Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਸਿੱਖਾਂ ਨੂੰ ਬਦਨਾਮ ਕਰਨ ਵਾਲੇ 80 ਜਾਅਲੀ ਸੋਸ਼ਲ ਮੀਡੀਆ ਖਾਤੇ ਬੰਦ

November 26, 2021 01:49 AM

ਲੰਡਨ, 25 ਨਵੰਬਰ (ਪੋਸਟ ਬਿਊਰੋ)- ਸੋਸ਼ਲ ਮੀਡੀਆ ਦਾ ਅਕਸਰ ਹੀ ਗਲਤ ਅਨਸਰਾਂ ਵੱਲੋਂ ਦੁਰਉਪਯੋਗ ਕੀਤਾ ਜਾਂਦਾ ਹੈ। ਬੀ ਬੀ ਸੀ ਦੀ ਇੱਕ ਤਾਜ਼ਾ ਰਿਪੋਰਟ 'ਚ ਸਿੱਖਾਂ ਨੂੰ ਬਦਨਾਮ ਕਰਨ ਲਈ ਵਰਤੇ ਜਾਂਦੇ ਅਜਿਹੇ ਸੋਸ਼ਲ ਮੀਡੀਆ ਖ਼ਾਤਿਆਂ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਨ੍ਹਾਂ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਖਾਤਿਆਂ ਦੀ ਹਿੰਦੂ ਰਾਸ਼ਟਰਵਾਦ ਅਤੇ ਭਾਰਤ ਪੱਖੀ ਸਰਕਾਰ ਦੇ ਬਿਰਤਾਂਤ ਨੂੰ ਉਤਸ਼ਾਹਿਤ ਕਰਨ ਲਈ ਵਰਤੋਂ ਕੀਤੀ ਗਈ। ਰਿਪੋਰਟ ਦੇ ਲੇਖਕ ਬੈਂਜਾਮਿਨ ਸਟਿ੍ਰਕ ਅਨੁਸਾਰ ਇਸ ਨੈਟਵਰਕ ਦਾ ਉਦੇਸ਼ ਸਿੱਖ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਕਦਰਾਂ ਕੀਮਤਾਂ ਦੇ ਆਲੇ-ਦੁਆਲੇ ਮਹੱਤਵਪੂਰਨ ਮੱਦਿਆਂ ਤੇ ਧਾਰਨਾਵਾਂ ਨੂੰ ਬਦਲਣਾ ਸੀ। ਭਾਵੇਂ ਕਿ ਇਸ ਨੈਟਵਰਕ ਦਾ ਭਾਰਤ ਸਰਕਾਰ ਨਾਲ ਜੋੜ੍ਹੇ ਹੋਣ ਦਾ ਕੋਈ ਸਬੂਤ ਨਹੀਂ ਹੈ ਅਤੇ ਨਾ ਹੀ ਸਰਕਾਰ ਨੇ ਕੋਈ ਪ੍ਰਤੀਕਿਰਿਆ ਦਿੱਤੀ ਹੈ। ਇਨ੍ਹਾਂ ਖਾਤਿਆਂ ਦੇ ਪ੍ਰੋਫਾਈਲਾਂ 'ਚ ਪੰਜਾਬੀ ਫ਼ਿਲਮੀ ਅਦਾਕਾਰਾਂ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਗਈ, ਸਿੱਖ ਨਾਵਾਂ ਦੀ ਵਰਤੋਂ ਕੀਤੀ ਗਈ ਸੀ। ਇੱਥੋਂ ਤੱਕ ਕਿ ਬਹੁਤ ਸਾਰੇ ਖਾਤਿਆਂ ਦੀ ਸਮੱਗਰੀ ਅਤੇ ਭਾਸ਼ਾ ਵੀ ਇੱਕੋ ਜਿਹੀ ਹੀ ਸੀ। ਇਨ੍ਹਾਂ ਖਾਤਿਆਂ 'ਚ ਬਰਤਾਨਵੀ ਪਾਰਲੀਮੈਂਟ ਮੈਂਬਰ ਤਨਮਨਜੀਤ ਸਿੰਘ ਢੇਸੀ, ਐਮ ਪੀ ਪ੍ਰੀਤ ਕੌਰ ਗਿੱਲ ਅਤੇ ਕੈਨੇਡੀਅਨ ਪਾਰਲੀਮੈਂਟ ਮੈਂਬਰਾਂ ਦੀਆਂ ਤਸਵੀਰਾਂ ਲੱਗਾ ਕੇ ਉਨ੍ਹਾਂ ਨੂੰ ਖਾਲਿਸਤਾਨ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਹੋਈਆਂ ਸਨ। ਰਿਪੋਰਟ ਅਨੁਸਾਰ ਇਹ ਸ਼ੋਸ਼ਲ ਮੀਡੀਆ ਮੁਹਿੰਮ ਕਿਸੇ ਸੋਚੀ ਸਮਝੀ ਸਾਜ਼ਿਸ਼ ਤਹਿਤ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦਾ ਨੁਕਸਾਨ ਕਰਨ ਲਈ ਇੱਕ ਵੱਡੇ ਓਪਰੇਸ਼ਨ ਦਾ ਹਿੱਸਾ ਹੋ ਸਕਦੀ ਹੈ। ਟਵਿੱਟਰ ਅਤੇ ਮੈਟਾ ਨੇ ਵੱਖ-ਵੱਖ ਬਿਆਨਾਂ 'ਚ ਕਿਹਾ ਹੈ ਕਿ ਲੋਕਾਂ ਨੂੰ ਗੁੰਮਰਾਹ ਕਰਨ ਕਰਕੇ ਅਤੇ ਜਾਅਲੀ ਖਾਤਿਆਂ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਤੋਂ ਹਟਾ ਦਿੱਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ