Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਜਾਬੀ ਯੂਨੀਵਰਸਿਟੀ ਵਿੱਚ ਪਹਿਲੀ ਵਾਰ ਗਏ ਮੁੱਖ ਮੰਤਰੀ ਚੰਨੀ ਦੇ ਵੱਡੇ ਐਲਾਨ

November 25, 2021 08:17 AM

ਪਟਿਆਲਾ, 24 ਨਵੰਬਰ, (ਪੋਸਟ ਬਿਊਰੋ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਲਈ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤੀ ਸੰਕਟ ਵਿੱਚ ਫਸੀ ਇਸਯੂਨੀਵਰਸਿਟੀ ਨੂੰ 390 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਸਾਰਾ ਕਰਜ਼ਾ ਪੰਜਾਬ ਸਰਕਾਰ ਦੇ ਸਿਰ ਲੈਕੇ ਕਿਹਾ ਕਿ ਇਹ ਕਰਜ਼ਾ ਪੰਜਾਬ ਸਰਕਾਰ ਭਰੇਗੀ। ਉਨ੍ਹਾਂ ਯੂਨੀਵਰਸਿਟੀ ਨੂੰ ਦਿੱਤੀ ਜਾਂਦੀ ਸਾਢੇ 9 ਕਰੋੜ ਰੁਪਏ ਮਹੀਨਾ ਗ੍ਰਾਂਟ ਨੂੰ 20 ਕਰੋੜ ਰੁਪਏ ਮਹੀਨਾਵਿੱਚਬਦਲਦਿੱਤਾ ਹੈ। ਇਸ ਨਾਲ ਯੂਨੀਵਰਸਿਟੀ ਨੂੰ ਸਲਾਨਾ 240 ਕਰੋੜ ਰੁਪਏ ਮਿਲਣਗੇ। ਜੇਮੁੱਖ ਮੰਤਰੀ ਦੇ ਹੁਕਮ ਲਾਗੂ ਹੋ ਗਏ ਤਾਂ ਚਿਰਾਂ ਤੋਂ 400 ਕਰੋੜ ਰੁਪਏ ਦੀ ਮਦਦ ਮੰਗਦੀ ਆਈ ਯੂਨੀਵਰਸਿਟੀ ਲਈ ਇਹ ਕਰਿਸ਼ਮੇ ਤੋਂ ਘੱਟ ਨਹੀਂ ਹੋਵੇਗਾ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਸੀਂ ਪੰਜਾਬਵਿੱਚ ਐਜੂਕੇਸ਼ਨ ਦਾ ਨਵਾਂ ਮਾਡਲ ਲੈ ਕੇ ਆਵਾਂਗੇ ਤੇ ਵਿਦਿਅਕ ਅਦਾਰੇ ਖੜੇ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀਵਿੱਚ ਆਮ ਤੇ ਮਿਡਲ ਕਲਾਸ ਲੋਕਾਂ ਦੇ ਬੱਚੇ ਵੱਧ ਪੜ੍ਹਦੇ ਹਨ, ਇਸ ਲਈ ਅਸੀਂ ਇਸ ਨੂੰ ਬਚਾ ਕੇ ਲੋਕਾਂ ਨੂੰ ਰਾਹਤ ਦੇਣੀ ਹੈ। ਉਨ੍ਹਾਂ ਕਿਹਾ ਕਿ 15 ਸਾਲਾਂ ਤੋਂ ਕਿਸੇ ਨੇ ਇਸਯੂਨੀਵਰਸਿਟੀਦਾ ਧਿਆਨ ਨਹੀਂ ਕੀਤਾ,ਅੱਗੇ ਤੋਂਏਦਾਂ ਨਹੀਂ ਹੋਵੇਗਾ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰਡਾ: ਅਰਵਿੰਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 30 ਕਰੋੜ ਰੁਪਏ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮਾਸਿਕ ਤਨਖਾਹਾਂ ਹਨ ਤੇ ਯੂਨੀਵਰਸਿਟੀ ਨੂੰ ਸਿਰਫ਼ 10 ਕਰੋੜ ਰੁਪਏ ਇਕੱਠੇ ਹੁੰਦੇ ਹੋਣ ਕਰ ਕੇ 20 ਕਰੋੜ ਕਰਜ਼ਾ ਚੁੱਕਣਾ ਪੈਂਦਾ ਹੈ, ਇਸ ਲਈ ਸਰਕਾਰ ਸਾਢੇ 9 ਕਰੋੜ ਦੀ ਜਗ੍ਹਾ ਉਨ੍ਹਾਂ ਨੂੰ 20 ਕਰੋੜ ਦੇਵੇ, ਜਿਸਨੂੰ ਮੁੱਖ ਮੰਤਰੀ ਨੇ ਤੁਰੰਤ ਮੰਨ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ