Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਹਾਈ ਕੋਰਟ ਨੇ ਕਿਹਾ: ਬਹੁ-ਗਿਣਤੀ ਨਾਲ ਮਿਲਦੇ ਵਿਚਾਰ ਹੀ ਪ੍ਰਗਟਾਵੇ ਦੀ ਆਜ਼ਾਦੀ ਨਹੀਂ

November 29, 2021 01:44 AM

ਨਵੀਂ ਦਿੱਲੀ, 28 ਨਵੰਬਰ (ਪੋਸਟ ਬਿਊਰੋ)- ਕਾਂਗਰਸ ਆਗੂ ਸਲਮਾਨ ਖੁਰਸ਼ੀਦ ਦੀ ਕਿਤਾਬ ਦੇ ਛਪਣ, ਵੰਡੇ ਜਾਣ ਤੇ ਵਿਕਰੀ ਉੱਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਅਪੀਲ ਰੱਦ ਕਰਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਬਹੁਗਿਣਤੀ ਦੇ ਵਿਚਾਰਾਂ ਨਾਲ ਮੇਲ ਖਾਣ ਉੱਤੇ ਹੀ ਪ੍ਰਗਟਾਵੇ ਦੀ ਆਜ਼ਾਦੀ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਅਸਹਿਮਤੀ ਦਾ ਅਧਿਕਾਰ ਵੀ ਜਮਹੂਰੀਅਤ ਦਾ ਸਾਰ ਤੱਤ ਹਨ।
ਜਸਟਿਸ ਯਸ਼ਵੰਤ ਵਰਮਾ ਦੀ ਬੈਂਚ ਉਸ ਅਪੀਲ ਉੱਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਸਲਮਾਨ ਖੁਰਸ਼ੀਦ ਦੀ ਕਿਤਾਬ ‘ਸਨਰਾਈਜ਼ ਓਵਰ ਅਯੁੱਧਿਆ-ਨੇਸ਼ਨਹੁੱਡ ਇਨ ਓਲਡ ਟਾਈਮਜ਼’ ਉੱਤੇ ਹੋਰਨਾਂ ਲੋਕਾਂ ਦੀ ਆਸਥਾ ਨੂੰ ਠੇਸ ਪੁਚਾਉਣ ਦਾ ਦਾਅਵਾ ਕੀਤਾ ਗਿਆ ਸੀ। ਇਸ ਮੌਕੇ ਜਸਟਿਸ ਵਰਮਾ ਨੇ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਸਣੇ ਸੰਵਿਧਾਨ ਵੱਲੋਂ ਦਿੱਤੇ ਅਧਿਕਾਰਾਂ ਉੱਤੇ ਅਣਸੁਖਾਵੇਂ ਹੋਣ ਦੇ ਸ਼ੱਕ ਦੇ ਆਧਾਰ ਉੱਤੇ ਪਾਬੰਦੀ ਨਹੀਂ ਲਾਈ ਜਾ ਸਕਦੀ ਜਾਂ ਉਨ੍ਹਾਂ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇ ਰਚਨਾਤਮਕ ਆਵਾਜ਼ਾਂ ਦਾ ਗਲਾ ਘੁੱਟ ਦਿੱਤਾ ਜਾਂ ਬੌਧਿਕ ਆਜ਼ਾਦੀ ਨੂੰ ਦਬਾ ਦਿੱਤਾ ਤਾਂ ਕਾਨੂੰਨ ਦੇ ਰਾਜ ਹੇਠ ਚੱਲਦਾ ਲੋਕਤੰਤਰ ਗੰਭੀਰ ਖਤਰੇ ਵਿੱਚ ਪੈ ਜਾਵੇਗਾ। ਆਪਣੇ ਛੇ ਸਫਿਆਂ ਦੇ ਫੈਸਲੇ ਵਿੱਚਜਸਟਿਸ ਯਸ਼ਵੰਤ ਵਰਮਾ ਨੇ ਵਾਲਟੇਅਰ ਦਾ ਹਵਾਲਾ ਦਿੱਤਾ, ‘‘ਤੁਸੀਂ ਜੋ ਕਹਿ ਰਹੇ ਹੋ ਮੈਂ ਉਸ ਨਾਲ ਬਿਲਕੁੱਲ ਵੀ ਸਹਿਮਤ ਨਹੀਂ, ਪਰ ਆਖਰੀ ਸਾਹ ਤਕ ਤੁਹਾਡੇ ਪ੍ਰਗਟਾਵੇ ਦੀ ਆਜ਼ਾਦੀ ਦੀ ਰਾਖੀ ਕਰਾਂਗਾ।''ਉਨ੍ਹਾਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਦੀ ਪੂਰੇ ਜੋਸ਼ ਨਾਲ ਰਾਖੀ ਕੀਤੀ ਜਾਣੀ ਚਾਹੀਦੀ ਹੈ, ਜਦੋਂ ਤਕ ਕਿ ਉਹ ਸੰਵਿਧਾਨਕ ਜਾਂ ਵਿਧਾਨਕ ਪਾਬੰਦੀ ਹੇਠ ਨਾ ਆਉਂਦੀ ਹੋਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਸ ਦੇ ਸਾਹਮਣੇ ਪੂਰੀ ਕਿਤਾਬ ਪੇਸ਼ ਨਹੀਂ ਕੀਤੀ ਗਈ ਤੇ ਪੂਰਾ ਕੇਸ ਸਿਰਫ ਇੱਕ ਚੈਪਟਰ ਦੇ ਕੁਝ ਪੈਰਿਆਂ ਉੱਤੇ ਆਧਾਰਤ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼