Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਕੈਨੇਡਾ ਤੋਂ ਹਾਂਗ ਕਾਂਗ ਗਏ ਵਿਅਕਤੀ ਵਿੱਚ ਪਾਇਆ ਗਿਆ ਓਮਾਈਕ੍ਰੌਨ ਵਾਇਰਸ

November 30, 2021 12:30 AM

ਟੋਰਾਂਟੋ, 29 ਨਵੰਬਰ (ਪੋਸਟ ਬਿਊਰੋ) : 62 ਸਾਲਾ ਇੱਕ ਵਿਅਕਤੀ, ਜਿਹੜਾ ਪੂਰੀ ਤਰ੍ਹਾਂ ਵੈਕਸੀਨੇਟਿਡ ਸੀ, ਕੈਨੇਡਾ ਤੋਂ ਹਾਂਗ ਕਾਂਗ ਗਿਆ, ਉਸ ਦੇ ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਨਾਲ ਗ੍ਰਸਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦਾ ਖੁਲਾਸਾ ਹਾਂਗ ਕਾਂਗ ਦੇ ਡਿਪਾਰਟਮੈਂਟ ਆਫ ਹੈਲਥ ਦੇ ਸੈਂਟਰ ਫੌਰ ਹੈਲਥ ਪ੍ਰੋਟੈਕਸ਼ਨ ਵੱਲੋਂ ਕੀਤਾ ਗਿਆ।
ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਟਰੈਵਲਰ ਕੈਨੇਡੀਅਨ ਸੀ ਜਾਂ ਨਹੀਂ। ਪਰ ਉਹ 10 ਨਵੰਬਰ ਨੂੰ ਏਅਰ ਕੈਨੇਡਾ ਦੀ ਫਲਾਈਟ ਏਸੀ007 ਰਾਹੀਂ ਵੈਨਕੂਵਰ ਤੋਂ ਹਾਂਗ ਕਾਂਗ ਪਹੁੰਚਿਆ ਤੇ 17 ਨਵੰਬਰ ਨੂੰ ਉਸ ਵਿੱਚ ਲੱਛਣ ਨਜ਼ਰ ਆਉਣ ਲੱਗੇ। ਹਾਂਗ ਕਾਂਗ ਦੇ ਸਿਹਤ ਅਧਿਕਾਰੀਆਂ ਨੇ ਪਹਿਲਾਂ ਇਹ ਆਖਿਆ ਕਿ ਇਸ ਵਿਅਕਤੀ ਨੂੰ ਵਾਇਰਸ ਇੱਕ ਹੋਰ ਟਰੈਵਲਰ ਤੋਂ ਹੋਇਆ ਸੀ ਜਿਹੜਾ ਸਾਊਥ ਅਫਰੀਕਾ ਤੋਂ ਉੱਥੇ ਆਇਆ ਸੀ ਤੇ ਰੀਗਲ ਏਅਰਪੋਰਟ ਹੋਟਲ ਵਿੱਚ ਉਸੇ ਮੰਜਿ਼ਲ ਉੱਤੇ ਹੀ ਰਹਿ ਰਿਹਾ ਸੀ।
ਇਸ ਸਮੇਂ ਦੋਵਾਂ ਵਿਅਕਤੀਆਂ ਨੂੰ ਕੁਆਰਨਟੀਨ ਕੀਤਾ ਗਿਆ ਹੈ। ਹਾਂਗ ਕਾਂਗ ਦੇ ਸਿਹਤ ਅਧਿਕਾਰੀਆਂ ਅਨੁਸਾਰ ਦੂਜਾ ਟਰੈਵਲਰ 36 ਸਾਲਾ ਵਿਅਕਤੀ ਹੈ ਜਿਹੜਾ 11 ਨਵੰਬਰ ਨੂੰ ਪਹੁੰਚਿਆ।ਦੋਵਾਂ ਵਿਅਕਤੀਆਂ ਨੂੰ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੀਆਂ ਦੋ-ਦੋ ਡੋਜ਼ਾਂ ਲੱਗੀਆਂ ਹੋਈਆਂ ਹਨ। ਕੈਨੇਡਾ ਦੀ ਚੀਫ ਪਬਲਿਕ ਹੈਲਥ ਆਫੀਸਰ ਡਾ·ਥੈਰੇਸਾ ਟੈਮ ਨੇ ਆਖਿਆ ਕਿ ਅਸੀਂ ਹਾਂਗ ਕਾਂਗ ਦੇ ਸਿਹਤ ਅਧਿਕਾਰੀਆਂ ਨਾਲ ਪੂਰਾ ਰਾਬਤਾ ਰੱਖ ਰਹੇ ਹਾਂ ਤੇ ਅਸੀਂ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਾਂ ਕਿ ਸਾਨੂੰ ਕਿਤੇ ਕੈਨੇਡਾ ਵਿੱਚ ਕੋਈ ਮਾਮਲਾ ਟਰੇਸ ਕਰਨ ਦੀ ਲੋੜ ਤਾਂ ਨਹੀਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ