Welcome to Canadian Punjabi Post
Follow us on

17

January 2022
ਬ੍ਰੈਕਿੰਗ ਖ਼ਬਰਾਂ :
ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਕੀਤੀ ਤਬਦੀਲੀਮਜੀਠੀਆ ਨੇ ਕਿਹਾ : ਹਾਈ ਕੋਰਟ ਦੇ ਫ਼ੈਸਲੇ ਤਕ ਮੈਂ ਜਿੱਥੇ ਵੀ ਸੀ, ਉਸ ਦਾ ਚੰਨੀ ਤੇ ਸਿੱਧੂ ਨੂੰ ਪਤਾ ਸੀਸਾਬਕਾ ਵਿਧਾਇਕ ਖੰਨਾ ਅਤੇ ਜੱਥੇਦਾਰ ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲਨਿਊਜਰਸੀ ਸੂਬੇ ਦੀ ਸੈਨੇਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਐਲਾਨਿਆ17 ਜਨਵਰੀ ਤੋਂ ਇਨ-ਪਰਸਨ ਲਰਨਿੰਗ ਲਈ ਖੁੱਲ੍ਹਣਗੇ ਓਨਟਾਰੀਓ ਦੇ ਸਕੂਲਕੋਰੋਨਾ ਦੀ ਤੀਸਰੀ ਲਹਿਰ: ਭਾਰਤ ਵਿੱਚ ਹਸਪਤਾਲ ਭਰਤੀ ਹੋਣ ਦੀ ਦਰ 5 ਤੋਂ 10 ਫੀਸਦੀ ਤੱਕ ਜਾ ਪਹੁੰਚੀਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ'ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
 
ਪੰਜਾਬ

94 ਸਾਲ ਦੇ ਵੱਡੇ ਬਾਦਲ ਇੱਕ ਵਾਰ ਮੁੜ ਕੇ ਲੰਬੀ ਅਸੈਂਬਲੀ ਸੀਟ ਤੋਂ ਚੋਣ ਲੜਨ ਦੇ ਮੂਡ ਵਿੱਚ

December 01, 2021 08:50 AM

ਚੰਡੀਗੜ੍ਹ, 30 ਨਵੰਬਰ, (ਪੋਸਟ ਬਿਊਰੋ)-ਬਹੁਜਨ ਸਮਾਜ ਪਾਰਟੀ ਨਾਲ ਸਮਝੌਤੇ ਵਿੱਚਅਕਾਲੀ ਦਲ ਦੇ ਹਿੱਸੇ ਦੀਆਂ 97 ਸੀਟਾਂ ਵਿੱਚੋਂ 89 ਉੱਤੇਅਕਾਲੀ ਦਲ ਨੇ ਉਮੀਦਵਾਰ ਐਲਾਨ ਕਰ ਦਿੱਤੇ ਹਨ, ਪਰ ਸਭ ਤੋਂ ਅਹਿਮ ਸੀਟ ਲੰਬੀ ਉੱਤੇ ਹਾਲੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।ਏਥੋਂ ਲਗਾਤਾਰ ਜਿੱਤਦੇ ਰਹੇ ਪ੍ਰਕਾਸ਼ ਸਿੰਘ ਬਾਦਲ ਮੁੜ ਕੇ ਚੋਣ ਲੜਨ ਦੇ ਮੂਡ ਵਿੱਚ ਦੱਸੇ ਜਾਂਦੇ ਹਨ ਅਤੇ ਇਸ ਬਾਰੇ ਸਰਗਰਮੀ ਵੀ ਸ਼ੁਰੂ ਹੋਣ ਲੱਗੀ ਹੈ।
ਅਕਾਲੀ ਦਲ ਇਸ ਵਾਰੀ ਬਹੁਤ ਸੋਚ ਕੇ ਚੱਲਣਾ ਚਾਹੁੰਦਾ ਹੈ, ਇਸ ਲਈ ਸਾਬਕਾ ਮੁੱਖ ਮੰਤਰੀ ਅਤੇ ਦੇਸ਼ ਦੇ ਸਭ ਤੋਂ ਬਜ਼ੁਰਗ ਵਿਧਾਇਕ ਪ੍ਰਕਾਸ਼ ਸਿੰਘ ਬਾਦਲ (94) ਨੂੰ ਮੁੜ ਕੇ ਚੋਣ ਲੜਾਉਣ ਦੀ ਤਿਆਰੀ ਹੋ ਰਹੀ ਹੈ। ਪਹਿਲਾਂ ਕਿਹਾ ਗਿਆ ਸੀ ਕਿ ਸੁਖਬੀਰ ਸਿੰਘ ਬਾਦਲ ਆਪਣੀ ਜਲਾਲਾਬਾਦ ਸੀਟ ਛੱਡ ਕੇ ਇਸ ਵਾਰ ਲੰਬੀ ਤੋਂ ਚੋਣ ਲੜ ਸਕਦੇ ਹਨ ਤੇ ਪ੍ਰਕਾਸ਼ ਸਿੰਘ ਬਾਦਲ ਕਿਉਂਕਿ ਬਜ਼ੁਰਗ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਿਹਤ ਵੀ ਠੀਕ ਨਹੀਂ, ਇਸ ਲਈ ਉਹ ਚੋਣ ਨਹੀਂ ਲੜਨਗੇ ਤੇ ਉਨ੍ਹਾਂ ਦੀ ਥਾਂ ਬਾਦਲ ਪਰਿਵਾਰ ਆਪਣੀ ਜੱਦੀ ਸੀਟ ਲੰਬੀ ਤੋਂ ਸੁਖਬੀਰ ਸਿੰਘ ਬਾਦਲ ਨੂੰ ਖੜ੍ਹਾ ਕਰੇਗਾ, ਪਰ ਸੁਖਬੀਰ ਸਿੰਘ ਬਾਦਲ ਦੇ ਫਿਰ ਜਲਾਲਾਬਾਦ ਤੋਂ ਖੜ੍ਹਾ ਹੋਣ ਨਾਲ ਲੰਬੀ ਬਾਰੇ ਸ਼ੰਕਾ ਖੜ੍ਹਾ ਸੀ। ਪਾਰਟੀ ਦੇ ਇਕ ਸੀਨੀਅਰ ਆਗੂਦੇ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਹੀ ਇਸ ਸੀਟਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਇਸ ਸੀਟ ਬਾਰੇ ਗੰਭੀਰਤਾ ਨਾਲ ਵਿਚਾਰ ਹੋ ਰਿਹਾ ਹੈ ਤੇ ਪਾਰਟੀ ਕੋਈ ਅਜਿਹਾ ਉਮੀਦਵਾਰ ਖੜ੍ਹਾ ਨਹੀਂ ਕਰਨਾ ਚਾਹੁੰਦੀ, ਜੋ ਜਿੱਤਣਜੋਗਾ ਨਾ ਹੋਵੇ, ਇਸ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਕੇ ਏਥੋਂ ਚੋਣ ਲੜਾਉਣ ਉੱਤੇ ਵਿਚਾਰ ਹੋ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ