Welcome to Canadian Punjabi Post
Follow us on

01

December 2021
ਬ੍ਰੈਕਿੰਗ ਖ਼ਬਰਾਂ :
ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ ਪੀ ਸੀ ਪਾਰਟੀ ਦੇ ਉਮੀਦਵਾਰ ਨਾਮਜਦ
 
ਪੰਜਾਬ

ਇੱਕ ਖਾਲਿਸਤਾਨੀ ਖਾੜਕੂ ਦੀ ਗ਼੍ਰਿਫ਼ਤਾਰੀ ਨਾਲ ਕੌਮਾਂਤਰੀ ਸੰਗਠਨ ਦਾ ਭੇਦ ਖੁੱਲ੍ਹਾ

October 21, 2021 02:47 AM

ਸੰਗਰੂਰ, 20 ਅਕਤੂਬਰ (ਪੋਸਟ ਬਿਊਰੋ)- ਪੰਜਾਬ ਪੁਲਸ ਨੇ ਵਿਦੇਸ਼ਾਂ ਤੋਂ ਵਿੱਤੀ ਮੱਦਦ ਹਾਸਲ ਕਰਨ ਵਾਲੇ ਸਰਗਰਮ ਖਾੜਕੂ ਨੂੰ ਗ਼੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾਤੇ ਲਖਵੀਰ ਸਿੰਘ ਉਰਫ਼ ਲੱਖਾ ਪੁੱਤਰ ਪਾਲ ਸਿੰਘ ਵਾਸੀ ਲਹਿਰਾ, ਜ਼ਿਲ੍ਹਾ ਸੰਗਰੂਰ ਨੂੰ ਇੰਟੈਲੀਜੈਂਸ ਵੱਲੋਂ ਮਿਲੀ ਜਾਣਕਾਰੀ ਉੱਤੇ ਗ਼੍ਰਿਫ਼ਤਾਰ ਕਰ ਕੇ ਉਸ ਤੋਂ ਹਥਿਆਰ ਬਰਾਮਦ ਕੀਤੇ ਹਨ, ਜਿਸ ਦੀ ਗ਼੍ਰਿਫ਼ਤਾਰੀ ਨਾਲ ਇੱਕ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਦਾ ਭੇਦ ਖੁੱਲ੍ਹ ਗਿਆ ਹੈ।
ਇਸ ਸੰਬੰਧ ਵਿੱਚ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਇਕਬਾਲਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਲਖਵੀਰ ਸਿੰਘ ਲੱਖਾ ਕਸਬਾ ਲਹਿਰਾ ਵਿਖੇ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਉਸ ਨੂੰ ਵਿਦੇਸ਼ਾਂ ਵਿਚਲੇ ਖਾਲਿਸਤਾਨ ਪੱਖੀ ਤੱਤਾਂ ਵੱਲੋਂਚੋਣਵੇਂ ਕਤਲ ਕਰਨ ਅਤੇ ਵੱਖ-ਵੱਖ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਉੱਤੇ ਹਮਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲਖਵੀਰ ਸਿੰਘ ਕੱਟੜਪੰਥੀ ਤੇ ਪ੍ਰੇਰਿਤ ਆਦਮੀ ਹੈ ਅਤੇ ਆਮਦਨ ਦੀ ਘਾਟ ਹੋਣ ਕਰ ਹੋਣ ਕਰ ਕੇ ਉਸ ਨੂੰ ਵਿਦੇਸ਼ਾਂ ਵਿਚਲੇ ਖਾਲਿਸਤਾਨੀ ਤੱਤਾਂ ਨੇ ਪੈਸੇ ਦਾ ਲਾਲਚ ਦੇ ਕੇ ਤਿਆਰ ਕੀਤਾ ਸੀ।ਜਾਂਚ ਤੋਂ ਪਤਾ ਚੱਲਿਆ ਕਿ ਅੱਤਵਾਦੀ ਫੰਡਿੰਗ ਦੇ ਕੇਸਾਂ ਵਿੱਚ ਪੈਸੇ ਦਾ ਲੈਣ-ਦੇਣ ਵੱਖ-ਵੱਖ ਡਿਜੀਟਲ ਪਲੇਟਫਾਰਮਾਂ ਤੋਂ ਕੀਤਾ ਜਾਂਦਾ ਸੀ। ਲਖਵੀਰ ਸਿੰਘ ਦੇ ਖਾਤੇ ਵਿੱਚ ਨਵੀਂ ਦਿੱਲੀ, ਮੋਗਾ ਅਤੇ ਖੰਨਾ ਤੋਂ ਵੱਖ-ਵੱਖ ਸਮੇਂ-ਸਮੇਂ ਪੈਸੇ ਜਮ੍ਹਾ ਕਰਵਾਏ ਗਏ ਹਨ। ਪੁਲਸ ਨੇ ਇਨ੍ਹਾਂ ਟ੍ਰਾਂਜੈਕਸ਼ਨਾਂ ਦਾ ਪਤਾ ਲਾ ਕੇ ਵੈਨਕੂਵਰ (ਕੈਨੇਡਾ) ਅਤੇ ਪੋਲੈਂਡ ਦੇ ਇੱਕ-ਇੱਕ ਵਿਅਕਤੀ ਦੀ ਪਛਾਣ ਕੀਤੀ ਹੈ ਜੋ ਇਸ ਸੰਗਠਨ ਲਈ ਫੰਡ ਪੁਚਾਉਣਦੀ ਭੂਮਿਕਾ ਰੱਖਦੇ ਹਨ।ਐਸ ਐਸ ਪੀ ਸੰਗਰੂਰਸਵਪਨ ਸ਼ਰਮਾ ਨੇ ਦੱਸਿਆ ਕਿ ਲਖਵੀਰ ਸਿੰਘ ਦੇ ਖਾਤੇ ਵਿੱਚ ਨਕਦੀ ਜਮ੍ਹਾ ਕਰਾਉਣਵਾਲੇ ਸਥਾਨਕ ਲੋਕਾਂ ਦੀ ਪਛਾਣ ਕਰ ਲਈ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਮੂਨਕ ਦੇ ਸੁਖਜੀਤ ਸਿੰਘ ਵੱਲੋਂ ਲਖਵੀਰ ਨੂੰ ਦਿੱਤਾ 32 ਬੋਰ ਦਾ ਦੇਸੀ ਪਿਸਤੌਲ ਅਤੇ ਗੋਲਾ ਬਾਰੂਦ ਪੁਲਸ ਨੇ ਬਰਾਮਦ ਕਰ ਲਿਆ ਹੈ। ਸੁਖਜੀਤ ਸਿੰਘ ਯੂ ਪੀ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀਕਰਦਾ ਰਿਹਾ ਹੈ, ਜਿਸ ਦੇ ਖ਼ਿਲਾਫ਼ ਪਹਿਲਾਂ ਥਾਣਾ ਤਿ੍ਰਪੜੀ ਜ਼ਿਲ੍ਹਾ ਪਟਿਆਲਾ ਵਿਖੇ ਅਸਲਾ ਐਕਟ ਦਾ ਕੇਸ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਚੰਨੀ ਵੱਲੋਂ ਦੋਸ਼: ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ ਸੀ
ਨਵਜੋਤ ਸਿੱਧੂ ਨੇ ਖ਼ੁਦ ਨੂੰ ਅਸਿੱਧੇ ਤੌਰ ਉੱਤੇ ਮੁੱਖ ਮੰਤਰੀ ਚਿਹਰੇ ਵਜੋਂ ਪੇਸ਼ ਕਰ ਦਿੱਤਾ
ਡੇਰਾ ਸੱਚਾ ਸੌਦਾ ਦੀ ਚਰਚਾ ਵਿੱਚ ਜਾਣਾ ਫਿਰ ਪੰਜਾਬ ਵਿੱਚ ਰਾਜਨੀਤੀ ਦਾ ਮੁੱਦਾ ਬਣਿਆ
94 ਸਾਲ ਦੇ ਵੱਡੇ ਬਾਦਲ ਇੱਕ ਵਾਰ ਮੁੜ ਕੇ ਲੰਬੀ ਅਸੈਂਬਲੀ ਸੀਟ ਤੋਂ ਚੋਣ ਲੜਨ ਦੇ ਮੂਡ ਵਿੱਚ
ਕੈਪਟਨ ਧੜੇ ਨੂੰ ਨਵਾਂ ਝਟਕਾ: ਪਾਂਡਵ ਨੂੰ ਹਟਾ ਕੇ ਵਿਧਾਇਕ ਜਲਾਲਪੁਰ ਦੇ ਪੁੱਤਰ ਨੂੰ ਪਾਵਰਕਾਮ ਦਾ ਡਾਇਰੈਕਟਰ ਲਾਇਆ
ਡਾ. ਵੇਰਕਾ ਵੱਲੋਂ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼
ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼
ਸੂਚਨਾ ਅਧਿਕਾਰ ਹੇਠ ਜਾਣਕਾਰੀ ਨਾ ਦੇਣ ਉੱਤੇ ਹਾਈ ਕੋਰਟ ਸਖਤ
ਪਰਗਟ ਸਿੰਘ ਨੇ ਦਿੱਲੀ ਦੇ ਸਕੂਲਾਂ ਬਾਰੇ ਸਿਸੋਦੀਆ ਦੀ ਲਿਸਟ ਉੱਤੇ ਸਵਾਲ ਚੁੱਕੇ
ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ