Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਐਪਲ ਵੱਲੋਂ ਪੈਗਾਸਸ ਬਣਾਉਣ ਵਾਲੀ ਕੰਪਨੀ ਉਤੇ ਕੇਸ

November 26, 2021 01:46 AM

ਸੈਨ ਫਰਾਂਸਿਸਕੋ, 25 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੀ ਕੰਪਨੀ ਐਪਲ ਨੇ ਦੁਨੀਆ ਭਰ ਵਿੱਚ ਜਾਸੂਸੀ ਲਈ ਇਸਤੇਮਾਲ ਹੋਣ ਵਾਲੇ ਸਪਾਈਵੇਅਰ ਪੈਗਸਸ ਬਣਾਉਣ ਵਾਲੀ ਇਜ਼ਰਾਈਲ ਦੀ ਕੰਪਨੀ ਐਨ ਐਸ ਓ ਗਰੁੱਪ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਐਪਲ ਦਾ ਦੋਸ਼ ਹੈ ਕਿ ਐਨ ਐਸ ਓ ਨੇ ਉਸ ਦੇ ਯੂਜ਼ਰਸ ਨੂੰ ਨਿਸ਼ਾਨਾ ਬਣਾਇਆ। ਐਪਲ ਨੇ ਐਨ ਐਸ ਓ ਦੁਆਰਾ ਐਪਲ ਦੇ ਕਿਸੇ ਸਾਫਟਵੇਅਰ, ਸਰਵਿਸ ਜਾਂ ਡਿਵਾਈਸ ਦੇ ਇਸਤੇਮਾਲ 'ਤੇ ਰੋਕ ਲਗਾਉਣ ਦਾ ਸ਼ੱਕ ਜ਼ਾਹਿਰ ਕੀਤਾ ਹੈ।
ਪੈਗਾਸਸ ਸਪਾਈਵੇਅਰ ਦੇ ਜ਼ਰੀਏ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਪੱਤਰਕਾਰ, ਰਾਜਨੇਤਾ ਅਤੇ ਦੂਸਰੇ ਕਈ ਲੋਕਾਂ ਦੇ ਫੋਨਾਂ ਦੀ ਜਾਸੂਸੀ ਕਰਨ ਦਾ ਦੋਸ਼ ਲੱਗਾ ਸੀ। ਭਾਰਤ ਵਿੱਚ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਹੈ। ਐਪਲ ਦੇ ਇਲਾਵਾ ਅਮਰੀਕਾ ਨੇ ਵੀ ਇਸਰਾਈਲੀ ਸਾਫਟਵੇਅਰ ਕੰਪਨੀ ਐਨ ਐਸ ਓ ਗਰੁੱਪ ਅਤੇ ਕੈਂਡਿਰੂ ਨੂੰ ਬਲੈਕਲਿਸਟ ਕਰ ਦਿੱਤਾ ਹੈ।
ਅਮਰੀਕੀ ਵਪਾਰਕ ਵਿਭਾਗ ਨੇ ਦੋਵਾਂ ਕੰਪਨੀਆਂ ਨੂੰ ਟ੍ਰੇਡ ਬਲੈਕਲਿਸਟ ਵਿੱਚ ਸ਼ਾਮਲ ਕਰਦੇ ਹੋਏ ਇਨ੍ਹਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਡੀਲ 'ਤੇ ਰੋਕ ਲਗਾ ਦਿੱਤੀ ਹੈ। ਇਹ ਕੰਪਨੀਆਂ ਹੁਣ ਅਮਰੀਕਾ ਵਿੱਚ ਵਪਾਰ ਨਹੀਂ ਕਰ ਸਕਦੀਆਂ ਹਨ। ਐਨ ਐਸ ਓ 'ਤੇ 2019 ਵਿੱਚ ਫੇਸਬੁੱਕ ਨੇ ਵੀ ਇੱਕ ਕੇਸ ਕੀਤਾ ਸੀ ਜਿਸ ਵਿੱਚ ਇਸ ਨੇ ਵਾਟਸਐਪ ਯੂਜ਼ਰਜ਼ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ