Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਕੈਪਟਨ ਦੇ ਨਵੀਂ ਪਾਰਟੀ ਬਨਾਉਣ ਦੇ ਐਲਾਨ ਤੋਂ ਕਾਂਗਰਸ ਦੇ ਆਗੂ ਭੜਕੇ

October 21, 2021 10:34 AM

SUBHEAD)

ਚੰਡੀਗੜ੍ਹ, 20 ਅਕਤੂਬਰ, (ਪੋਸਟ ਬਿਊਰੋ)-ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਨਾਲ ਪੰਜਾਬ ਦੀ ਸਿਆਸਤ ਭਖ ਪਈ ਤੇ ਪੰਜਾਬ ਕਾਂਗਰਸ ਦੇ ਆਗੂਲਗਾਤਾਰ ਕੈਪਟਨ ਉੱਤੇਹਮਲੇ ਬੋਲ ਰਹੇ ਹਨ। ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਰਿੰਦਰ ਸਿੰਘ ਨੂੰ ਮੌਕਾਪ੍ਰਸਤ ਅਤੇ ਗੱਦਾਰ ਕਿਹਾ ਤਾਂ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੈਪਟਨ ਦੇ ਖਿਲਾਫ ਚਾਂਦਮਾਰੀ ਕਰ ਦਿੱਤੀ ਹੈ।
ਇਸ ਬਾਰੇ ਅੱਜ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਰਿੰਦਰ ਸਿੰਘ ਨੂੰ ਮੌਕਾਪ੍ਰਸਤ ਦੱਸਦੇ ਹੋਏ ਕਿਹਾ ਕਿ ਸਾਢੇ ਚਾਰ ਸਾਲ ਉਹ ਪ੍ਰਧਾਨ ਮੰਤਰੀ ਨੂੰ ਨਹੀਂ ਮਿਲਿਆ, ਕੁਰਸੀ ਛੱਡਣ ਪਿੱਛੋਂਕੁਝ ਦਿਨਾਂ ਵਿੱਚ ਤਿੰਨ ਵਾਰ ਮਿਲ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਗੁਆਂਢੀ ਦੇਸ਼ ਤੋਂ ਖ਼ਤਰਾ ਦੱਸ ਰਿਹਾ ਹੈ, ਪਰ ਉਹ ਪਹਿਲਾਂ ਇਹ ਦੱਸੇ ਕਿ ਸਾਢੇ ਚਾਰ ਸਾਲ ਪੰਜਾਬ ਵਿੱਚ ਟਿਫਿਨ ਬੰਬ ਕਿਵੇਂ ਆਉਂਦੇ ਰਹੇ, ਕੈਪਟਨ ਅਮਰਿੰਦਰ ਪੰਜਾਬ ਵਿਚ ਨਸ਼ਾ ਕਿਉਂ ਨਾ ਰੋਕ ਸਕਿਆ, ਹਥਿਆਰ ਕਿਉਂ ਨਾ ਰੋਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਕਿਸਾਨ ਜਾਂ ਚੀਨ ਤੋਂ ਖ਼ਤਰਾ ਨਹੀਂ, ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ ਹੈ।
ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਗਠਜੋੜ ਦੀ ਚਰਚਾ ਤਿੱਖਾ ਹਮਲਾ ਕੀਤਾ ਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਹੋਇਆ ਗਠਜੋੜ ਦੱਸਿਆ। ਉਨ੍ਹਾਂ ਕਿਹਾ ਕਿ ਇਹ ਚੋਣਾਂ ਮਗਰੋਂ ਕੀਤਾ ਜਾਣ ਵਾਲਾ ਗਠਜੋੜ ਨਹੀਂ, ਚੋਣਾਂ ਤੋਂ ਪਹਿਲਾਂ ਕੀਤਾ ਗਠਜੋੜ ਹੈ, ਕੈਪਟਨ ਹਮੇਸ਼ਾ ਤੋਂ ਭਾਜਪਾ ਨਾਲ ਖੜਾ ਰਿਹਾ ਹੈ।
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇਟਵੀਟ ਕੀਤਾ ਹੈ ਕਿ ਉਂਝ ਵੀ ਕੈਪਟਨ ਨੇ ਅਕਾਲੀ ਦਲ ਤੇ ਭਾਜਪਾ ਨਾਲ ਮਿਲ ਕੇ ਸਾਢੇ 4 ਸਾਲ ਸਰਕਾਰ ਚਲਾਈ ਹੈ। ਉਸ ਨੇ ਕਾਂਗਰਸ ਨੂੰ ਪੰਜਾਬ ਵਿਚ ਕਮਜ਼ੋਰ ਕਰਨ ਲਈ ਹਰ ਕੰਮ ਕੀਤਾ ਹੈ।ਰਾਜਾ ਵੜਿੰਗ ਨੇ ਟਵੀਟ ਵਿਚ ਕਿਹਾ ਕਿ ‘ਇਸ਼ਕ ਤੇ ਮੁਸ਼ਕ ਛੁਪਾਇਆ ਨਹੀਂ ਛੁਪਦੇ, ਦਿਲ ਦੀ ਗੱਲ ਆਖਰ ਜ਼ਬਾਨ ਉੱਤੇ ਆ ਜਾਂਦੀ ਹੈ। ਚਾਰ ਸਾਲ ਅਕਾਲੀ ਦਲ ਤੇ ਭਾਜਪਾ ਨਾਲ ਮਿਲ ਕੇ ਸਰਕਾਰ ਚਲਾਈ ਹੈ। ਕਾਂਗਰਸ ਨੂੰ ਪੰਜਾਬ ਵਿਚ ਕਮਜ਼ੋਰ ਕਰਨ ਦਾ ਹਰ ਕੰਮ ਕੀਤਾ ਹੈ।ਅੱਜ ਆਪਣੀ ਨਵੀਂ ਪਾਰਟੀ ਵਿਚ ਆਪਣੇ ਭਤੀਜੇ (ਬਾਦਲ) ਨੂੰ ਸ਼ਾਮਲ ਨਾ ਕਰਨ ਦਾ ਡਰਾਮਾ ਕਿਉਂ?’
ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਅਕਾਲੀ ਦਲ ਛੱਡ ਚੁੱਕੇ ਟਕਸਾਲੀ ਅਕਾਲੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਪੇਸ਼ਕਸ਼ ਰੱਦ ਕਰ ਦਿੱਤੀ ਹੈ ਕਿ ਕਾਂਗਰਸ ਦੇ ਖਿਲਾਫ ਭਾਜਪਾ ਨਾਲ ਮਿਲ ਕੇ ਉਸ ਦੀ ਨਵੀਂ ਪਾਰਟੀ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਹ ਇਹ ਕੰਮ ਨਹੀਂ ਕਰ ਸਕਦੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ