Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਗੰਨ ਪੁਆਇੰਟ ਉਤੇ ਜਿਊਲਰ ਦੀ ਦੁਕਾਨ ਵਿੱਚੋਂ 10 ਲੱਖ ਦੀ ਲੁੱਟ

October 21, 2021 02:52 AM

ਲੁਧਿਆਣਾ, 20 ਅਕਤੂਬਰ (ਪੋਸਟ ਬਿਊਰੋ)- ਥਾਣਾ ਪੀਏ ਯੂ ਦੇ ਇਲਾਕੇ ਹੰਭੜਾਂ ਰੋਡ ਉੱਤੋਂਜਿਊਲਰਸ ਦੀ ਦੁਕਾਨ ਉੱਤੇ ਬਾਈਕ ਸਵਾਰ ਤਿੰਨ ਲੁਟੇਰਿਆਂ ਨੇ ਗੰਨ ਪੁਆਇੰਟ ਉੱਤੇ ਲੱਖਾਂ ਰੁਪਏ ਕੈਸ਼ ਤੇ ਗਹਿਣੇ ਲੁੱਟ ਲਏ। ਇਸ ਵਾਰਦਾਤ ਦੇ ਬਾਅਦ ਜਿਊਲਰ ਏਨਾ ਘਬਰਾ ਗਿਆ ਕੀ ਰੌਲਾ ਵੀ ਨਾ ਪਾ ਸਕਿਆ। ਕੰਟ੍ਰੋਲ ਰੂਮ ਨੂੰ ਦਿੱਤੀ ਸੂਚਨਾ ਦੇ ਬਾਅਦ ਪੁੁਲਸ ਮੌਕੇ ਉੱਤੇ ਪਹੁੰਚੀ। ਪੁਲਸ ਨੇ ਦੁਕਾਨ ਮਾਲਕ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੰਭੜਾਂ ਰੋਡ ਉੱਤੇ ਸ਼੍ਰੀ ਰਾਮਸ਼ਰਣਮ ਦੇ ਨੇੜੇ ਬਾਵਾ ਮਾਰਕੀਟ ਵਿੱਚ ਸਤਗੁਰੂ ਜਿਊਲਸਰ ਨਾਮ ਉਤੇ ਦੁਕਾਨ ਦੇ ਮਾਲਕ ਕਿਰਨ ਵਰਮਾ ਨੇ ਦੱਸਿਆ ਕਿ ਉਹ ਦੁਕਾਨ ਵਿੱਚ ਬੈਠਾ ਹੋਇਆ ਸੀ। ਅਚਾਨਕ ਦੋ ਨੌਜਵਾਨ ਅੰਦਰ ਵੜੇ, ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸੀ। ਉਨ੍ਹਾਂ ਦੋਵਾਂ ਦੇ ਹੱਥ ਵਿੱਚ ਪਿਸਤੌਲ ਸੀ। ਨੌਜਵਾਨਾਂ ਨੇ ਆਉਂਦੇ ਸਾਰ ਉਸਦੀ ਕੰਨਪਟੀ ਉੱਤੇ ਪਿਸਤੌਲ ਰੱਖ ਦਿੱਤੀ ਅਤੇ ਕਿਹਾ ਕਿ ਚੁੱਪ ਰਹੋ, ਵਰਨਾ ਗੋਲੀ ਮਾਰ ਦੇਵਾਂਗੇ। ਕਿਰਨ ਵਰਮਾ ਦੇ ਮੁਤਾਬਕ ਉਹ ਬਿਲਕੁੱਲ ਡਰ ਗਿਆ ਅਤੇ ਚੁੱਪ ਹੋ ਕੇ ਬੈਠ ਗਿਆ। ਇਸ ਪਿੱਛੋਂ ਨੌਜਵਾਨਾਂ ਨੇ ਤਿਜ਼ੋਰੀ ਖੋਲ੍ਹੀ ਅਤੇ ਉਸ ਵਿੱਚ ਸਾਰੇ ਗਹਿਣੇ ਕੱਢਣ ਲਏ ਅਤੇ ਦਰਾਜ਼ ਅਤੇ ਉਸਦੀ ਜੇਬ ਵਿੱਚ ਪਿਆ ਕੈਸ਼ ਵੀ ਕੱਢ ਲਿਆ। ਲੁਟੇਰਿਆਂ ਨੇ ਜਾਂਦੇ ਹੋਏ ਉਸ ਨੂੰ ਧਮਕਾਇਆ ਕਿ ਜੇ ਪੁਲਸ ਨੂੰ ਬੁਲਾਇਆ ਤਾਂ ਚੰਗਾ ਨਹੀਂ ਹੋਵੇਗਾ। ਇਸ ਪਿੱਛੋਂ ਉਹ ਬਾਹਰ ਗਏ ਤਾਂ ਉਨ੍ਹਾਂ ਦਾ ਤੀਸਰਾ ਸਾਥੀ ਪਹਿਲਾਂ ਤੋਂ ਬਾਈਕ ਸਟਾਰਟ ਕਰ ਖੜ੍ਹਾ ਸੀ। ਤਿੰਨੇ ਜਣੇ ਇੱਕ ਬਾਈਕ ਉੱਤੇ ਬੈਠ ਕੇ ਹੰਭੜਾਂ ਵੱਲ ਚਲੇ ਗਏ। ਕਿਰਨ ਮੁਤਾਬਕ ਲੁਟੇਰੇ ਕਰੀਬ ਤਿੰਨ ਲੱਖ ਦਾ ਕੈਸ਼ ਅਤੇ ਕਰੀਬ ਸੱਤ ਲੱਖ ਦੇ ਗਹਿਣੇ ਲੈ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ