Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਐਮਪੀਜ਼ ਲਈ ਨਵੀਂ ਵੈਕਸੀਨੇਸ਼ਨ ਪਾਲਿਸੀ ਖਿਲਾਫ ਕੰਜ਼ਰਵੇਟਿਵ ਖੁੱਲ੍ਹ ਕੇ ਨਿੱਤਰੇ

October 21, 2021 02:01 AM

ਓਟਵਾ, 20 ਅਕਤੂਬਰ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਵੱਲੋਂ ਵੈਕਸੀਨੇਸ਼ਨ ਲਾਜ਼ਮੀ ਕਰਨ ਦੀ ਲਿਆਂਦੀ ਗਈ ਪਾਲਿਸੀ ਦਾ ਫੈਡਰਲ ਕੰਜ਼ਰਵੇਟਿਵਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸਿਰਫ ਕੰਜ਼ਰਵੇਟਿਵ ਪਾਰਟੀ ਵੱਲੋਂ ਹੀ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਇੱਕ ਇਹੋ ਕਾਕਸ ਰਹਿ ਗਿਆ ਹੈ ਜਿਹੜਾ ਅਜੇ ਤੱਕ ਇਹੋ ਨਹੀਂ ਦੱਸ ਪਾਇਆ ਕਿ ਇਸ ਦੇ ਕਿੰਨੇ ਐਮਪੀਜ਼ ਵੱਲੋਂ ਅਜੇ ਤੱਕ ਵੈਕਸੀਨੇਸ਼ਨ ਮੁਕੰਮਲ ਨਹੀਂ ਕਰਵਾਈ ਗਈ।
ਹਾਊਸ ਦੇ ਕੰਮਕਾਜ ਨੂੰ ਵੇਖਣ ਵਾਲੀ ਨੌਂ ਐਮਪੀਜ਼ ਦੀ ਕਮੇਟੀ ਵੱਲੋਂ ਲਏ ਗਏ ਇਸ ਫੈਸਲੇ ਤੋਂ ਭਾਵ ਹੈ ਕਿ 22 ਨਵੰਬਰ ਨੂੰ ਜਦੋਂ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਵੇਗੀ ਉਸ ਸਮੇਂ ਹਾਊਸ ਆਫ ਕਾਮਨਜ਼ ਦੀ ਹੱਦ ਅੰਦਰ ਦਾਖਲ ਹੋਣ ਦੀ ਇਜਾਜ਼ਤ ਸਿਰਫ ਉਸ ਨੂੰ ਹੀ ਹੋਵੇਗੀ ਜਿਹੜਾ ਕੋਵਿਡ-19 ਖਿਲਾਫ ਮੁਕੰਮਲ ਵੈਕਸੀਨੇਸ਼ਨ ਕਰਵਾ ਚੁੱਕਿਆ ਹੋਵੇਗਾ। ਕੋਵਿਡ-19 ਵੈਕਸੀਨ ਤੋਂ ਸਿਰਫ ਉਨ੍ਹਾਂ ਨੂੰ ਹੀ ਛੋਟ ਦਿੱਤੀ ਜਾਵੇਗੀ ਜਿਨ੍ਹਾਂ ਦੀ ਕੋਈ ਮੈਡੀਕਲ ਸਮੱਸਿਆ ਹੈ। ਉਨ੍ਹਾਂ ਨੂੰ ਵੀ ਉਸ ਸ਼ਰਤ ਤਹਿਤ ਹਾਊਸ ਆਫ ਕਾਮਨਜ਼ ਦੀ ਹੱਦ ਅੰਦਰ ਮੌਜੂਦ ਇਮਾਰਤਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਹੜੇ ਤਾਜ਼ਾ ਨੈਗੇਟਿਵ ਐਂਟੀਜਨ ਟੈਸਟ ਦਾ ਸਬੂਤ ਦੇਣਗੇ।
ਇੱਕ ਬਿਆਨ ਜਾਰੀ ਕਰਕੇ ਕੰਜ਼ਰਵੇਟਿਵ ਵ੍ਹਿਪ ਬਲੇਕ ਰਿਚਰਡਜ਼ ਨੇ ਆਖਿਆ ਕਿ ਅਸੀਂ ਵੀ ਇਸ ਗੱਲ ਨੂੰ ਹੱਲਾਸ਼ੇਰੀ ਦੇ ਰਹੇ ਹਾਂ ਜਿਹੜੇ ਵੈਕਸੀਨੇਸ਼ਨ ਕਰਵਾ ਸਕਦੇ ਹਨ ਉਹ ਜ਼ਰੂਰ ਕਰਵਾਉਣ। ਪਰ ਅਸੀਂ ਇਹ ਵੀ ਚੁੱਪ ਕਰਕੇ ਨਹੀਂ ਵੇਖ ਸਕਦੇ ਤੇ ਮੰਨ ਸਕਦੇ ਕਿ ਸੱਤ ਐਮਪੀਜ਼ ਵੱਲੋਂ ਗੁਪਤ ਮੀਟਿੰਗ ਕਰਕੇ ਇਹ ਫੈਸਲਾ ਕਰ ਲਿਆ ਜਾਵੇ ਕਿ ਕੈਨੇਡੀਅਨਜ਼ ਵੱਲੋਂ ਚੁਣੇ ਗਏ 338 ਐਮਪੀਜ਼ ਬਾਰੇ ਉਹ ਇਹ ਤੈਅ ਕਰਨ ਕਿ ਕਿਸ ਨੂੰ ਹਾਊਸ ਆਫ ਕਾਮਨਜ਼ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ ਤੇ ਕਿਸ ਨੂੰ ਨਹੀਂ।
ਇੱਥੇ ਦੱਸਣਾ ਬਣਦਾ ਹੈ ਕਿ ਬੋਰਡ ਆਫ ਇੰਟਰਨਲ ਇਕੌਨਮੀ ਵਿੱਚ ਨਏ ਐਮਪੀਜ਼ ਹਨ ਤੇ ਦੋ ਕੰਜ਼ਰਵੇਟਿਵ ਮੈਂਬਰਜ਼ ਵਿੱਚੋਂ ਰਿਚਰਡਜ਼ ਵੀ ਇੱਕ ਹਨ।ਹਾਲਾਂਕਿ ਪਾਰਲੀਆਮੈਂਟਰੀ ਕਮੇਟੀ ਦੀ ਮੀਟਿੰਗ ਵਿੱਚੋਂ ਜੋ ਵੀ ਵਿਚਾਰ ਚਰਚਾ ਹੋਈ ਉਸ ਦਾ ਜਨਤਕ ਤੌਰ ਉੱਤੇ ਖੁਲਾਸਾ ਨਹੀਂ ਕੀਤਾ ਜਾ ਸਕਦਾ ਪਰ ਰਿਚਰਡ ਦੇ ਕਹਿਣ ਦਾ ਮਤਲਬ ਹੈ ਕਿ ਇਹ ਫੈਸਲਾ ਲਿਬਰਲਾਂ, ਐਨਡੀਪੀ ਤੇ ਬਲਾਕ ਕਿਊਬਿਕੁਆ ਮੈਂਬਰਾਂ ਵੱਲੋਂ ਆਪਸ ਵਿੱਚ ਤੈਅ ਕਰਕੇ ਹੀ ਲਿਆ ਗਿਆ ਹੈ ਤੇ ਇਸ ਲਈ ਕੰਜ਼ਰਵੇਟਿਵਾਂ ਦੇ ਪੱਖ ਨੂੰ ਤਵੱਜੋ ਨਹੀਂ ਦਿੱਤੀ ਗਈ।ਇਸ ਕਮੇਟੀ ਦੀ ਬੰਦ ਦਰਵਾਜ਼ਾ ਮੀਟਿੰਗ ਤੋਂ ਬਾਅਦ ਇਸ ਨਵੀਂ ਪਾਲਿਸੀ ਸਬੰਧੀ ਖਬਰ ਮੰਗਲਵਾਰ ਰਾਤ ਨੂੰ ਸਾਹਮਣੇ ਆਈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ