Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਸੀ ਬੀ ਆਈ ਵੱਲੋਂ ਦੋ ਕਮਾਂਡਰਾਂ ਖਿਲਾਫ ਚਾਰਜਸ਼ੀਟ ਪੇਸ਼

November 26, 2021 02:02 AM

* ਇਸ ਮਾਮਲੇ ਵਿੱਚ ਜਾਂਚ ਏਜੰਸੀ ਦੀ ਇਹ ਤੀਜੀ ਚਾਰਜਸ਼ੀਟ
* ਮਾਮਲੇ ਦੇ ਕੁਝ ਮੁਲਜ਼ਮਾਂ ਕੋਲ ਜ਼ਮਾਨਤ

ਨਵੀਂ ਦਿੱਲੀ, 25 ਨਵੰਬਰ (ਪੋਸਟ ਬਿਊਰੋ)- ਸਮੁੰਦਰੀ ਫੌਜ ਦੇ ਆਈ ਐਨ ਐਸ ਸਿੰਧੂਰਤਨ-ਐਮ ਆਰ ਐਲ ਸੀ ਪ੍ਰੋਜੈਕਟ ਨਾਲ ਸਬੰਧਤ ਗੁਪਤ ਸੂਚਨਾ ਲੀਕ ਕਰਨ ਦੇ ਮਾਮਲੇ ਵਿੱਚ ਸਮੰੁਦਰੀ ਫੌਜ ਦੇ ਕਮਾਂਡਰ ਜਗਦੀਸ਼ ਤੇ ਕਮਾਂਡਰ ਅਭਿਸ਼ੇਕ ਸ਼ਾਅ ਖਿਲਾਫ ਸੀ ਬੀ ਆਈ ਨੇ ਚਾਰਜਸ਼ੀਟ ਦਾਖਲ ਕੀਤੀ ਹੈ। ਅਧਿਕਾਰੀਆਂ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਚਾਰਜਸ਼ੀਟ 'ਚ ਏਜੰਸੀ ਨੇ ਆਈ ਐਨ ਐਸ ਸਿੰਧੂਰਤਨ-ਐਮ ਆਰ ਐਲ ਸੀ ਪ੍ਰੋਜੈਕਟ ਦੇ ਅਗਾਊਂ ਭੁਗਤਾਨ ਨਾਲ ਸਬੰਧਤ ਸੂਚਨਾ ਲੀਕ ਕਰਨ ਦੇ ਮਾਮਲੇ ਵਿੱਚ ਕਮਾਂਡਰ ਅਜੀਤ ਪਾਂਡੇ ਤੇ ਰਿਟਾਇਰਡ ਸਮੁੰਦਰੀ ਫੌਜ ਦੇ ਅਧਿਕਾਰੀ ਕਮਾਂਡਰ ਰਣਦੀਪ ਸਿੰਘ ਦਾ ਨਾਂਅ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਛੇ ਮੁਲਜ਼ਮਾਂ ਖਿਲਾਫ ਦੋ ਚਾਰਜਸ਼ੀਟਾਂ ਪਹਿਲਾਂ ਹੀ ਦਾਖਲ ਕੀਤੀਆਂ ਜਾ ਚੁੱਕੀਆਂ ਸਨ, ਪਰ ਕਮਾਂਡਰ ਜਗਦੀਸ਼ ਤੇ ਕਮਾਂਡਰ ਅਭਿਸ਼ੇਕ ਸ਼ਾਅ ਖਿਲਾਫ ਜਾਂਚ ਚੱਲ ਰਹੀ ਸੀ।
ਕਮਾਂਡਰ ਜਗਦੀਸ਼ ਨੂੰ 21 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਕਮਾਂਡਰ ਜਗਦੀਸ਼ ਤੇ ਕਮਾਂਡਰ ਸ਼ਾਅ ਖਿਲਾਫ ਸੀ ਬੀ ਆਈ ਨੇ 20 ਨਵੰਬਰ ਨੂੰ ਚਾਰਜਸ਼ੀਟ ਦਾਖਲ ਕੀਤੀ ਸੀ। ਉਨ੍ਹਾਂ ਕਿਹਾ ਕਿ ਰਿਟਾਇਰਡ ਅਧਿਕਾਰੀ ਕਮਾਂਡਰ ਰਣਦੀਪ ਸਿੰਘ ਤੇ ਕਮਾਂਡਰ ਐਸ ਜੇ ਸਿੰਘ, ਅਧਿਕਾਰੀ ਕਮਾਂਡਰ ਅਜੀਤ ਪਾਂਡੇ ਕਮਾਂਡਰ ਜਗਦੀਸ਼ ਤੇ ਹੈਦਰਾਬਾਦ ਸਥਿਤ ਐਲਨ ਰੀਇਨਫੋਰਸਡ ਪਲਾਸਟਿਕ ਲਿਮਟਿਡ ਦੇ ਕਾਰਜਕਾਰੀ ਡਾਇਰੈਕਟਰ ਸਮੇਤ ਕਈ ਮੁਲਜ਼ਮਾਂ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।
ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਸੀ ਬੀ ਆਈ ਨੇ ਇਹ ਸਵੀਕਾਰ ਕੀਤਾ ਹੈ ਕਿ ਸਰਕਾਰੀ ਰਾਜ਼ਦਾਰੀ ਕਾਨੂੰਨ (ਓ ਐਸ ਏ) ਤਹਿਤ ਜਾਂਚ ਚਲ ਰਹੀ ਸੀ, ਪਰ ਉਨ੍ਹਾਂ ਚਾਰਜਸ਼ੀਟ ਵਿੱਚ ਇਸ ਦਾ ਜ਼ਿਕਰ ਨਹੀਂ ਕੀਤਾ। ਵਕੀਲਾਂ ਨੇ ਕਿਹਾ ਕਿ ਮੁਲਜ਼ਮਾਂ ਖਿਲਾਫ ਦਾਖਲ ਚਾਰਜਸ਼ੀਟ ਅਧੂਰੀ ਹੈ ਇਸ ਲਈ ਮੁਲਜ਼ਮ ਖੁਦ ਜ਼ਮਾਨਤ ਲੈਣ ਦੇ ਅਧਿਕਾਰੀ ਹੋ ਜਾਂਦੇ ਹਨ। ਜਾਂਚ ਏਜੰਸੀ ਜੇ ਸੱਠ ਦਿਨਾਂ ਜਾਂ ਨੱਬੇ ਦਿਨਾਂ ਦੀ ਤੈਅ ਮਿਆਦ ਦੇ ਅੰਦਰ ਚਾਰਜਸ਼ੀਟ ਦਾਖਲ ਨਹੀਂ ਕਰਦੀ ਤਾਂ ਮੁਲਜ਼ਮ ਵਿਧਾਨਕ ਰੂਪ ਨਾਲ ਜ਼ਮਾਨਤ ਦਾ ਹੱਕਦਾਰ ਹੋ ਜਾਂਦਾ ਹੈ। ਬਚਾਅ ਪੱਖ ਦੇ ਵਕੀਲਾਂ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਦਲੀਲ ਦਿੱਤੀ ਸੀ ਕਿ ਸਰਕਾਰੀ ਰਾਜ਼ਦਾਰੀ ਕਾਨੂੰਨ ਤਹਿਤ ਚਾਰਜਸ਼ੀਟ ਨੱਬੇ ਦਿਨ ਨਹੀਂ ਬਲਕਿ ਸੱਠ ਦਿਨਾਂ ਦੇ ਅੰਦਰ ਦਾਇਰ ਹੋਣੀ ਚਾਹੀਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ