Welcome to Canadian Punjabi Post
Follow us on

17

January 2022
ਬ੍ਰੈਕਿੰਗ ਖ਼ਬਰਾਂ :
ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਕੀਤੀ ਤਬਦੀਲੀਮਜੀਠੀਆ ਨੇ ਕਿਹਾ : ਹਾਈ ਕੋਰਟ ਦੇ ਫ਼ੈਸਲੇ ਤਕ ਮੈਂ ਜਿੱਥੇ ਵੀ ਸੀ, ਉਸ ਦਾ ਚੰਨੀ ਤੇ ਸਿੱਧੂ ਨੂੰ ਪਤਾ ਸੀਸਾਬਕਾ ਵਿਧਾਇਕ ਖੰਨਾ ਅਤੇ ਜੱਥੇਦਾਰ ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲਨਿਊਜਰਸੀ ਸੂਬੇ ਦੀ ਸੈਨੇਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਐਲਾਨਿਆ17 ਜਨਵਰੀ ਤੋਂ ਇਨ-ਪਰਸਨ ਲਰਨਿੰਗ ਲਈ ਖੁੱਲ੍ਹਣਗੇ ਓਨਟਾਰੀਓ ਦੇ ਸਕੂਲਕੋਰੋਨਾ ਦੀ ਤੀਸਰੀ ਲਹਿਰ: ਭਾਰਤ ਵਿੱਚ ਹਸਪਤਾਲ ਭਰਤੀ ਹੋਣ ਦੀ ਦਰ 5 ਤੋਂ 10 ਫੀਸਦੀ ਤੱਕ ਜਾ ਪਹੁੰਚੀਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ'ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
 
ਭਾਰਤ

ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਪਾਰਲੀਮੈਂਟ ਦੇ ਦੋਵਾਂ ਹਾਊਸਾਂ ਤੋਂ ਪਾਸ

November 30, 2021 08:41 AM

* ਰਾਜ ਸਭਾ ਵਿੱਚ ਵਿਰੋਧੀ ਧਿਰ ਦੇ 12 ਮੈਂਬਰ ਸਸਪੈਂਡ
* ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਉੱਤੇ ਚਰਚਾ ਤੋਂ ਭੱਜਣ ਦਾ ਦੋਸ਼


ਨਵੀਂ ਦਿੱਲੀ, 29 ਨਵੰਬਰ, (ਪੋਸਟ ਬਿਊਰੋ)-ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੇ ਗਏ ਵਿਵਾਦ ਵਾਲੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਅੱਜ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਪਾਸ ਹੋ ਗਿਆ ਹੈ, ਪਰ ਇਸ ਦੌਰਾਨ ਵਿਰੋਧੀ ਧਿਰ ਨੂੰ ਬੋਲਣ ਦਾ ਮੌਕਾ ਨਾ ਦੇਣ ਤੋਂ ਕਾਫੀ ਹੰਗਾਮੇ ਹੁੰਦੇ ਰਹੇ।
ਅੱਜ ਸੋਮਵਾਰ ਨੂੰ ਰਾਜ ਸਭਾ ਵਿੱਚਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਤਿੰਨਾਂ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਵਾਲੇ ਖੇਤੀ ਕਾਨੂੰਨ ਵਾਪਸ ਕਰਨ ਦੇ ਬਿੱਲ ਨੂੰ ਬਿਨਾਂ ਚਰਚਾ ਦੇ ਮਨਜ਼ੂਰ ਕਰ ਦੇਣ ਤੋਂ ਬਾਅਦ ਅੱਧੇ ਘੰਟੇ ਲਈ ਰਾਜ ਸਭਾ ਨੂੰ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਰਾਜ ਸਭਾ ਦੀ ਬੈਠਕ 2 ਵਾਰ ਮੁਲਤਵੀ ਕੀਤੀ ਗਈ ਸੀ।ਇਸ ਸਦਨ ਵਿੱਚ ਅੱਜ ਸਵਾਲਾਂ-ਜਵਾਬਾਂ ਦੀ ਕਾਰਵਾਈ ਨਹੀਂ ਹੋ ਸਕੀ। ਦੋ ਵਾਰੀ ਮੁਲਤਵੀ ਕਰਨ ਪਿੱਛੋਂ ਜਦੋਂ ਦੁਪਹਿਰ ਬਾਅਦਦੋ ਵਜੇ ਕਾਰਵਾਈ ਸ਼ੁਰੂ ਹੋਈ ਤਾਂ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਸਦਨਵਿੱਚ ਪੇਸ਼ ਕੀਤਾ। ਇਸ ਮੌਕੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਬਹੁਤ ਵਿਚਾਰ ਕਰਨ ਤੋਂ ਬਾਅਦ ਕਿਸਾਨਾਂ ਦੇ ਭਲੇ ਲਈ ਇਹ ਕਾਨੂੰਨ ਲਿਆਈ ਸੀ। ਉਨ੍ਹਾਂ ਕਿਹਾ, ‘ਦੁਖ਼ ਦੀ ਗੱਲ ਹੈ ਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਲਾਭਾਂ ਬਾਰੇ ਕਿਸਾਨਾਂ ਨੂੰ ਨਹੀਂ ਸੀ ਸਮਝਾ ਸਕੀ।’ ਖੇਤੀ ਮੰਤਰੀ ਨੇ ਇਸ ਬਾਰੇ ਕਾਂਗਰਸ ਉੱਤੇ ਦੋਹਰਾ ਰੁਖ ਅਪਣਾਉਣ ਦਾ ਦੋਸ਼ ਲਾ ਕੇ ਕਿਹਾ ਕਿ ਇਸ ਪਾਰਟੀ ਨੇ ਇਹੀ ਕਾਨੂੰਨ ਲਿਆਉਣ ਦਾ ਐਲਾਨਆਪਣੇ ਚੋਣ ਮੈਨੀਫੈਸਟੋਵਿੱਚ ਕੀਤਾ ਸੀ, ਪਰ ਬਾਅਦ ਵਿੱਚ ਇਸ ਦੇ ਵਿਰੁੱਧ ਖੜੀ ਹੋ ਗਈ। ਉਨ੍ਹਾਂ ਕਿਹਾ ਕਿ ਅੱਜ ਇਹ ਬਿੱਲ ਜਦੋਂ ਵਾਪਸ ਲਏ ਜਾ ਰਹੇ ਹਨ ਤਾਂ ਵਿਰੋਧ ਨਹੀਂ ਕਰਨਾ ਚਾਹੀਦਾ।ਇਸ ਪਿੱਛੋਂਵਿਰੋਧੀ ਮੈਂਬਰਾਂ ਦੇ ਹੰਗਾਮੇ ਦੌਰਾਨ ਇਸ ਬਿੱਲ ਨੂੰ ਆਵਾਜ਼ ਦੀ ਵੋਟ ਨਾਲ ਪਾਸ ਕਰ ਦਿੱਤਾ ਗਿਆ ਤਾਂ ਇਸ ਦੇ ਬਾਅਦ ਡਿਪਟੀ ਚੇਅਰਮੈਨ ਹਰੀਵੰਸ਼ ਨੇ ਬੈਠਕ ਅੱਧੇ ਘੰਟੇ ਲਈ ਕਾਰਵਾਈ ਮੁਲਤਵੀ ਕਰ ਦਿੱਤੀ।
ਬਿੱਲ ਪੇਸ਼ ਹੋਣ ਤੋਂ ਬਾਅਦ ਡਿਪਟੀ ਸਪੀਕਰ ਨੇ ਰਾਜ ਸਭਾਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਆਪਣੀ ਗੱਲ ਰੱਖਣ ਨੂੰ ਕਿਹਾ ਸੀ। ਖੜਗੇ ਨੇ ਕਿਹਾ ਕਿ ਜਦੋਂ ਇਨ੍ਹਾਂ ਤਿੰਨਾਂ ਬਿੱਲਾਂ ਨੂੰ ਲਿਆਂਦਾ ਸੀ, ਉਦੋਂ ਇਨ੍ਹਾਂ ਦਾ ਹਰ ਵਰਗ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਕ ਸਾਲ ਤੋਂ ਵੱਧ ਸਮਾਂ ਇਹ ਗਲਤ ਕਾਨੂੰਨ ਵਾਪਸ ਕਰਾਉਣ ਲਈ ਅੰਦੋਲਨ ਕੀਤਾ ਤੇ 700 ਤੋਂ ਵੱਧ ਕਿਸਾਨਾਂ ਨੇ ਆਪਣੀ ਜਾਨ ਗੁਆਈ ਹੈ।ਉਨ੍ਹਾ ਕਿਹਾ, ‘ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਪੈਣਾ ਸੀ, ਕਿਉਂਕਿ ਪੂਰੇ ਦੇਸ਼ਵਿੱਚ ਇਨ੍ਹਾਂ ਕਾਨੂੰਨਾਂ ਵਿਰੁੱਧ ਮਾਹੌਲ ਬਣ ਗਿਆ ਸੀ।’
ਅੱਜ ਰਾਜ ਸਭਾ ਵਿੱਚ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਧਿਰ ਦੇ 12 ਮੈਂਬਰਾਂ ਨੂੰ ਬਾਕੀ ਸਾਰੇ ਸੈਸ਼ਨ ਲਈ ਸਸਪੈਂਡ ਕਰ ਦਿੱਤਾ ਗਿਆ। ਇਨ੍ਹਾਂ 12 ਮੈਂਬਰਾਂ ਨੂੰ ਪਿਛਲੇ ਮਾਨਸੂਨ ਸੈਸ਼ਨ ਦੌਰਾਨ ਅਨੁਸ਼ਾਸਨਹੀਨਤਾਦੇ ਦੋਸ਼ਵਿੱਚ ਮੌਜੂਦਾ ਸਰਦ ਰੁੱਤ ਸੈਸ਼ਨ ਦੇ ਬਾਕੀ ਸਮੇਂ ਲਈ ਰਾਜ ਸਭਾ ਤੋਂ ਸਸਪੈਂਡ ਕੀਤਾ ਗਿਆ ਹੈ।ਡਿਪਟੀ ਚੇਅਰਪਰਸਨ ਹਰੀਵੰਸ਼ ਦੀ ਆਗਿਆ ਨਾਲ ਪਾਰਲੀਮੈਂਟਰੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਦਾਮਤਾ ਰੱਖਿਆ, ਜਿਸ ਨੂੰ ਹੰਗਾਮੇ ਵਿੱਚ ਸਦਨ ਨੇ ਪਾਸ ਕਰਦਿੱਤਾ। ਸਸਪੈਂਡ ਕੀਤੇ ਮੈਂਬਰਾਂਵਿੱਚ ਮਾਕਸਵਾਦੀ ਪਾਰਟੀ (ਸੀ ਪੀ ਐੱਮ) ਦੇ ਇਲਾਮਾਰਮ ਕਰੀਮ, ਕਾਂਗਰਸ ਦੀ ਫੂਲਨ ਦੇਵੀ ਨੇਤਾਮ, ਛਾਇਆ ਵਰਮਾ, ਰਿਪੁਨ ਬੋਰਾ, ਰਾਜਮਣੀ ਪਟੇਲ, ਸਈਦ ਨਾਸਿਰ ਹੁਸੈਨ, ਅਖਿਲੇਸ਼ ਪ੍ਰਤਾਪ ਸਿੰਘ, ਤ੍ਰਿਣਮੂਲ ਕਾਂਗਰਸ ਦੀ ਡੋਲਾ ਸੇਨ ਅਤੇ ਸ਼ਾਂਤਾ ਛੇਤਰੀ, ਸ਼ਿਵ ਸੈਨਾ ਦੇ ਪ੍ਰਿਅੰਕਾ ਚਤੁਰਵੇਦੀ ਅਤੇ ਅਨਿਲ ਦੇਸਾਈ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਵਿਨੇ ਵਿਸਵਮ ਸ਼ਾਮਲ ਹਨ।
ਵਰਨਣ ਯੋਗ ਹੈ ਕਿ ਪਾਰਲੀਮੈਂਟ ਦੇ ਮਾਨਸੂਨ ਸੈਸ਼ਨਦੌਰਾਨ ਰਾਜ ਸਭਾ ਵਿੱਚ ਹੰਗਾਮੇ ਅਤੇ ਧਕਾ-ਮੁੱਕੀ ਕਰ ਕੇ ਸਦਨ ਦੀ ਮਰਿਆਦਾ ਦਾ ਉਲੰਘਣ ਦੇ ਦੋਸ਼ਾਂ ਪਿੱਛੋਂ ਰਾਜ ਸਭਾ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਇਸ ਦੀ ਜਾਂਚ ਲਈ ਕਮੇਟੀ ਬਣਾਈ ਸੀ। ਉਸ ਕਮੇਟੀ ਦੀ ਸਿਫਾਰਸ਼ ਉੱਤੇ ਇਨ੍ਹਾਂ ਮੈਂਬਰਾਂ ਵਿਰੁੱਧ ਅੱਜ ਕਾਰਵਾਈ ਹੋਈ ਹੇ।
ਇਸ ਦੌਰਾਨ ਵਿਰੋਧੀ ਧਿਰ ਨੇ ਸਰਕਾਰ ਉੱਤੇ ਚਰਚਾ ਕੀਤੇ ਬਿਨਾਂ ਬਿੱਲ ਨੂੰ ਪਾਸ ਕਰਵਾਉਣ ਦਾ ਦੋਸ਼ ਲਾਇਆ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਰਕਾਰ ਉੱਤੇ ਚਰਚਾ ਤੋਂ ਭੱਜਣ ਦਾ ਦੋਸ਼ ਲਾਇਆਅਤੇ ਕਿਹਾਕਿ ਸਰਕਾਰ ਉੱਤੇ ਗਰੀਬ ਵਿਰੋਧੀ ਤੇ ਕਿਸਾਨਾਂ-ਮਜ਼ਦੂਰਾਂ ਦੇ ਹਿੱਤਾਂ ਨੂੰ ਨੁਕਸਾਨ ਪੁਚਾਉਣ ਵਾਲੇ ਲੋਕਾਂ ਦਾ ਟੋਲਾ ਕਾਬਜ਼ ਹੈਤੇ ਕਾਨੂੰਨ ਰੱਦ ਕਰਨਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਜਿੱਤ ਹੈ।ਸਮਾਜਵਾਦੀ ਪਾਰਟੀ ਦੀਜੈਯਾ ਬੱਚਨ ਨੇ ਕਿਹਾ ਕਿ ਉਨ੍ਹਾਂ ਨੇ ਪਾਰਲੀਮੈਂਟਵਿੱਚਇਹ ਮਾਹੌਲ ਕਦੇ ਨਹੀਂਦੇਖਿਆ, ਜਿੱਥੇ ਵਿਰੋਧੀ ਧਿਰ ਨੂੰ ਬੋਲਣ ਨਾ ਦਿੱਤਾ ਜਾਵੇ।ਉਨ੍ਹਾ ਕਿਹਾ ਕਿਮੈਂ ਕਈ ਸਾਲਾਂ ਤੋਂ ਪਾਰਲੀਮੈਂਟ ਦੀ ਮੈਂਬਰ ਹਾਂ,ਮੈਨੂੰ ਸਮਝ ਨਹੀਂ ਆ ਰਹੀ ਕਿ ਪਾਰਲੀਮੈਂਟਦੀ ਕਾਰਵਾਈ ਕਿਵੇਂ ਚੱਲ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰਾਜਸਥਾਨੀ ਪੁਲਸ ਸਾਈਬਰ ਠੱਗਾਂ ਉੱਤੇ ਭਾਰੂ ਹੋਣੀ ਸ਼ੁਰੂ
ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦਾ ਫੈਸਲਾ ਰੱਦ : ਮ੍ਰਿਤਕ ਨੂੰ ਕਲੀਨਰ ਦੀ ਥਾਂ ਹੈਲਪਰ ਦੱਸ ਕੇ ਬੀਮਾ ਕਲੇਮ ਰੱਦ ਕਰਨਾ ਗਲਤ
ਚੀਨ ਨੂੰ ਖੁਫੀਆ ਸੂਚਨਾ ਦੇਣ ਉਤੇ ਭਾਰਤੀ ਪੱਤਰਕਾਰ ਦੀ ਜਾਇਦਾਦ ਜ਼ਬਤ
ਇਸ ਵਾਰੀ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਨੇਤਾ ਜੀ ਦੀ ਜੈਯੰਤੀ ਤੋਂ ਸ਼ੁਰੂ ਹੋਣਗੇ
ਆਜ਼ਾਦ ਭਾਰਤ ਦੀ ਪਹਿਲੀ ਚੋਣ ਲੜਨ ਵਾਲਾ ਸਹੀ ਰਾਮ 100 ਸਾਲ ਵਿੱਚ ਵੀ ਇੱਕਦਮ ‘ਸਹੀ’
ਹਰਿਆਣਾ ਦੇ ਡਿਪਟੀ ਸਪੀਕਰ ਦੀ ਗੱਡੀ ਉਤੇ ਹੋਏ ਹਮਲੇ ਕਾਰਨ ਡੀ ਐਸ ਪੀ ਸਸਪੈਂਡ
ਭਾਰਤੀ ਫੌਜ ਦਾ ਕਮਾਂਡ ਕਹਿੰਦੈ: ਚੀਨ ਨਾਲ ਟਕਰਾਅ ਨੂੰ ਟਾਲਣ ਵਿੱਚ ਕੁਝ ਕਾਮਯਾਬੀ ਮਿਲੀ ਹੈ
ਪੰਜ ਸਾਲ ਪਹਿਲਾਂ ਆਵਾਜ਼ ਗੁਆ ਚੁੱਕਾ ਸ਼ਖਸ ਕੋਰੋਨਾ ਦਾ ਟੀਕੇ ਲੱਗਦੇ ਸਾਰ ਬੋਲਣ ਲੱਗਾ
ਕਾਰੋਬਾਰੀ ਦੇ ਕੈਸ਼ੀਅਰ ਵੱਲੋਂ ਪੈਸੇ ਹੜੱਪਣ ਲਈ ਲੁੱਟ ਦੀ ਝੂਠੀ ਫੋਨ ਕਾਲ ਦਾ ਭੇਦ ਖੁੱਲ੍ਹਾ
ਕਰਜ਼ਾ ਦਿਵਾਉਣ ਦੇ ਨਾਂਅ ਉਤੇ ਠੱਗੀ ਕਰਦੇ 25 ਔਰਤਾਂ ਸਮੇਤ 28 ਜਣੇ ਗ੍ਰਿਫਤਾਰ