Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਡਾ. ਵੇਰਕਾ ਵੱਲੋਂ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼

November 30, 2021 03:37 PM

ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਲਈ ਆਖਿਆ


ਚੰਡੀਗੜ੍ਹ, 30 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਅੱਜ ਪੰਜਾਬ ਭਵਨ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਡਾ. ਵੇਰਕਾ ਨੇ ਓਮੀਕਰੋਨ ਨਾਂ ਦੇ ਇਸ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੌਰਾਨ ਡਾ. ਵੇਰਕਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਦੀ ਟੈਸਟਿੰਗ ਲਈ 3 ਵੀ.ਆਰ.ਡੀ.ਐਲ. ਲੈਬਜ਼ ਹਨ ਅਤੇ ਪ੍ਰਤੀ ਦਿਨ 35000 ਆਰ.ਟੀ.ਪੀ.ਸੀ.ਆਰ. ਟੈਸਟਾਂ ਦੀ ਸਮਰੱਥਾ ਹੈ। ਉਨਾਂ ਇਹ ਵੀ ਦੱਸਿਆ ਕਿ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਈਆਂ ਗਈਆਂ ਹਨ ਅਤੇ ਇਨਾਂ ਵਿੱਚ 1440 ਐਲ2 ਬੈਡ ਅਤੇ 830 ਐਲ3 ਬੈਡ ਹਨ। ਇਸ ਸਮੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ 358 ਕੋਵਿਡ ਵੈਂਟੀਲੇਟਰ ਅਤੇ 67 ਨਾਨ ਕੋਵਿਡ ਵੈਂਟੀਲੇਟਰ ਹਨ।
ਇਸ ਦੌਰਾਨ ਡਾ. ਵੇਰਕਾ ਨੇ ਸੂਬੇ ਭਰ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜਾ ਲਿਆ। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ, ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਅੰਮ੍ਰਿਤਸਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ, ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਕਪੂਰਥਲਾ ਦੀ ਸਥਿਤੀ ਦਾ ਵੀ ਜਾਇਜਾ ਲਿਆ। ਉਨਾਂ ਨੇ ਇਹ ਪ੍ਰੋਜੈਕਟ ਨਿਰਧਾਰਤ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਸਮੇਂ ਪ੍ਰਿੰਸੀਪਲ ਸਕੱਤਰ ਸ੍ਰੀ ਅਲੋਕ ਸ਼ੇਖਰ, ਡਾ. ਅਵਿਨਾਸ਼ ਕੁਮਾਰ ਡੀ.ਆਰ.ਐਮ.ਈ., ਪ੍ਰਿੰਸੀਪਲ ਕਾਲਜ ਅਤੇ ਡਾਇਰੈਕਟਰ ਡਾ. ਰਾਜੀਵ ਦੇਵਗਨ, ਡਾ. ਕੇ.ਡੀ. ਸਿੰਘ, ਪ੍ਰਿੰਸੀਪਲ ਕਾਲਜ ਅਤੇ ਡਾਇਰੈਕਟਰ ਪਟਿਆਲਾ ਮੈਡੀਕਲ ਕਾਲਜ ਡਾ. ਆਰ.ਐਸ. ਰੇਖੀ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਰਜੀਵ ਸ਼ਰਮਾ ਅਤੇ ਡਾ. ਸ਼ਿਲੇਖ ਮਿੱਤਲ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ