Welcome to Canadian Punjabi Post
Follow us on

02

July 2025
 
ਪੰਜਾਬ

ਡੇਰਾ ਸੱਚਾ ਸੌਦਾ ਦੀ ਚਰਚਾ ਵਿੱਚ ਜਾਣਾ ਫਿਰ ਪੰਜਾਬ ਵਿੱਚ ਰਾਜਨੀਤੀ ਦਾ ਮੁੱਦਾ ਬਣਿਆ

December 01, 2021 08:52 AM

* ਅਕਾਲੀਆਂ ਵੱਲੋਂ ਕਾਂਗਰਸੀ ਆਗੂਆਂ ਵਿਰੁੱਧ ਅਕਾਲ ਤਖਤ ਨੂੰ ਸਿ਼ਕਾਇਤ


ਅੰਮ੍ਰਿਤਸਰ, 30 ਨਵੰਬਰ, (ਪੋਸਟ ਬਿਊਰੋ)-ਇਨ੍ਹੀਂ ਦਿਨੀਂ ਡੇਰਾ ਸੱਚਾ ਸੌਦਾ ਸਿਰਸਾ ਦੇ ਨਾਮ ਚਰਚਾ ਘਰਾਂ ਵਿੱਚ ਫਿਰ ਤੋਂ ਰੌਣਕ ਵਧਣ ਦੇ ਨਾਲ ਹੀ ਇਹ ਰਾਜਨੀਤੀ ਦਾ ਮੁੱਦਾ ਵੀ ਮੁੜ ਕੇ ਬਣਨ ਲੱਗਾ ਹੈ।
ਬੀਤੇ ਐਤਵਾਰ ਕੁਝ ਥਾਂਈਂ ਇਸ ਡੇਰੇ ਦੀ ਨਾਮ ਚਰਚਾ ਵਿੱਚ ਕੁਝ ਕਾਂਗਰਸੀ ਵਿਧਾਇਕ ਸ਼ਾਮਲ ਹੋਣ ਦੀ ਖਬਰ ਆਈ ਸੀ। ਇਸ ਦੇ ਬਾਅਦ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਨ੍ਹਾਂ ਕਾਂਗਰਸੀ ਆਗੂਆਂ ਉੱਤੇ ਕਾਰਵਾਈ ਕਰਨ ਦੀ ਮੰਗ ਕਰ ਦਿੱਤੀ ਹੈ। ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਨ੍ਹਾਂ ਕਾਂਗਰਸੀ ਆਗੂਆਂ ਵਿਰੁੱਧ ਸਿੱਖ ਰਵਾਇਤਾਂ ਅਨੁਸਾਰ ਕਾਰਵਾਈ ਕਰਨ, ਜਿਨ੍ਹਾਂ ਨੇ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਕੀਤੀ ਗਈ ‘ਨਾਮ ਚਰਚਾ’ ਦੇ ਪ੍ਰੋਗਰਾਮਾਂ ਵਿੱਚ ਹਾਜ਼ਰੀ ਭਰੀ ਹੈ। ਉਨ੍ਹਾਂ ਏਥੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਹੋਵੇ ਕਿ ਗੁਰੂ ਨਾਨਕ ਨਾਮ ਲੇਵਾ ਕੋਈ ਸਿੱਖ ਡੇਰਾ ਸੱਚਾ ਸੌਦਾ ਜਾਂ ਇਸ ਦੇ ਸ਼ਰਧਾਲੂਆਂ ਨਾਲ ਵਾਸਤਾ ਨਹੀਂ ਰੱਖੇਗਾ, ਇਸ ਦੇ ਬਾਵਜੂਦ ਫਿਰੋਜ਼ਪੁਰ ਤੋਂ ਪਰਮਿੰਦਰ ਸਿੰਘ ਪਿੰਕੀ, ਫਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ ਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਇਸ ਡੇਰੇ ਦੀ ‘ਨਾਮ ਚਰਚਾ’ ਵਿੱਚ ਗਏ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਡੇਰੇ ਦੇ ਕੰਮਾਂ ਦੀ ਸ਼ਲਾਘਾ ਕੀਤੀ ਹੈ, ਜਿਸ ਤੋਂ ਸਾਫ ਹੈ ਕਿ ਕਾਂਗਰਸ ਪਾਰਟੀ ਇਸ ਡੇਰੇ ਨਾਲ ਅੰਦਰ ਖਾਤੇ ਰਲੀ ਹੋਈ ਹੈ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਇਸ ਡੇਰੇ ਵਿੱਚ ਕਾਂਗਰਸੀ ਆਗੂਆਂ ਦੇ ਜਾਣ ਦਾ ਨੋਟਿਸ ਲਿਆ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ