Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸਿੱਧੂ ਦੇ ਸਲਾਹਕਾਰ ਮੁਸਤਫਾ ਵੱਲੋਂ ਦੋਸ਼: ਕੈਪਟਨ ਨੇ ਆਪਣੇ ਬੰਦਿਆਂ ਤੋਂ ਮੈਨੂੰ ਪੁੱਠਾ ਟੰਗਣ ਅਤੇ ਘੜੀਸਣ ਦੀਆਂ ਧਮਕੀਆਂ ਦਿਵਾਈਆਂ

October 18, 2021 09:42 AM

* ਕੈਪਟਨ ਸੰਦੀਪ ਸੰਧੂ ਅਤੇ ਰਾਣਾ ਸੋਢੀ ਨੇ ਦੋਸ਼ ਨਕਾਰੇ


ਚੰਡੀਗੜ੍ਹ, 17 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਦਾ ਅੰਦਰੂਨੀ ਰੱਫੜ ਹਾਲੇ ਰੁਕਦਾ ਨਹੀਂ ਜਾਪਦਾ। ਜਦੋਂ ਵੀ ਪਾਰਟੀ ਨੂੰ ਥੋੜ੍ਹੀ ਜਿਹੀ ਰਾਹਤ ਮਿਲਦੀ ਜਾਪਦੀ ਹੈ, ਕੋਈ ਨਾ ਕੋਈ ਅੰਦਰੂਨੀ ਮੁਸੀਬਤ ਉਭਰ ਪੈਂਦੀ ਹੈ। ਇਸ ਵਾਰੀ ਪੰਜਾਬ ਕਾਂਗਰਸ ਦੀ ਸਿਆਸਤ ਵਿੱਚਨਵੇਂ ਉੱਭਰੇ ਸਾਬਕਾ ਪੁਲਿਸ ਅਫਸਰ ਮੁਹੰਮਦ ਮੁਸਤਫਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਧਮਕੀਆਂ ਦਿਵਾਉਣ ਦੇ ਗੰਭੀਰ ਦੋਸ਼ਲਾ ਦਿੱਤੇ ਹਨ।
ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਸਲਾਹਕਾਰ ਮੁਹੰਮਦ ਮੁਸਤਫਾ ਨੇ ਕਿਹਾ ਹੈ ਕਿ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸਮੱਰਥਕਾਂ ਵੱਲੋਂ ਧਮਕੀਆਂ ਦਿਵਾ ਕੇ ਨਵਜੋਤ ਸਿੰਘ ਸਿੱਧੂਤੇ ਮੰਤਰੀ ਪਰਗਟ ਸਿੰਘ ਦਾ ਸਾਥ ਛੱਡਣ ਲਈ ਕਿਹਾ ਜਾਂਦਾ ਰਿਹਾ ਹੈ ਤੇ ਜੇ ਸਾਥ ਨਾ ਛੱਡਣ ਉੱਤੇ ਪੁੱਠਾ ਟੰਗਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸਤੋਂ ਘਬਰਾਉਣ ਵਾਲੇ ਨਹੀਂ। ਮੁਸਤਫਾ ਨੇ ਕਿਹਾ ਕਿ ਇਨ੍ਹਾਂ ਧਮਕੀਆਂ ਦੇਨਾਲ ਕੈਪਟਨਅਮਰਿੰਦਰ ਸਿੰਘਵੱਲੋਂ ਉਸ ਨੂੰ ਇਨ੍ਹਾਂ ਦੋ ਆਗੂਆਂ ਦਾ ਸਾਥ ਨਾ ਦੇਣ ਲਈ ਕਿਹਾ ਜਾ ਰਿਹਾ ਹੈ।ਉਨ੍ਹਾ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਧਮਕੀਆਂ ਕੈਪਟਨ ਸੰਦੀਪ ਸੰਧੂ ਅਤੇ ਰਾਣਾ ਸੋਢੀ ਤੋਂ ਦਿਵਾਈਆਂ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖਾ ਵਾਰ ਕਰਦਿਆਂ ਮੁਹੰਮਦ ਮੁਸਤਫਾ ਨੇ ਟਵਿੱਟਰ ਉੱਤੇਕੁਝ ਪੋਸਟਾਂ ਸ਼ੇਅਰ ਕਰ ਕੇ ਧਮਕੀਆਂ ਦੇਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕਿਹਾ ਕਿ ਜੈਂਟਲਮੈਨ ਕਹੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਇੱਕ-ਦੋ ਵਾਰੀ ਨਹੀਂ, ਕਈ ਵਾਰੀ ਧਮਕਾਇਆ ਤੇ ਇਨ੍ਹਾਂ ਧਮਕੀਆਂ ਵਿੱਚ ਸਾਬਕਾ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਕਦੇ ਪੁੱਠਾ ਟੰਗਣ ਅਤੇ ਕਦੇ ਸੜਕ ਉੱਤੇ ਘੜੀਸਣ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ।
ਵਰਨਣ ਯੋਗ ਹੈ ਕਿ ਸਾਬਕਾ ਸੀਨੀਅਰ ਪੁਲਸ ਅਧਿਕਾਰੀ ਮੁਹੰਮਦ ਮੁਸਤਫਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਾਲੇ ਇਹ ਤਲਖੀ ਮੁਸਤਫਾ ਅਤੇ ਉਸ ਦੀ ਮੰਤਰੀ ਪਤਨੀ ਰਜ਼ੀਆ ਸੁਲਤਾਨਾ ਦੇ ਨਵਜੋਤ ਸਿੰਘਸਿੱਧੂ ਦੇ ਕੈਂਪ ਵਿੱਚ ਜਾਣ ਤੋਂ ਸ਼ੁਰੂ ਹੋਈ ਸੀ। ਇਸਤੋਂ ਪਹਿਲਾਂ ਵੀ ਇੱਕ ਪੋਸਟ ਵਿੱਚ ਮੁਹੰਮਦ ਮੁਸਤਫਾ ਨੇ ਕੈਪਟਨਅਮਰਿੰਦਰ ਸਿੰਘ ਬਾਰੇ ਕਿਹਾ ਸੀ ਕਿ ਕੁਰਸੀ ਗਵਾਉਣ ਕਾਰਨ ਉਹ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ।
ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸੰਦੀਪ ਸੰਧੂ, ਜਿਹੜੇ ਇਸ ਸਮੇਂ ਦਾਖਾ ਹਲਕੇਵਿੱਚ ਹਨ, ਨੇ ਮੁਹੰਮਦ ਮੁਸਤਫਾ ਵੱਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਮੁਸਤਫਾ ਸਾਹਿਬ ਨੂੰ ਕਦੇ ਅਜਿਹੇ ਸ਼ਬਦ ਨਹੀਂ ਬੋਲੇ, ਪਤਾ ਨਹੀਂ ਕਿਉਂ ਉਹ ਅੱਜ ਅਜਿਹੀਆਂ ਗੱਲਾਂ ਕਰ ਰਹੇ ਹਨ। ਇਸ ਦੌਰਾਨ ਸਾਬਕਾ ਮੰਤਰੀ ਗੁਰਮੀਤ ਸਿੰਘਰਾਣਾ ਸੋਢੀ ਨੇ ਵੀ ਮੁਹੰਮਦ ਮੁਸਤਫਾਵੱਲੇ ਲਾਏ ਦੋਸ਼ਾਂ ਨੂੰ ਨਿਰਾਧਾਰ ਕਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ