Welcome to Canadian Punjabi Post
Follow us on

03

December 2021
ਬ੍ਰੈਕਿੰਗ ਖ਼ਬਰਾਂ :
ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ ਪੀ ਸੀ ਪਾਰਟੀ ਦੇ ਉਮੀਦਵਾਰ ਨਾਮਜਦ
 
ਮਨੋਰੰਜਨ

ਫਿਰ ਟਲੀ ‘ਲਾਲ ਸਿੰਘ ਚੱਢਾ’ ਦੀ ਰਿਲੀਜ਼

November 18, 2021 01:53 AM

ਮਿਸਟਰ ਪ੍ਰਫੈਕਸ਼ਨਿਸਟ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਇੱਕ ਵਾਰ ਫਿਰ ਟਲਣ ਦੀਆਂ ਖਬਰਾਂ ਹਨ। ਪਹਿਲਾਂ ਇਸ ਨੂੰ ਪਿਛਲੇ ਸਾਲ ਕ੍ਰਿਸਮਸ ਉੱਤੇ ਰਿਲੀਜ਼ ਕੀਤਾ ਜਾਣਾ ਸੀ, ਪਰ ਕੋਰੋਨਾ ਕਾਰਨ ਇਸ ਦੀ ਸ਼ੂਟਿੰਗ ਪੂਰੀ ਨਹੀਂ ਹੋਈ ਸੀ। ਕੁਝ ਮਹੀਨੇ ਪਹਿਲਾਂ ਆਮਿਰ ਨੇ ਇਸ ਫਿਲਮ ਦੀ ਸ਼ੂਟਿੰਗ ਖਤਮ ਕੀਤੀ ਹੈ। ਉਸ ਦੇ ਬਾਅਦ ਨਿਰਮਾਤਾਵਾਂ ਨੇ ਫਿਲਮ ਨੂੰ ਅਗਲੇ ਸਾਲ ਵੈਲੇਨਟਾਈਨ ਡੇ ਉੱਤੇ ਰਿਲੀਜ਼ ਕਰਨ ਦੀ ਐਲਾਨ ਕੀਤਾ ਸੀ।
ਫਿਲਮ ਨਾਲ ਜੁੜੇ ਸੂਤਰਾਂ ਮੁਤਾਬਕ ਇਸ ਫਿਲਮ ਵਿੱਚ ਵੀ ਐੱਫ ਐਕਸ ਅਤੇ ਪੋਸਟ ਪ੍ਰੋਡਕਸ਼ਨ ਦਾ ਕਾਫੀ ਕੰਮ ਬਚਿਆ ਹੈ, ਜਿਸ ਵਿੱਚ ਅਜੇ ਸਮਾਂ ਲੱਗ ਸਕਦਾ ਹੈ। ਆਮਿਰ ਅਤੇ ਫਿਲਮ ਦੇ ਡਾਇਰੈਕਟਰ ਅਦਵੈਤ ਚੰਦਨ ਫਿਲਮ ਦੀ ਗੁਣਵੱਤਾ ਬਾਰੇ ਕੋਈ ਸਮਝੌਤਾ ਨਹੀਂ ਕਰਨਾ ਚਾਹੰੁਦੇ। ਇਸ ਲਈ ਉਨ੍ਹਾਂ ਨੇ ਫਿਲਮ ਦੀ ਰਿਲੀਜ਼ ਟਾਲਣ ਦਾ ਫੈਸਲਾ ਕੀਤਾ ਹੈ। ਜੇ ਸਭ ਠੀਕ ਰਿਹਾ ਤਾਂ ਫਿਲਮ ਨੂੰ ਵੈਸਾਖੀ ਉੱਤੇ ਰਿਲੀਜ਼ ਕੀਤਾ ਜਾ ਸਕਦਾ ਹੈ। ਹਾਲੀਵੁੱਡ ਫਿਲਮ ਫਾਰੈਸਟ ਗੰਪ ਦੀ ਹਿੰਦੀ ਰੀਮੇਕ ਵਿੱਚ ਆਮਿਰ ਦੇ ਨਾਲ ਕਰੀਨਾ ਕਪੂਰ ਖਾਨ ਅਤੇ ਮੋਨਾ ਸਿੰਘ ਅਹਿਮ ਭੂਮਿਕਾਵਾਂ ਵਿੱਚ ਹਨ।

 
Have something to say? Post your comment