Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

90 ਫੀ ਸਦੀ ਕੈਨੇਡੀਅਨ ਫੋਰਸਿਜ਼ ਕਰਮਚਾਰੀ ਕਰਵਾ ਚੁੱਕੇ ਹਨ ਪੂਰਾ ਟੀਕਾਕਰਣ : ਫਲੈਚਰ

October 18, 2021 09:21 AM

ਓਨਟਾਰੀਓ, 17 ਅਕਤੂਬਰ (ਪੋਸਟ ਬਿਊਰੋ) : ਵੈਸਟ ਕੋਸਟ ਤੋਂ ਥੰਡਰ ਬੇਅ ਤੱਕ ਟਰੇਨਿੰਗ ਤੇ ਹੋਰ ਆਪਰੇਸ਼ਨਜ਼ ਦੀ ਨਿਗਰਾਨੀ ਕਰਨ ਵਾਲੇ ਸੀਨੀਅਰ ਫੌਜੀ ਕਮਾਂਡਰ ਦਾ ਕਹਿਣਾ ਹੈ ਕਿ ਲਾਜ਼ਮੀ ਕੀਤੀ ਗਈ ਕੋਵਿਡ-19 ਵੈਕਸੀਨੇਸ਼ਨ ਦੇ ਸਬੰਧ ਵਿੱਚ ਕੈਨੇਡੀਅਨ ਫੋਰਸਿਜ਼ ਸਟਾਫ ਤੋਂ ਉਨ੍ਹਾਂ ਨੂੰ ਬਹੁਤਾ ਵਿਰੋਧ ਮਿਲਣ ਦੀ ਸੰਭਾਵਨਾ ਨਹੀਂ ਹੈ।
ਜਿ਼ਕਰਯੋਗ ਹੈ ਕਿ ਓਟਵਾ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਮਿਲਟਰੀ ਮੈਂਬਰਜ਼ ਸਮੇਤ ਸਾਰੇ ਫੈਡਰਲ ਕਰਮਚਾਰੀਆਂ ਦਾ ਇਸ ਮਹੀਨੇ ਦੇ ਅੰਤ ਤੱਕ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਜ਼ਰੂਰੀ ਹੈ। ਸਰਕਾਰ ਇਹ ਵੀ ਚਾਹੁੰਦੀ ਹੈ ਕਿ ਫੈਡਰਲ ਪੱਧਰ ਉੱਤੇ ਨਿਯੰਤਰਿਤ ਇੰਡਸਟਰੀਜ਼, ਜਿਨ੍ਹਾਂ ਵਿੱਚ ਬੈਂਕ ਤੇ ਏਅਰਲਾਈਨਜ਼ ਵੀ ਸ਼ਾਮਲ ਹਨ, ਵੀ ਇਸ ਸ਼ਰਤ ਨੂੰ ਪੂਰਾ ਕਰਨ।
ਬ੍ਰਿਗੇਡੀਅਰ ਜਨਰਲ ਬਿੱਲ ਫਲੈਚਰ, ਜੋ ਕਿ ਵੈਸਟਰਨ ਕੈਨੇਡਾ ਦੀ ਤੀਜੀ ਕੈਨੇਡੀਅਨ ਡਵੀਜ਼ਨ ਲਈ ਜਿੰ਼ਮੇਵਾਰ ਹੈ, ਕੈਨੇਡੀਅਨ ਸੈਨਿਕਾਂ ਦੀ ਟਰੇਨਿੰਗ ਤੇ ਪੈਸੇਫਿਕ ਓਸ਼ਨ ਤੋਂ ਲੈ ਕੇ ਥੰਡਰ ਬੇਅ, ਓਨਟਾਰੀਓ ਤੱਕ ਜੋ ਸਾਰੇ ਆਪਰੇਸ਼ਨਜ਼ ਦੀ ਨਿਗਰਾਨੀ ਕਰਦੇ ਹਨ।ਉਨ੍ਹਾਂ ਦੇ ਨਿਯੰਤਰਣ ਹੇਠ 12 ਹਜ਼ਾਰ ਰੈਗੂਲਰ ਤੇ ਰਿਜ਼ਰਵ ਫੋਰਸਿਜ਼ ਹਨ।
ਫਲੈਚਰ ਦਾ ਕਹਿਣਾ ਹੈ ਕਿ 90 ਫੀ ਸਦੀ ਤੋਂ ਵੱਧ ਕੈਨੇਡੀਅਨ ਮਿਲਟਰੀ ਕਰਮਚਾਰੀ ਪੂਰੀ ਵੈਕਸੀਨੇਸ਼ਨ ਕਰਵਾ ਚੁੱਕੇ ਹਨ ਤੇ ਜਿਹੜੇ ਰਹਿ ਗਏ ਹਨ ਉਨ੍ਹਾਂ ਤੋਂ ਕਿਸੇ ਤਰ੍ਹਾਂ ਦੇ ਵਿਰੋਧ ਨੂੰ ਲੈ ਕੇ ਉਹ ਚਿੰਤਤ ਨਹੀਂ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ