Welcome to Canadian Punjabi Post
Follow us on

28

March 2024
 
ਭਾਰਤ

ਜੇ ਮੋਦੀ ਪ੍ਰਧਾਨ ਮੰਤਰੀ ਬਣਿਆ ਰਿਹਾ ਤਾਂ ਦੇਸ਼ ਵਿਕ ਜਾਵੇਗਾ : ਟਿਕੈਤ

October 14, 2021 09:26 AM

ਬਾਰਾਬੰਕੀ, 13 ਅਕਤੂਬਰ, (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਸਾਲਾਨਾ ਸਮੂਹਿਕ ਵਿਆਹ ਸਮਾਰੋਹ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਨਰਿੰਦਰ ਮੋਦੀ ਸਰਕਾਰ ਬਾਰੇ ਕਿਹਾ ਕਿ ਭਾਰਤ ਦਾ ਕਿਸਾਨ ਨਰਿੰਦਰ ਮੋਦੀ ਸਰਕਾਰ ਨੂੰ ਦਸਾਂਵਿੱਚੋਂ ਜ਼ੀਰੋ ਨੰਬਰ ਦੇਵੇਗਾ।ਉਨ੍ਹਾਂ ਕਿਹਾ ਕਿ ਜੇ ਨਰਿੰਦਰ ਮੋਦੀ 2024 ਤੱਕ ਦੇਸ਼ ਦਾ ਪ੍ਰਧਾਨ ਮੰਤਰੀ ਰਿਹਾ ਤਾਂ ਦੇਸ਼ ਵਿਕ ਜਾਵੇਗਾ।
ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਅਕਤੂਬਰ ਨੂੰ ਭਾਰਤੀ ਕਿਸਾਨ ਯੂਨੀਅਨ ਲਖਨਊ ਵਿੱਚ ਬੜੀ ਵੱਡੀ ਪੰਚਾਇਤ ਕਰੇਗੀ, ਜਿੱਥੇਅਸੀਂ ਮੰਗ ਕਰਾਂਗੇ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦਾ ਅਸਤੀਫਾ ਲੈਣ ਦੇ ਬਾਅਦ ਉਸ ਨੂੰ ਗ੍ਰਿਫਤਾਰ ਕਰਕੇ ਆਗਰਾ ਜੇਲ੍ਹ ਵਿੱਚ ਬੰਦ ਕੀਤਾ ਜਾਵੇ।ਉਨ੍ਹਾ ਕਿਹਾ ਕਿ ਜੇ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਭਾਰਤੀ ਕਿਸਾਨ ਯੂਨੀਅਨਹੋਰ ਵੱਡਾ ਅੰਦੋਲਨ ਕਰੇਗੀ। ਉਨ੍ਹਾਂ ਨੇ ਖੇਤੀ ਕਾਨੂੰਨ ਬਾਰੇ ਕੇਂਦਰ ਸਰਕਾਰ ਉੱਤੇਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਸਰਕਾਰ ਇਸ ਕਾਨੂੰਨ ਨੂੰ ਵਾਪਸ ਲਵੇਗੀ। ਜੇ ਸਾਨੂੰ 10 ਸਾਲ ਵੀ ਲੜਨਾ ਪਿਆ ਤਾਂ ਲੜਾਂਗੇ। ਸਰਕਾਰ ਵੱਲੋਂ ਮੰਗਾਂ ਨਾ ਮੰਨਣ ਉੱਤੇ ਟਿਕੈਤ ਨੇ ਕਿਹਾ ਕਿ ਜਿਹੜੀ ਸਰਕਾਰ ਅੱਜ ਹੈ, ਕੱਲ੍ਹ ਨੂੰ ਨਹੀਂ ਹੋਵੇਗੀ, ਪਰ ਕਿਸਾਨ ਸਦਾ ਸੀ ਅਤੇ ਰਹੇਗਾ, ਇਸ ਬਿਨਾਂ ਦੇਸ਼ ਨਹੀਂ ਚੱਲ ਸਕਦਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ