲਰ ਖਿਲਾਫ ਜਿਨਸੀ ਹਮਲੇ ਦਾ ਇੱਕ ਮਾਮਲਾ ਤੇ 5000 ਡਾਲਰ ਤਹਿਤ ਸ਼ਰਾਰਤ ਕਰਨ ਦਾ ਇੱਕ ਮਾਮਲਾ ਦਰਜ ਕੀਤਾ ਹੈ। ਜਾਂਚਕਾਰਾਂ ਨੇ ਦੱਸਿਆ ਕਿ ਭੁੱਲਰ ਵੱਲੋਂ ਹੋਰਨਾਂ ਮਹਿਲਾਵਾਂ ਨੂੰ ਵੀ ਆਪਣਾ ਸਿ਼ਕਾਰ ਬਣਾਇਆ ਗਿਆ ਹੋ ਸਕਦਾ ਹੈ ਤੇ ਉਨ੍ਹਾਂ ਆਖਿਆ ਕਿ ਮਸ਼ਕੂਕ ਨੂੰ ਪਛਾਨਣ ਤੋਂ ਬਾਅਦ ਜੇ ਕੋਈ ਹੋਰ ਮਹਿਲਾ ਵੀ ਇਸ ਤਰ੍ਹਾਂ ਦੀ ਕਿਸੇ ਹਰਕਤ ਬਾਰੇ ਜਾਣਕਾਰੀ ਦੇਣਾ ਚਾਹੁੰਦੀ ਹੈ ਤਾਂ ਉਹ ਸਾਹਮਣੇ ਆ ਸਕਦੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ