Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਦਹਿਸ਼ਤਗਰਦ ਦੇ ਭਰਾ ਨੂੰ ਚੇਅਰਮੈਨ ਬਣਾ ਕੇ ਕਾਂਗਰਸ ਸਰਕਾਰ ਘਿਰੀ

November 26, 2021 01:51 AM

* ਬਲਵਿੰਦਰ ਸਿੰਘ ਪੰਨੂ ਨੂੰ ਚੇਅਰਮੈਨ ਲਾਇਆ
* ਆਪਣਿਆਂ ਦੇ ਨਾਲ-ਨਾਲ ਵਿਰੋਧੀਆਂ ਨੇ ਵੀ ਕੀਤਾ ਹਮਲਾ

ਗੁਰਦਾਸਪੁਰ, 25 ਨਵੰਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਖਾਲਿਸਤਾਨੀ ਜਮਾਤ ਸਿੱਖਸ ਫਾਰ ਜਸਟਿਸ ਦੇ ਉਪ ਸਕੱਤਰ ਅਵਤਾਰ ਸਿੰਘ ਪੰਨੂ ਦੇ ਭਰਾ ਬਲਵਿੰਦਰ ਸਿੰਘ ਪੰਨੂ ਕੋਟਲਾਬਾਮਾ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕਰ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਬਲਵਿੰਦਰ ਸਿੰਘ ਨੂੰ ਪਿਛਲੇ ਦਿਨੀਂ ਚੇਅਰਮੈਨ ਲਾਇਆ ਗਿਆ ਸੀ। ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਅਸ਼ਵਨੀ ਸੇਖੜੀ ਖੁਦ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ 'ਤੇ ਲੈ ਚੁੱਕੇ ਹਨ ਤਾਂ ਹੁਣ ਵਿਰੋਧੀ ਪਾਰਟੀਆਂ ਲਗਾਤਾਰ ਇਸ ਮਾਮਲੇ ਵਿੱਚ ਚੰਨੀ ਸਰਕਾਰ 'ਤੇ ਹਮਲਾਵਰ ਹੋ ਗਈਆਂ ਹਨ।
ਜ਼ਿਕਰਯੋਗ ਹੈ ਕਿ ਸਿੱਖਸ ਫਾਰ ਜਸਟਿਸ (ਐਸ ਐਫ ਜੇ) 'ਤੇ ਕੇਂਦਰ ਸਰਕਾਰ ਦੇਸ਼ ਵਿਰੋਧੀ ਸਰਗਰਮੀਆਂ ਕਾਰਨ ਪਾਬੰਦੀ ਲਗਾ ਚੁੱਕੀ ਹੈ। ਅਜਿਹੇ ਵਿੱਚ ਬਲਵਿੰਦਰ ਸਿੰਘ ਪੰਨੂ ਨੂੰ ਚੇਅਰਮੈਨ ਬਣਾਇਆ ਜਾਣਾ ਵਿਵਾਦ ਦਾ ਕਾਰਨ ਬਣ ਗਿਆ ਹੈ। ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਨੇ ਬਲਵਿੰਦਰ ਸਿੰਘ ਪੰਨੂ ਦੀ ਨਿਯੁਕਤੀ ਦਾ ਸਖਤ ਵਿਰੋਧ ਕੀਤਾ ਹੈ। ਭਾਜਪਾ ਨੇ ਤਾਂ ਰਾਹੁਲ ਗਾਂਧੀ ਅਤੇ ਪਾਰਟੀ ਹਾਈ ਕਮਾਨ ਤੋਂ ਇਸ ਮਾਮਲੇ ਵਿੱਚ ਜਵਾਬ ਮੰਗਿਆ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ ਪੀ ਸਿੰਘ ਤੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਰਾਵਤ ਵਰਗੇ ਕਾਂਗਰਸੀ ਨੇਤਾ ਪਾਕਿਸਤਾਨ ਦੇ ਪੀ ਐਮ ਇਮਰਾਨ ਖਾਨ ਤੇ ਫੌਜ ਮੁਖੀ ਜਨਰਲ ਬਾਜਵਾ ਨੂੰ ਆਪਣਾ ਭਰਾ ਮੰਨਦੇ ਹਨ। ਹੁਣ ਰਾਹੁਲ ਗਾਂਧੀ ਸਮੇਤ ਕਾਂਗਰਸ ਹਾਈ ਕਮਾਨ ਨੂੰ ਇਸ 'ਤੇ ਸਫਾਈ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ, ਜਿਵੇਂ ਪੰਜਾਬ ਸਰਕਾਰ ਇਮਰਾਨ ਖਾਨ ਤੋਂ ਨਿਰਦੇਸ਼ ਲੈ ਰਹੀ ਹੈ ਅਤੇ ਬਲਵਿੰਦਰ ਸਿੰਘ ਦੀ ਨਿਯੁਕਤੀ ਪਾਕਿਸਤਾਨੀ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤੀ ਗਈ ਸੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨਿਯੁਕਤੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਇਸ ਗੱਲ ਦਾ ਜਵਾਬ ਦੇਣ ਕਿ ਸਿੱਖਸ ਫਾਰ ਜਸਟਿਸ ਦੇ ਅਹੁਦੇਦਾਰ ਦੇ ਭਰਾ ਨੂੰ ਚੇਅਰਮੈਨ ਕਿਉਂ ਲਾਇਆ ਗਿਆ ਹੈ? ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ, ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਕਾਂਗਰਸ ਦੇਸ਼ ਭਗਤ ਪਾਰਟੀ ਹੈ, ਪਰ ਜਿਸ ਤਰ੍ਹਾਂ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਸਿੱਖਸ ਫਾਰ ਜਸਟਿਸ ਦੇ ਅਹੁਦੇਦਾਰ ਦੇ ਭਰਾ ਨੂੰ ਚੇਅਰਮੈਨ ਬਣਾਇਆ ਹੈ, ਉਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਕੈਬਨਿਟ ਮੰਤਰੀ ਬਾਜਵਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ। ਪੰਜਾਬ ਵਿੱਚ ਸ਼ਾਂਤੀ ਦੀ ਇੱਛਾ ਰੱਖਣ ਵਾਲੇ ਲੋਕ ਇਸ ਨਿਯੁਕਤੀ ਨੂੰ ਸਹੀ ਨਹੀਂ ਮੰਨਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ