Welcome to Canadian Punjabi Post
Follow us on

02

July 2025
 
ਭਾਰਤ

ਉਗਰਾਹਾਂ ਨੇ ਕਿਹਾ: ਨਿਹੰਗਾਂ ਦੀ ਸੰਸਥਾ ਕਦੇ ਵੀ ਕਿਸਾਨ ਸੰਘਰਸ਼ ਦਾ ਹਿੱਸਾ ਨਹੀਂ ਰਹੀ

October 21, 2021 02:54 AM

ਨਵੀਂ ਦਿੱਲੀ, 20 ਅਕਤੂਬਰ (ਪੋਸਟ ਬਿਊਰੋ)- ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਸਿੰਘੂ ਬਾਰਡਰ ਉੱਤੇ ਹੋਏ ਨੌਜਵਾਨ ਦੇ ਕਤਲ ਦੀ ਨਿਖੇਧੀ ਕਰਦਿਆਂ ਇਸ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਨਿੰਦਣਯੋਗ ਮਾਮਲਾ ਹੈ ਅਤੇ ਇਹ ਕਿਸੇ ਲਈ ਵੀ ਨੁਕਸਾਨਦੇਹ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਕਿਸੇ ਨੂੰ ਵੀ ਖੁਦ ਜੱਜ ਬਣ ਕੇ ਸਜ਼ਾ ਦੇਣ ਦਾ ਅਧਿਕਾਰ ਨਹੀਂ ਦਿੰਦਾ। ਸੂਬਾ ਜਨਰਲ ਸੈਕਟਰੀ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਸ ਸਥਿਤੀ ਵਿੱਚ ਇੱਕ ਵਿਅਕਤੀ ਦਾ ਕਤਲ ਹੋਰ ਭਿਆਨਕ ਅਤੇ ਸ਼ੱਕੀ ਮਾਮਲਾ ਬਣ ਜਾਂਦਾ ਹੈ। ਉਗਰਾਹਾਂ ਨੇ ਕਿਹਾ ਕਿ ਮੀਡੀਆ ਵਿੱਚ ਆਈਆਂ ਖਬਰਾਂ ਤੇ ਤਸਵੀਰਾਂ ਅਨੁਸਾਰ ਕਤਲ ਨੰ ਹੱਲਾਸ਼ੇਰੀ ਦੇਣ ਵਾਲਾ ਨਿਹੰਗ ਅਮਨ ਸਿੰਘ ਕੇਂਦਰੀ ਮੰਤਰੀਆਂ ਤੇ ਆਗੂਆਂ ਨਾਲ ਬੈਠਕਾਂ ਕਰਦਾ ਰਿਹਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਨਿਹੰਗਾਂ ਦੀ ਸੰਸਥਾ ਕਦੇ ਵੀ ਸੰਘਰਸ਼ਸ਼ੀਲ ਕਿਸਾਨ ਮੰਚ ਦਾ ਹਿੱਸਾ ਨਹੀਂ ਸੀ ਰਹੀ ਅਤੇ ਆਖਰ ਇਸ ਦੇ ਸਬੂਤ ਵੀ ਆ ਗਏ ਹਨ। ਪੁਲਸ ਕੈਟ ਵਜੋਂ ਬਦਨਾਮ ਪਿੰਕੀ ਦੀ ਮੌਜੂਦਗੀ ਵੀ ਇਨ੍ਹਾਂ ਮੀਟਿੰਗਾਂ ਦੇ ਪਿੱਛੇ ਸਾਜ਼ਿਸ਼ ਦੇ ਉਦੇਸ਼ਾਂ ਵੱਲ ਇਸ਼ਾਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੀਡਰਸ਼ਿਪ ਦੇ ਵਿਰੁੱਧ ਦੁਬਾਰਾ ਜ਼ਹਿਰੀਲੀ ਪ੍ਰਚਾਰ ਮੁਹਿੰਮ ਚਲਾਉਣ ਅਤੇ ਖੱਬੇ ਪੱਖੀਆਂ ਅਤੇ ਸਿੱਖਾਂ ਦੇ ਵਿਚਾਲੇ ਬੇਬੁਨਿਆਦ ਲੜਾਈ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ