Welcome to Canadian Punjabi Post
Follow us on

02

July 2025
 
ਭਾਰਤ

ਵਿਧਾਇਕ ਨੇ ਕਿਹਾ: ਖੇਡ ਮੈਦਾਨ ਦੀ ਜ਼ਮੀਨ ਹਥਿਆਉਣ ਵਾਲਿਆਂ ਦੇ ਹੱਥ ਵੱਢ ਦੇਵਾਂਗਾ

October 19, 2021 01:52 AM

ਕੋਲਕਾਤਾ, 18 ਅਕਤੂਬਰ (ਪੋਸਟ ਬਿਊਰੋ)- ਪੱਛਮੀ ਬੰਗਾਲ ਵਿੱਚ ਰਾਜ ਕਰਦੀ ਹੁਕਮਰਾਨ ਤਿ੍ਰਣਮੂਲ ਕਾਂਗਰਸ ਦੇ ਕਮਾਰਹਟੀ ਤੋਂ ਵਿਧਾਇਕ ਮਦਨ ਮਿੱਤਰਾ ਨੇ ਭੂ-ਮਾਫੀਆ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਖੇਡ ਮੈਦਾਨ ਦੀ ਜ਼ਮੀਨ ਉੱਤੇ ਕਬਜ਼ੇ ਦੀ ਕੋਸ਼ਿਸ਼ ਉੱਤੇ ਧਮਕੀ ਦਿੱਤੀ ਹੈ ਕਿ ਜੇ ਉਹ ਬਾਜ਼ ਨਾ ਆਏ ਤਾਂ ਉਹ ਉਨ੍ਹਾਂ ਦੇ ਹੱਥ ਵੱਢ ਦੇਵੇਗਾ। ਬਾਅਦ ਵਿੱਚ ਵਿਧਾਇਕ ਨੇ ਆਪਣੇ ਇਤਰਾਜ਼ਯੋਗ ਬਿਆਨ ਵਾਸਤੇ ਮੁਆਫੀ ਮੰਗ ਲਈ ਹੈ।
ਸਾਬਕਾ ਖੇਡ ਮੰਤਰੀ ਇਸ ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਕੁਝ ਵਿਅਕਤੀ ਬੇਲਗੜ੍ਹੀਆ ਇਲਾਕੇ ਦੇ ਮੇਘਾਦ ਮੱਠ ਵਿੱਚ ਅਪਾਰਟਮੈਂਟ ਕੰਪਲੈਕਸ ਉਸਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਜਿਸ ਖੇਡ ਮੈਦਾਨ ਨੂੰ ਮੈਂ ਅਤੇ ਪਾਰਲੀਮੈਂਟ ਮੈਂਬਰ ਸੌਗਾਤਾ ਰਾਏ ਖੂਬਸੂਰਤ ਬਣਾਉਣ ਦੀ ਯੋਜਨਾ ਬਣਾ ਰਹੇ ਸੀ, ਉਸ ਉੱਤੇ ਕੁਝ ਅਪਰਾਧੀਆਂ ਵੱਲੋਂ ਗੈਰ ਕਾਨੂੰਨੀ ਉਸਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਤਿੰਨ ਵਿਅਕਤੀਆਂ ਦਾ ਨਾਂਅ ਲਗਾਤਾਰ ਸਾਹਮਣੇ ਆ ਰਿਹਾ ਹੈ। ਉਹ ਮੇਰੀ ਨਜ਼ਰ ਹੇਠ ਹਨ ਅਤੇ ਮੈਂ ਉਨ੍ਹਾਂ ਖਿਲਾਫ ਕੇਸ ਦਰਜ ਕਰਵਾਵਾਂਗਾ ਅਤੇ ਮੈਂ ਮੈਦਾਨ ਨੂੰ ਬਚਾਉਣ ਲਈ ਜਨ ਅੰਦੋਲਨ ਵੀ ਸ਼ੁਰੂ ਕਰਾਂਗਾ।'' ਮਿੱਤਰਾ ਨੇ ਫੇਸਬੁਕ ਉੱਤੇ ਕਿਹਾ, ‘‘ਜੇ ਭੂ-ਮਾਫੀਆ ਸੋਚਦਾ ਹੈ ਕਿ ਉਹ ਉਨ੍ਹਾਂ ਨੂੰ ਧਮਕੀ ਜਾਂ ਖਰੀਦਣ ਦੀ ਕੋਸ਼ਿਸ਼ ਕਰ ਸਕਦਾ ਹੈ ਤਾਂ ਉਹ ਗਲਤ ਹਨ। ਜੇ ਉਨ੍ਹਾਂ ਮੈਦਾਨ ਉੱਤੇ ਇੱਕ ਉਂਗਲ ਵੀ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਮੈਂ ਉਨ੍ਹਾਂ ਦੇ ਹੱਥ ਵੱਢ ਦੇਵਾਂਗਾ। ਲੋੜ ਪੈਣ ਉੱਤੇ ਮੈਂ ਮੁੱਖ ਮੰਤਰੀ ਮਮਤਾ ਬੈਨਰਜੀ ਕੋਲ ਜਾ ਕੇ ਉਨ੍ਹਾਂ ਵੱਲੋਂ ਪਾਰਟੀ ਦਾ ਨਾਂਅ ਖਰਾਬ ਕਰਨ ਦੀ ਸ਼ਿਕਾਇਤ ਵੀ ਕਰਾਂਗਾ।'' ਨਾਇਹਾਟੀ ਤੋਂ ਵਿਧਾਇਕ ਪਾਰਤਾ ਭੌਮਿਕ ਨੇ ਮਿੱਤਰਾ ਦੇ ਬਿਆਨ ਦੀ ਹਮਾਇਤ ਕੀਤੀ ਹੈ। ਕਮਾਰਹਡਟੀ ਤੋਂ ਸਾਬਕਾ ਵਿਧਾਇਕ ਮਾਨਸ ਮੁਖਰਜੀ ਨੇ ਵੀ ਖੇਡ ਮੈਦਾਨ ਕਾਇਮ ਰੱਖਣ ਲਈ ਸ਼ੁਰੂ ਕੀਤੇ ਜਾਣ ਵਾਲੇ ਅੰਦੋਲਨ ਵਿੱਚ ਮਿੱਤਰਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ