Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਲਖੀਮਪੁਰ ਕਤਲ ਕੇਸ ਸੁਪਰੀਮ ਕੋਰਟ ਨੇ ਫਿਰ ਉੱਤਰ ਪ੍ਰਦੇਸ਼ ਸਰਕਾਰ ਨੂੰ ਝਾੜਾਂ ਪਾਈਆਂ

October 21, 2021 10:44 AM

ਨਵੀਂ ਦਿੱਲੀ, 20 ਅਕਤੂਬਰ, (ਪੋਸਟ ਬਿਊਰੋ)- ਭਾਰਤ ਦੀਸੁਪਰੀਮ ਕੋਰਟ ਨੇ 3 ਅਕਤੁਬਰ ਨੂੰ ਲਖੀਮਪੁਰ ਖੀਰੀ ਹਲਕੇਵਿੱਚ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਜੀਪ ਹੇਠ ਕੁਚਲ ਕੇ ਮਾਰ ਦਿੱਤੇ ਜਾਣ ਦੇ ਕੇਸ ਵਿਚ ਉੱਤਰ ਪ੍ਰਦੇਸ਼ ਸਰਕਾਰ ਦੇ ‘ਢਿੱਲੇ ਰੁਖ ਲਈ ਅੱਜ ਬੁੱਧਵਾਰ ਫਿਰ ਸਰਕਾਰ ਨੂੰ ਝਾੜ ਪਾਈ ਹੈ। ਕੋਰਟ ਨੇ ਗਵਾਹਾਂ ਦੇ ਬਿਆਨ ਮੈਜਿਸਟ੍ਰੇਟ ਸਾਹਮਣੇ ਦਰਜ ਕਰਾਉਣ ਦੇ ਨਾਲ ਉਨ੍ਹਾਂ ਦੀ ਯੋਗ ਸੁਰੱਖਿਆ ਯਕੀਨੀ ਕਰਨ ਦੇ ਹੁਕਮ ਦਿੱਤੇ ਅਤੇ ਸੁਣਵਾਈ 26 ਅਕਤੂਬਰ ਤਕ ਲਈ ਮੁਲਤਵੀ ਕਰ ਦਿੱਤੀ ਹੈ।
ਚੀਫ਼ ਜਸਟਿਸ ਐੱਮ ਵੀ ਰਾਮੰਨਾ ਦੀ ਪ੍ਰਧਾਨਗੀ ਹੇਠ ਬੈਂਚ ਨੇ ਅੱਜ ਸੁਣਵਾਈ ਮੌਕੇ ਜਾਂਚ ਸਟੇਟਸ ਰਿਪੋਰਟ ਸਮੇਂਸਿਰ ਅਦਾਲਤ ਵਿਚ ਪੇਸ਼ ਨਾ ਕਰਨ ਬਾਰੇ ਸਰਕਾਰ ਨੂੰ ਝਾੜ ਪਾਈ। ਸੁਣਵਾਈ ਵੇਲੇ ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਸਟੇਟਸ ਰਿਪੋਰਟ ਦੀ ਉਡੀਕ ਕਰਦੇ ਰਹੇ, ਪਰ ਇਹ ਸਮੇਂ ਉੱਤੇ ਨਹੀਂ ਆਈ। ਉੱਤਰ ਪ੍ਰਦੇਸ਼ ਸਰਕਾਰ ਵਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਅਦਾਲਤ ਨੂੰ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਵਾਲੇ ਮਾਮਲੇ ਵਿਚ ਦੋ ਕੇਸ ਦਰਜ ਕੀਤੇ ਅਤੇ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਜੇਲ੍ਹ ਵਿਚ ਹਨ ਤੇ 4 ਦੋਸ਼ੀ ਪੁਲਸ ਹਿਰਾਸਤ ਵਿਚ ਹਨ। ਚੀਫ਼ ਜਸਟਿਸ ਨੇ ਸਰਕਾਰ ਨੂੰ ਹੁਕਮ ਦਿੱਤੇ ਕਿ ਗਵਾਹਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ।
ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੀ 8 ਅਕਤੂਬਰ ਨੂੰ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਦੀ ਜਾਂਚ ਉੱਤੇ ਸਵਾਲ ਖੜ੍ਹੇ ਕਰਦੇ ਹੋਏ ਫਿਟਕਾਰ ਲਾਈ ਅਤੇ ਜਾਂਚ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਛੇਤੀ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ਵਿਚ ਕਾਰ ਨਾਲ ਕੁਚਲ ਕੇ 4 ਕਿਸਾਨਾਂ ਦੀ ਮੌਤ ਤੋਂ ਬਾਅਦ ਹੋਈ ਹਿੰਸਾ ਵਿਚ ਭਾਜਪਾ ਦੇ ਦੋ ਵਰਕਰਾਂ ਅਤੇ ਇਕ ਕਾਰ ਡਰਾਈਵਰ ਤੇ ਇਕ ਪੱਤਰਕਾਰ ਦੀ ਮੌਤ ਵੀ ਹੋਈ ਸੀ।ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਦੇ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਸਾਥੀਆਂ ਉੱਤੇ ਕਾਰ ਨਾਲ ਕੁਚਲ ਕੇ ਕਿਸਾਨਾਂ ਨੂੰ ਮਾਰਨ ਦਾ ਦੋਸ਼ ਲਾਇਆ ਹੈ। ਇਸ ਕੇਸ ਵਿਚ ਪੁਲਸ ਨੇ ਆਸ਼ੀਸ਼ ਨੂੰ ਗ੍ਰਿਫ਼ਤਾਰ ਕੀਤਾ, ਜੋ ਇਸ ਵਕਤ ਜੇਲ੍ਹ ਵਿੱਚ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼