Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਦਿੱਲੀ ਅਸੈਂਬਲੀ ਦੇ ਸੈਸ਼ਨ ਤੋਂ ਭਾਜਪਾ ਦਾ ਇੱਕ ਵਿਧਾਇਕ ਸਸਪੈਂਡ, ਦੋ ਬਾਹਰ ਕੱਢੇ

November 27, 2021 10:10 PM

ਨਵੀਂ ਦਿੱਲੀ, 27 ਨਵੰਬਰ (ਪੋਸਟ ਬਿਊਰੋ)- ਦਿੱਲੀ ਵਿਧਾਨ ਸਭਾ ਨੇ ਕੱਲ੍ਹ ਇਸ ਦੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਵਰਈ ਵਿੱਚ ਰੁਕਾਵਟ ਪਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਜਤਿੰਦਰ ਮਹਾਜਨ ਨੂੰ ਸਸਪੈਂਡ ਕਰ ਦਿੱਤਾ ਅਤੇ ਦੋ ਹੋਰ ਭਾਜਪਾ ਵਿਧਾਇਕਾਂ ਅਨਿਲ ਬਾਜਪਾਈ ਅਤੇ ਮੋਹਨ ਸਿੰਘ ਬਿਸ਼ਤ ਨੂੰ ਸਦਨ ਤੋਂ ਕੱਢ ਦਿੱਤਾ। ਭਾਜਪਾ ਦੇ ਹੋਰ ਵਿਧਾਇਕਾਂ ਨੇ ਸਸਪੈਂਡ ਕੀਤੇ ਅਤੇ ਬਾਹਰ ਕੱਢੇ ਸਾਥੀਆਂ ਦੇ ਸਮਰਥਨ ਵਿੱਚ ਕਾਰਵਾਈ ਦਾ ਬਾਈਕਾਟ ਕਰਨ ਲਈ ਸਦਨ ਤੋਂ ਵਾਕਆਊਟ ਕਰ ਦਿੱਤਾ।
ਪਤਾ ਲੱਗਾ ਹੈ ਕਿ ਕੱਲ੍ਹ ਜਦੋਂ ਹੀ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਈ, ਭਾਜਪਾ ਵਿਧਾਇਕਾਂ ਨੇ ਨਵੀਂ ਸ਼ਰਾਬ ਨੀਤੀ, ਸ਼ਹਿਰ ਵਿੱਚ ਵਧਦੇ ਹਵਾ ਪ੍ਰਦੂਸ਼ਣ ਅਤੇ ਤੇਲ ਉੱਤੇ ਉਚੇ ਵੈਟ ਵਰਗੇ ਮੁਦਿਆਂ ਉੱਤੇਬਹਿਸ ਕਰਾਉਣ ਦੀ ਮੰਗ ਕੀਤੀ। ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੇ ਇਨ੍ਹਾਂ ਮੁਦਿਆਂ ਉੱਤੇ ਚਰਚਾ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇੱਕ ਦਿਨਾਂ ਸੈਸ਼ਨ ਵਿਸ਼ੇਸ਼ ਏਜੰਡੇ ਲਈ ਬੁਲਾਇਆ ਗਿਆ ਹੈ ਅਤੇ ਸਿਰਫ਼ ਏਜੰਡੇ ਵਿੱਚ ਸੂਚੀਬੱਧ ਵਿਸ਼ਿਆਂ ਉੱਤੇ ਹੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ,‘‘ਕਿਸੇ ਹੋਰ ਚਰਚਾ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ।''ਇਹ ਸੁਣਦੇ ਹੀ ਭਾਜਪਾ ਵਿਧਾਇਕ ਸਰਾਕਰ ਵਿਰੋਧੀ ਨਾਹਰੇ ਲਾਉਣ ਲੱਗੇ। ਸਪੀਕਰ ਰਾਮ ਨਿਵਾਸ ਗੋਇਲ ਨੇ ਜਤਿੰਦਰ ਮਹਾਜਨ, ਮੋਹਨ ਸਿੰਘ ਬਿਸ਼ਤ ਅਤੇ ਅਨਿਲ ਬਾਜਪਾਈ ਨੂੰ ਅਪੀਲ ਕੀਤੀ ਕਿ ਉਹ ਬੈਠ ਜਾਣ ਅਤੇ ਸਦਨ ਦੀ ਕਾਰਵਾਈ ਚੱਲਣ ਦੇਣ। ਉਨ੍ਹਾਂ ਹੋਰ ਭਾਜਪਾ ਵਿਧਾਇਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਸ਼ਾਂਤ ਹੋ ਜਾਣ, ਨਹੀਂ ਤਾਂ ਹੁਕਮਾਂ ਦੀ ਉਲੰਘਣਾਂ ਕਰਨ ਉੱਤੇ ਉਹ ਵੀ ਬਾਹਰ ਕੱਢੇ ਜਾਣ ਲਈ ਤਿਆਰ ਰਹਿਣ, ਪਰ ਭਾਜਪਾ ਵਿਧਾਇਕ ਨਹੀਂ ਮੰਨੇ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਮਾਰਸ਼ਲਾਂ ਨੂੰ ਮੋਹਨ ਸਿੰਘ ਬਿਸ਼ਟ ਅਤੇ ਅਨਿਲ ਬਾਜਪਾਈ ਨੂੰ ਸਦਨ ਤੋਂ ਕੱਢਣ ਦਾ ਹੁਕਮ ਦਿੱਤਾ। ਆਵਾਜਾਈ ਮੰਤਰੀ ਕੈਲਾਸ਼ ਗਹਿਲੋਤ ਨੇ ਸਦਨ ਦੇ ਪੂਰੇ ਸੈਸ਼ਨ ਤੋਂ ਰੋਹਤਾਸ ਨਗਰ ਤੋਂ ਵਿਧਾਇਕ ਮਹਾਜਨ ਨੂੰ ਸਸਪੈਂਡ ਕਰਨ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਪਾਸ ਕਰ ਦਿੱਤਾ ਗਿਆ।ਵਿਰੋਧੀ ਧਿਰ ਭਾਜਪਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਉੱਤੇ ਦਿੱਲੀ ਵਿੱਚ ਹਵਾ ਪ੍ਰਦੂਸ਼ਣ, ਸ਼ਰਾਬ ਨੀਤੀ ਤੇ ਸਥਾਨਕ ਕਿਸਾਨਾਂ ਦੀ ਸਥਿਤੀ ਦੇ ਮੁਦਿਆਂ ਉੱਤੇ ਚਰਚਾ ਤੋਂ ਭੱਜਣ ਦਾ ਦੋਸ਼ ਲਾਇਆ। ਦਿੱਲੀ ਵਿਧਾਨ ਸਭਾ ਨੇ ਕੱਲ੍ਹ ਬਿਲ ਪਾਸ ਕਰ ਕੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਦੇਣ ਤੇ ਫ਼ਸਲ ਦਾ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦੀ ਕਾਨੂੰਨੀ ਗਾਰੰਟੀ ਦਿੱਤੇ ਜਾਣ ਦੀ ਮੰਗ ਕੀਤੀ ਹੈ, ਜਿਸ ਨੂੰ ਭਾਜਪਾ ਨੇ ਰਾਜਸੀ ਕਾਰਨ ਕਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ