Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

16 ਸਾਲਾ ਲੜਕੇ ਦੇ ਕਤਲ ਦੇ ਸਬੰਧ ਵਿੱਚ ਟੀਨੇਜਰ ਲੜਕੀ ਨੂੰ ਕੀਤਾ ਗਿਆ ਚਾਰਜ

October 15, 2021 01:47 AM

ਟੋਰਾਂਟੋ, 14 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਪੁਲਿਸ ਸਰਵਿਸ ( ਟੀ ਪੀ ਐਸ ) ਵੱਲੋਂ ਜੁਲਾਈ ਵਿੱਚ 16 ਸਾਲਾ ਕੇਡਨ ਫਰਾਂਸਿਜ਼ ਦੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੇ ਸਬੰਧ ਵਿੱਚ ਇੱਕ ਟੀਨੇਜਰ ਕੁੜੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
15 ਸਾਲਾ ਲੜਕੀ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਫਰਸਟ ਡਿਗਰੀ ਮਰਡਰ ਦੇ ਸਬੰਧ ਵਿੱਚ ਉਸ ਨੂੰ ਚਾਰਜ ਕੀਤਾ ਗਿਆ। ਉਸ ਨੂੰ ਅੱਜ ਸਵੇਰੇ 10:00 ਵਜੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ।3 ਜੁਲਾਈ ਨੂੰ ਸ਼ਾਮੀਂ 6:00 ਵਜੇ ਗੋਲੀ ਚੱਲਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਐਮਰਜੰਸੀ ਅਮਲੇ ਨੂੰ ਹਾਈਵੇਅ 401 ਤੇ ਕੈਨੇਡੀ ਰੋਡ ਨੇੜੇ ਅੰਤ੍ਰਿਮ ਕਰੀਸੈਂਟ ਉੱਤੇ ਸੱਦਿਆ ਗਿਆ।
ਫਰਾਂਸਿਜ਼ ਮੌਕੇ ਉੱਤੇ ਜ਼ਖ਼ਮੀ ਹਾਲਤ ਵਿੱਚ ਮਿਲਿਆ ਤੇ ਉਸ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਪੁਲਿਸ ਨੇ ਉਸ ਸਮੇਂ ਇਹ ਆਖਿਆ ਸੀ ਕਿ ਫਰਾਂਸਿਜ਼ ਆਪਣੇ ਦੋਸਤਾਂ ਨਾਲ ਰਸਤੇ ਉੱਤੇ ਜਾ ਰਿਹਾ ਸੀ ਜਦੋਂ ਇੱਕ ਕਾਲੇ ਰੰਗ ਦੀ ਐਸਯੂਵੀ ਇੱਕ ਜਾਂ ਵੱਧ ਮਸ਼ਕੂਕ ਆਏ ਤੇ ਉਨ੍ਹਾਂ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਕੋਈ ਹੋਰ ਜ਼ਖ਼ਮੀ ਨਹੀਂ ਹੋਇਆ।
ਟੀ ਪੀ ਐਸ ਨੇ ਆਖਿਆ ਕਿ ਇਸ ਮਾਮਲੇ ਦੀ ਜਾਂਚ ਅਜੇ ਵੀ ਚੱਲ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ