Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਟਰੂਡੋ 26 ਅਕਤੂਬਰ ਨੂੰ ਆਪਣੇ ਨਵੇਂ ਮੰਤਰੀ ਮੰਡਲ ਦਾ ਕਰਨਗੇ ਖੁਲਾਸਾ

October 16, 2021 01:06 AM

ਓਟਵਾ, 15 ਅਕਤੂਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ 26 ਅਕਤੂਬਰ ਨੂੰ ਆਪਣੇ ਨਵੇਂ ਮੰਤਰੀ ਮੰਡਲ ਦਾ ਖੁਲਾਸਾ ਕਰਨਗੇ। ਇਸ ਵਾਰੀ ਆਪਣੇ ਤੀਜੇ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਵਿਡ-19 ਖਿਲਾਫ ਵਿੱਢੀ ਜੰਗ ਉੱਤੇ ਆਪਣਾ ਬਹੁਤਾ ਧਿਆਨ ਦੇਣਗੇ ਤੇ ਅਰਥਚਾਰੇ ਨੂੰ ਮੁੜ ਲੀਹ ਉੱਤੇ ਲਿਆਉਣ ਲਈ ਆਪਣਾ ਪੂਰਾ ਜ਼ੋਰ ਲਾਉਣਗੇ।
ਫਿਰ 22 ਨਵੰਬਰ ਨੂੰ ਪਾਰਲੀਆਮੈਂਟ ਦਾ ਸੈਸ਼ਨ ਮੁੜ ਸ਼ੁਰੂ ਹੋਣ ਤੋਂ ਪਹਿਲਾਂ ਟਰੂਡੋ ਦੇ ਮੰਤਰੀ ਇੱਕ ਮਹੀਨੇ ਤੱਕ ਆਪਣੇ ਨਵੇਂ ਕੰਮ-ਕਾਜ ਨੂੰ ਸਮਝਣ ਤੇ ਸਾਂਭਣ ਵਿੱਚ ਲਾਉਣਗੇ। ਇੱਥੇ ਦੱਸਣਾ ਬਣਦਾ ਹੈ ਕਿ ਮਹਾਂਮਾਰੀ ਦਰਮਿਆਨ 20 ਸਤੰਬਰ ਨੂੰ ਪਈਆਂ ਫੈਡਰਲ ਵੋਟਾਂ ਵਿੱਚ ਇੱਕ ਵਾਰੀ ਮੁੜ ਟਰੂਡੋ ਦੀ ਆਸ ਦੇ ਉਲਟ ਉਨ੍ਹਾਂ ਨੂੰ ਓਨੀਆਂ ਵੋਟਾਂ ਹਾਸਲ ਨਹੀਂ ਹੋਈਆਂ ਕਿ ਉਹ ਬਹੁਗਿਣਤੀ ਸਰਕਾਰ ਬਣਾ ਸਕਣ।
ਇੱਕ ਲਿਖਤੀ ਬਿਆਨ ਵਿੱਚ ਟਰੂਡੋ ਦੇ ਆਫਿਸ ਨੇ ਆਖਿਆ ਕਿ ਕੈਨੇਡੀਅਨ ਤਰਜੀਹਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪ੍ਰਧਾਨ ਮੰਤਰੀ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਫੋਨ ਉੱਤੇ ਗੱਲਬਾਤ ਕਰਨ ਬਾਰੇ ਵਿਚਾਰ ਕਰ ਰਹੇ ਹਨ। ਇਸ ਦੌਰਾਨ ਟਰੂਡੋ ਵਿਰੋਧੀ ਆਗੂਆਂ ਨਾਲ ਇਹ ਵਿਚਾਰ ਚਰਚਾ ਵੀ ਕਰਨੀ ਚਾਹੁੰਦੇ ਹਨ ਕਿ ਮਹਾਂਮਾਰੀ ਦੀ ਚੌਥੀ ਵੇਵ ਦਰਮਿਆਨ ਹਾਊਸ ਆਫ ਕਾਮਨਜ਼ ਦੀ ਕਾਰਵਾਈ ਕਿਸ ਤਰ੍ਹਾਂ ਸੁ਼ਰੂ ਕੀਤੀ ਜਾਵੇ।
ਇਸ ਬਿਆਨ ਵਿੱਚ ਇਹ ਵੀ ਆਖਿਆ ਗਿਆ ਕਿ ਸੱਭ ਤੋਂ ਪਹਿਲਾਂ ਤਾਂ ਟਰੂਡੋ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਹਾਊਸ ਆਫ ਕਾਮਨਜ਼ ਦਾਖਲ ਹੋਣ ਤੋਂ ਪਹਿਲਾਂ ਸਾਰੇ ਮੈਂਬਰ ਪਾਰਲੀਆਮੈਂਟ ਵੈਕਸੀਨੇਸ਼ਨ ਕਰਵਾ ਕੇ ਆਉਣ।ਇਸ ਮਾਮਲੇ ਉੱਤੇ ਲਿਬਰਲ, ਬਲਾਕ ਕਿਊਬਿਕੁਆ ਤੇ ਐਨਡੀਪੀ ਸਹਿਮਤ ਹਨ।
ਪਰ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਵੱਲੋਂ ਇਹ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਕਿੰਨੇ ਐਮਪੀਜ਼ ਪੂਰਾ ਟੀਕਾਕਰਣ ਕਰਵਾ ਚੁੱਕੇ ਹਨ। ਇੱਥੇ ਹੀ ਬੱਸ ਨਹੀਂ ਓਟੂਲ ਹੁਣ ਤੱਕ ਇਹ ਪੱਖ ਵੀ ਪੂਰਦੇ ਰਹੇ ਹਨ ਕਿ ਪਰਸਨਲ ਹੈਲਥ ਚੁਆਇਸ ਬਣਾਉਣਾ ਸਾਰਿਆਂ ਦਾ ਅਧਿਕਾਰ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਕਿਊਬੈਕ ਦੇ ਇੱਕ ਵਿਅਕਤੀ 'ਤੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਲੱਗੇ ਦੋਸ਼ ਪਾਰਲੀਮੈਂਟ ਹਿੱਲ ਕਲੋਨੀ ਦੀ ਆਖਰੀ ਬਚੀ ਬਿੱਲੀ ਕੋਲਾ ਦਾ ਦੇਹਾਂਤ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼