Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਵਿਦੇਸ਼ੀ ਹੱਥ ਗੋਲਿਆਂ ਤੇ ਪਿਸਤੌਲਾਂ ਸਣੇ ਖਾੜਕੂ ਗ਼੍ਰਿਫ਼ਤਾਰ

November 26, 2021 01:57 AM

*ਭੰਗੜੇ-ਗਿੱਧੇ ਦੇ ਬੁੱਤਾਂ ਨੂੰ ਤੋੜਨ ਦੇ ਮਾਮਲੇ 'ਚ ਵੀ ਨਾਮਜ਼ਦ ਰਣਜੀਤ ਸਿੰਘ

ਅੰਮ੍ਰਿਤਸਰ, 25 ਨਵੰਬਰ (ਪੋਸਟ ਬਿਊਰੋ)- ਬੀਤੇ ਦਿਨ ਪਠਾਨਕੋਟ ਛਾਉਣੀ ਅੱਡੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇੱਕ ਹੋਰ ਸੰਭਾਵੀ ਹਮਲਾ ਕੱਲ੍ਹ ਪੁਲਸ ਵੱਲੋਂ ਉਸ ਵੇਲੇ ਨਾਕਾਮ ਕਰ ਦਿੱਤਾ ਗਿਆ, ਜਦੋਂ ਅਜਿਹੀ ਹੀ ਕਾਰਵਾਈ ਦੀ ਤਾੜ 'ਚ ਘੁੰਮ ਰਹੇ ਇੱਕ ਖਾੜਕੂ ਨੂੰ ਇੱਥੇ ਅੰਮ੍ਰਿਤਸਰ-ਤਰਨ ਤਾਰਨ ਬਾਈਪਾਸ ਨੇੜਿਓਂ ਗ਼੍ਰਿਫ਼ਤਾਰ ਕਰ ਲਿਆ ਗਿਆ। ਗ਼੍ਰਿਫ਼ਤਾਰ ਕੀਤੇ ਖਾੜਕੂ ਪਾਸੋਂ ਪੁਲਸ ਨੇ ਚੀਨ ਦੇ ਬਣੇ ਦੋ ਪੀ 86 ਹੱਥ ਗੋਲਿਆਂ ਤੇ ਦੋ ਪਿਸਤੌਲਾਂ, ਜ਼ਿੰਦਾ ਕਾਰਤੂਸ ਸਣੇ ਕਾਲੇ ਰੰਗ ਦਾ ਬੁਲਟ ਮੋਟਰਸਾਈਕਲ (ਅੰਮ੍ਰਿਤਸਰ ਨੰਬਰੀ) ਵੀ ਬਰਾਮਦ ਕੀਤਾ ਹੈ। ਪੁਲਸ ਵੱਲੋਂ ਗ਼੍ਰਿਫ਼ਤਾਰ ਕੀਤੇ ਨੌਜਵਾਨ ਨੂੰ ਇੱਥੇ ਮੀਨਾਕਸ਼ੀ ਮਹਾਜਨ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕਰਕੇ ਉਸ ਦਾ 27 ਨਵੰਬਰ ਤਕ ਦਾ ਪੁਲਸ ਰਿਮਾਂਡ ਲੈ ਲਿਆ ਗਿਆ ਹੈ। ਸਟੇਟ ਆਪਰੇਸ਼ਨ ਸੈਲ ਦੀ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਤਹਿਤ ਗ਼੍ਰਿਫ਼ਤਾਰ ਕੀਤੇ ਇਸ ਨੌਜਵਾਨ ਦੀ ਸ਼ਨਾਖਤ ਰਣਜੀਤ ਸਿੰਘ (28) ਵਾਸੀ ਪਿੰਡ ਸੋਹਲ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਸ ਅਨੁਸਾਰ ਵਿਦੇਸ਼ ਤੋਂ ਆਏ ਹਥਿਆਰਾਂ, ਜਿਵੇਂ ਹੈਂਡ ਗ੍ਰਨੇਡਾਂ ਤੇ ਟਿਫਿਨ ਬੰਬਾਂ ਦੀ ਪਿਛਲੇ ਸਮੇਂ 'ਚ ਭਾਰੀ ਆਮਦ ਹੋਈ ਹੈ, ਜਿਸ ਕਾਰਨ ਪਿਛੇ ਜਿਹੇ ਹੀ ਸੀ ਆਈ ਏ ਸਟਾਫ ਨਵਾਂਸ਼ਹਿਰ ਅਤੇ ਪਠਾਨਕੋਟ ਛਾਉਣੀ ਤੋਂ ਇਲਾਵਾ ਜ਼ੀਰਾ ਖੇਤਰ 'ਚ ਵੀ ਹੈਂਡ ਗ੍ਰਨੇਡ ਦੀ ਵਰਤੋਂ ਹੋਈ ਸੀ।
ਡੀ ਜੀ ਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ 'ਚ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮਾਜਿਕ ਕੰਮਾਂ ਦੇ ਬਹਾਨੇ ਧਨ ਇਕੱਠਾ ਕਰਨ ਲਈ ‘ਕੌਮ ਦੇ ਰਾਖੇ’ ਨਾਂਅ ਦੀ ਇੱਕ ਸਮਾਜਿਕ ਸੰਸਥਾ ਬਣਾਈ ਹੋਈ ਹੈ ਤੇ ਇਸੇ ਸੰਗਠਨ ਦੇ ਰਾਹੀਂ ਹੀ ਉਹ ਕੱਟੜਪੰਥੀਆਂ ਤੇ ਅੱਤਵਾਦੀ ਤੱਤਾਂ ਦੇ ਸੰਪਰਕ 'ਚ ਸੀ। ਉਹ ਬਰਤਾਨੀਆਂ ਅਤੇ ਹੋਰ ਦੇਸ਼ਾਂ ਦੇ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਸਮਾਜਿਕ ਕੰਮਾਂ ਦੇ ਬਹਾਨੇ ਸਲੀਪਰ ਸੈਲ ਬਣਾਉਣ ਲਈ ਮਦਦ ਕਰ ਰਿਹਾ ਸੀ। ਰਣਜੀਤ ਸਿੰਘ ਨੇ ਪੁਲਸ ਕੋਲ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਹਥਿਆਰਾਂ ਤੇ ਧਮਾਕਾਖੇਜ਼ ਸਮੱਗਰੀ ਦੀ ਬੀਤੇ ਦਿਨੀਂ ਹੀ ਖੇਪ ਮਿਲੀ ਸੀ, ਜਿਸ ਦੇ ਤਹਿਤ ਸਰਹੱਦੀ ਰਾਜ 'ਚ ਡਰ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਲਈ ਅੱਤਵਾਦੀ ਹਮਲੇ ਕੀਤੇ ਜਾਣ ਦੀ ਯੋਜਨਾ ਸੀ। ਏ ਡੀ ਜੀ ਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ ਨੇ ਅੰਮ੍ਰਿਤਸਰ ਦੇ ਐਸ ਓ ਸੀ ਪੁਲਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਵਿਦੇਸ਼ਾਂ ਦੇ ਸੰਪਰਕ ਸੂਤਰਾਂ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਅਸਲ੍ਹਾ ਤੇ ਧਮਾਕਾਖੇਜ਼ ਸਮੱਗਰੀ ਰਣਜੀਤ ਸਿੰਘ ਨੂੰ ਮੁਹੱਈਆ ਕਰਵਾਈ।
ਦੱਸਣਯੋਗ ਹੈ ਕਿ ਰਣਜੀਤ ਸਿੰਘ ਉਹੀ ਨੌਜਵਾਨ ਹੈ, ਜਿਸ ਵੱਲੋਂ ਆਪਣੇ ਗਰੁੱਪ ਦੇ ਹੋਰ ਨੌਜਵਾਨਾਂ ਨਾਲ ਰਲ ਕੇ ਬੀਤੇ ਸਾਲ 15 ਜਨਵਰੀ 2020 ਨੂੰ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਭੰਗੜੇ ਗਿੱਧੇ ਦੇ ਬੁੱਤਾਂ ਨੂੰ ਤੋੜ ਦਿੱਤਾ ਗਿਆ ਸੀ। ਇਸ ਮਾਮਲੇ 'ਚ ਥਾਣਾ ਕੋਤਵਾਲੀ ਵਿਖੇ ਪਰਚਾ ਦਰਜ ਕੀਤਾ ਗਿਆ ਸੀ ਤੇ ਇਸ ਮਾਮਲੇ 'ਚ ਉਸ ਨੂੰ ਗ਼੍ਰਿਫ਼ਤਾਰ ਵੀ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਜਮਾਨਤ 'ਤੇ ਜੇਲ੍ਹ ਤੋਂ ਛੁੱਟ ਕੇ ਆਇਆ ਹੋਇਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ