Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 40 ਫ਼ੀਸਦੀ ਟਿਕਟਾਂ ਔਰਤਾਂ ਨੂੰ ਦੇਵੇਗੀ: ਪ੍ਰਿਅੰਕਾ ਗਾਂਧੀ

October 21, 2021 02:55 AM

ਲਖਨਊ, 20 ਅਕਤੂਬਰ (ਪੋਸਟ ਬਿਊਰੋ)-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 40 ਫ਼ੀਸਦੀ ਟਿਕਟਾਂ ਔਰਤਾਂ ਨੂੰ ਦੇਵੇਗੀ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਕਾਂਗਰਸ ਦਾ ਨਾਹਰਾ ਹੈ ‘ਲੜਕੀ ਹਾਂ, ਲੜ ਸਕਦੀ ਹਾਂ।’ ਪ੍ਰਿਅੰਕਾ ਨੇ ਕਿਹਾ, ‘ਅੱਜ ਮੈਂ ਪਹਿਲੇ ਵਾਅਦੇ ਬਾਰੇ ਗੱਲ ਕਰ ਰਹੀ ਹਾਂ। ਅਸੀਂ ਤੈਅ ਕੀਤਾ ਹੈ ਕਿ ਉਤਰ ਪ੍ਰਦੇਸ਼ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 40 ਫ਼ੀਸਦੀ ਟਿਕਟਾਂ ਔਰਤਾਂ ਨੂੰ ਦੇਵੇਗੀ।’ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਔਰਤਾਂ ਸੱਤਾ ਵਿੱਚ ਪੂਰੀ ਤਰ੍ਹਾਂ ਹਿੱਸੇਦਾਰ ਬਣਨ।
ਇਹ ਪੁੱਛੇ ਜਾਣ ਉੱਤੇ ਕਿ ਕਾਂਗਰਸ ਚੋਣਾਂ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਲਈ ਕਿਸ ਨੂੰ ਪੇਸ਼ ਕਰੇਗੀ, ਪ੍ਰਿਅੰਕਾ ਨੇ ਕਿਹਾ, ‘ਹਾਲੇ ਇਸ ਉੱਤੇ ਵਿਚਾਰ ਨਹੀਂ ਕੀਤਾ ਗਿਆ।’ ਉਨ੍ਹਾਂ ਦੇ ਚੋਣ ਲੜਨ ਬਾਰੇ ਪੁੱਛਣ ਉੱਤੇ ਕਾਂਗਰਸ ਜਨਰਲ ਸੈਕਟਰੀ ਪ੍ਰਿਅੰਕਾ ਨੇ ਕਿਹਾ ਕਿ ਹਾਲੇ ਇਸ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਔਰਤਾਂ ਨੂੰ ਇੰਨੀ ਜ਼ਿਆਦਾ ਹਿੱਸੇਦਾਰੀ ਦੇਣ ਦੇ ਬਾਰੇ ਉਸ ਨੇ ਕਿਹਾ, ‘ਮੇਰਾ ਵੱਸ ਚਲਦਾ ਤਾਂ ਮੈਂ ਉਤਰ ਪ੍ਰਦੇਸ਼ ਚੋਣਾਂ ਵਿੱਚ ਔਰਤਾਂ ਨੂੰ 50 ਫ਼ੀਸਦੀ ਹਿੱਸੇਦਾਰੀ ਦੇ ਦਿੰਦੀ।’ ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ ਉੱਤੇ ਕਿ ਕਾਂਗਰਸ ਦਾ ਇਹ ਫ਼ੈਸਲਾ ਦੂਜੇ ਸੂਬਿਆਂ ਵਿੱਚ ਲਾਗੂ ਹੋਵੇਗਾ ਤਾਂ ਪ੍ਰਿਯੰਕਾ ਨੇ ਕਿਹਾ: ‘‘ਮੈਂ ਉਤਰ ਪ੍ਰਦੇਸ਼ ਦੀ ਚੋਣ ਇੰਚਾਰਜ ਹਾਂ ਤੇ ਇਸ ਬਾਰੇ ਹੀ ਦੱਸ ਸਕਦੀ ਹਾਂ।” ਉਨ੍ਹਾਂ ਨੇ ਕਿਹਾ ਕਿ 40 ਫ਼ੀਸਦੀ ਟਿਕਟਾਂ ਦਾ ਫ਼ੈਸਲਾ ਉਨ੍ਹਾਂ ਦੀ ਉਸ ਲੜਕੀ ਲਈ ਹੈ, ਜਿਸ ਨੂੰ ਸਾੜਿਆ ਗਿਆ, ਮਾਰਿਆ ਗਿਆ। ਇਹ ਫ਼ੈਸਲਾ ਹਾਥਰਸ ਦੀ ਉਸ ਲੜਕੀ ਲਈ ਹੈ, ਜਿਸ ਨੂੰ ਨਿਆਂ ਨਹੀਂ ਮਿਲ ਸਕਿਆ। ਪ੍ਰਿਅੰਕਾ ਨੇ ਕਿਹਾ ਕਿ ਲਖੀਮਪੁਰ ਵਿੱਚ ਇੱਕ ਲੜਕੀ ਮਿਲੀ, ਉਸ ਨੇ ਕਿਹਾ: ਮੈਂ ਪ੍ਰਧਾਨ ਮੰਤਰੀ ਬਣਨਾ ਚਾਹੁੰਦੀ ਹਾਂ, ਉਸ ਲਈ ਹੈ ਇਹ ਫ਼ੈਸਲਾ। ਇਹ ਫ਼ੈਸਲਾ ਸੋਨਭਦਰ ਵਿੱਚ ਉਸ ਔਰਤ ਲਈ ਹੈ, ਜਿਸ ਦਾ ਨਾਂ ਕਿਸਮਤ ਹੈ, ਜਿਸ ਨੇ ਆਪਣੇ ਲਈ ਆਵਾਜ਼ ਚੁੱਕੀ। ਇਹ ਉਤਰ ਪ੍ਰਦੇਸ਼ ਦੀ ਹਰ ਇੱਕ ਔਰਤ ਲਈ ਹੈ, ਜੋ ਆਪਣੇ ਸੂਬੇ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ