Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਸੱਤਾ ਵਿੱਚ ਆਉਣ ਉੱਤੇ ਹਫਤੇ ਵਿੱਚ ਚਾਰ ਦਿਨ ਕੰਮ ਕਰਨ ਦਾ ਪ੍ਰਬੰਧ ਕਰਾਂਗੇ : ਡੈਲ ਡੂਕਾ

October 18, 2021 09:22 AM

ਓਨਟਾਰੀਓ, 17 ਅਕਤੂਬਰ (ਪੋਸਟ ਬਿਊਰੋ) : ਓਨਟਾਰੀਓ ਲਿਬਰਲਾਂ ਦਾ ਕਹਿਣਾ ਹੈ ਕਿ ਜੇ ਉਹ ਜੂਨ 2022 ਵਿੱਚ ਸੱਤਾ ਵਿੱਚ ਆਉਂਦੇ ਹਨ ਤਾਂ ਉਹ ਹਫਤੇ ਵਿੱਚ ਚਾਰ ਦਿਨ ਕੰਮ ਕਰਨ ਦਾ ਪ੍ਰਬੰਧ ਕਰਨਗੇ। ਇਹ ਸੋਚ ਕਿੰਨੀ ਕਾਰਗਰ ਹੈ ਇਸ ਦਾ ਉਹ ਵਿਸ਼ਲੇਸ਼ਣ ਕਰਵਾਉਣਗੇ।
ਲਿਬਰਲ ਪਾਰਟੀ ਦੇ ਪ੍ਰੋਵਿੰਸ਼ੀਅਲ ਆਗੂ ਸਟੀਵਨ ਡੈਲ ਡੂਕਾ ਨੇ ਐਤਵਾਰ ਦੁਪਹਿਰ ਨੂੰ ਪਾਰਟੀ ਦੀ ਸਾਲਾਨਾ ਜਨਰਲ ਮੀਟਿੰਗ ਵਿੱਚ ਇਸ ਪ੍ਰਸਤਾਵ ਦਾ ਐਲਾਨ ਕੀਤਾ।ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਨਿਊਜ਼ੀਲੈਂਡ, ਜਾਪਾਨ ਤੇ ਸਪੇਨ ਵਿੱਚ ਵੀ ਰਿਸਰਚ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਅਸੀਂ ਅਜਿਹੀ ਪਾਰਟੀ ਹਾਂ ਜਿਹੜੀ ਸਾਇੰਸ, ਮਹਾਰਤ ਤੇ ਸਬੂਤਾਂ ਦੇ ਆਧਾਰ ਉੱਤੇ ਫੈਸਲੇ ਕਰਨ ਵਿੱਚ ਯਕੀਨ ਰੱਖਦੀ ਹੈ।ਇਸ ਲਈ ਅਸੀਂ ਖੁੱਲ੍ਹੇ ਤੇ ਪਾਰਦਰਸ਼ੀ ਢੰਗ ਨਾਲ ਇਸ ਸਬੰਧੀ ਅੰਕੜੇ ਇੱਕਠੇ ਕਰਨੇ ਚਾਹੰੁਦੇ ਹਾਂ।
ਹਫਤੇ ਵਿੱਚ ਚਾਰ ਦਿਨ ਕੰਮ ਕਰਨ ਤੋਂ ਭਾਵ ਹੋਵੇਗਾ ਪੰਜ ਦਿਨਾਂ ਜਿੰਨਾਂ ਹੀ ਕੰਮ ਚਾਰ ਦਿਨਾਂ ਵਿੱਚ ਮੁਕਾਉਣਾ।ਇਸ ਨਾਲ ਸਿ਼ਫਟਾਂ ਦਰਮਿਆਨ ਲੋਕਾਂ ਨੂੰ ਵੱਡੀ ਬ੍ਰੇਕ ਮਿਲ ਜਾਵੇਗੀ। ਇੱਥੇ ਦੱਸਣਾ ਬਣਦਾ ਹੈ ਕਿ ਓਨਟਾਰੀਓ ਦੀ ਇੱਕ ਕੰਪਨੀ ਨੇ ਇਸ ਤਰ੍ਹਾਂ ਦੀ ਪ੍ਰੈਕਟਿਸ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਾਵੇਂ ਇਹ ਪ੍ਰੈਕਟਿਸ ਕੁੱਝ ਸਮੇਂ ਲਈ ਹੈ ਪਰ ਕੰਪਨੀ ਦਾ ਕਹਿਣਾ ਹੈ ਕਿ ਇਸ ਨਾਲ ਲੋਕ ਕੰਮ ਕਰਦੇ ਹੋਏ ਅੱਕਦੇ ਥੱਕਦੇ ਨਹੀਂ ਤੇ ਉਤਪਾਦਨ ਉੱਤੇ ਇਸ ਦਾ ਕੋਈ ਗਲਤ ਅਸਰ ਨਹੀਂ ਪੈ ਰਿਹਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ