Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇ

November 29, 2021 07:50 AM

ਟੋਰਾਂਟੋ, 28 ਨਵੰਬਰ (ਪੋਸਟ ਬਿਊਰੋ) : ਨਾਈਜੀਰੀਆ ਦਾ ਟਰਿੱਪ ਕਰਕੇ ਪਰਤੇ ਓਟਵਾ ਦੇ ਦੋ ਵਿਅਕਤੀ ਪਿੱਛੇ ਜਿਹੇ ਮਿਲੇ ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਨਾਲ ਪਾਜ਼ੀਟਿਵ ਪਾਏ ਗਏ ਹਨ। ਇਸ ਵੇਰੀਐਂਟ ਦੇ ਸੱਭ ਤੋਂ ਪਹਿਲੇ ਮਾਮਲੇ ਦੱਖਣੀ ਅਫਰੀਕਾ ਵਿੱਚ ਪਾਏ ਗਏ। ਇਹ ਜਾਣਕਾਰੀ ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਐਤਵਾਰ ਨੂੰ ਦਿੱਤੀ ਗਈ।
ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਤੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ·ਕੀਰਨ ਮੂਰ ਨੇ ਇੱਕ ਸਾਂਝੇ ਬਿਆਨ ਵਿੱਚ ਆਖਿਆ ਕਿ ਦੋਵਾਂ ਮਰੀਜ਼ਾਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਤੇ ਓਟਵਾ ਪਬਲਿਕ ਹੈਲਥ ਵੱਲੋਂ ਇਨ੍ਹਾਂ ਦੋਵਾਂ ਦੇ ਸੰਪਰਕ ਵਿੱਚ ਆਉਣ ਵਾਲੇ ਹੋਰਨਾਂ ਲੋਕਾਂ ਨਾਲ ਸੰਪਰਕ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਿਊਐਚਓ) ਅਨੁਸਾਰ ਓਮਾਈਕ੍ਰੌਨ ਵੇਰੀਐਂਟ ਦੀਆਂ ਮਿਊਟੇਸ਼ਨਜ਼ ਚਿੰਤਾਜਨਕ ਹਨ। ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਹੋਰਨਾਂ ਵੇਰੀਐਂਟਸ ਦੇ ਮੁਕਾਬਲੇ ਇਸ ਵੇਰੀਐਂਟ ਨਾਲ ਮੁੜ ਇਨਫੈਕਸ਼ਨ ਹੋਣ ਦਾ ਖਤਰਾ ਜਿ਼ਆਦਾ ਹੈ।
ਇਸ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਸਮੇਤ ਕਈ ਦੇਸ਼ਾਂ ਨੇ ਦੱਖਣੀ ਅਫਰੀਕੀ ਮੁਲਕਾਂ ਲਈ ਟਰੈਵਲ ਸਬੰਧੀ ਪਾਬੰਦੀਆਂ ਲਾ ਦਿੱਤੀਆਂ ਸਨ। ਪਰ ਕੈਨੇਡਾ ਦੇ ਟਰੈਵਲ ਬੈਨ ਵਿੱਚ ਨਾਈਜੀਰੀਆ ਸ਼ਾਮਲ ਨਹੀਂ ਸੀ।ਫੈਡਰਲ ਸਿਹਤ ਮੰਤਰੀ ਜੀਨ-ਯਵੇਸ ਡਕਲਸ ਨੇ ਆਖਿਆ ਕਿ ਇਨ੍ਹਾਂ ਦੋ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਸਿੱਧ ਹੁੰਦਾ ਹੈ ਕਿ ਸਾਡਾ ਮਾਨੀਟਰਿੰਗ ਸਿਸਟਮ ਕੰਮ ਕਰ ਰਿਹਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ