Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਮੁੱਖ ਮੰਤਰੀ ਚੰਨੀ ਵੱਲੋਂ ਦੋਸ਼: ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ ਸੀ

December 01, 2021 08:53 AM

ਕੋਟਕਪੂਰਾ, 30 ਨਵੰਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀ-ਭਾਜਪਾ ਰਾਜ ਦੌਰਾਨਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬਰਗਾੜੀ ਅਤੇ ਹੋਰਨਾਂ ਥਾਂਵਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਹੋਣ ਅਤੇ ਇਸ ਦੇ ਖਿਲਾਫ ਰੋਸ ਕਰਦੀ ਸੰਗਤ ਉੱਤੇ ਪੁਲਸ ਗੋਲੀ ਨਾਲ ਸੰਬੰਧਤ ਬਹਿਬਲ ਕਲਾਂ ਅਤੇ ਕੋਟਕਪੂਰਾ ਕਾਂਡ ਦੇ ਲਈ ਬਾਦਲ ਪਰਵਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ।
ਅੱਜ ਕੋਟਕਪੂਰਾ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਟਕਪੂਰਾ ਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬ ਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦਾ ਐਲਾਨ ਕਰਦੇ ਹੋਏਕਿਹਾ ਕਿ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਫਿਰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਵੇਂ ਕੇਸ ਜਾਂਚ ਅਧੀਨ ਹੋਣ ਕਰ ਕੇ ਉਹ ਇਸ ਬਾਰੇ ਬਹੁਤਾ ਵੇਰਵਾ ਨਹੀਂ ਦੇ ਸਕਦੇ, ਪਰ ਇਸ ਦੇ ਦੋਸ਼ੀਆਂ ਨਾਲ ਬਾਦਲ ਪਰਵਾਰ ਦੀ ਮਿਲੀਭੁਗਤ ਸੀ। ਬਹਿਬਲ ਕਲਾਂ ਤੇ ਕੋਟਕਪੂਰਾ ਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਯਾਦ ਕਰ ਕੇਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਏਥੇਗੋਲੀ ਸ਼ਾਂਤਮਈ ਰੋਸ ਕਰਦੀ ਸੰਗਤ ਉੱਤੇ ਨਹੀਂ ਚਲਾਈ ਗਈ,ਸਾਡੀਆਂ ਹਿੱਕਾਂ ਉੱਤੇਚਲਾਈ ਗਈ ਸੀ।ਉਨ੍ਹਾ ਕਿਹਾ, “ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀ ਯੋਗ ਅਪਰਾਧ ਦੇ ਅਸਲ ਦੋਸ਼ੀਆਂ ਤੇ ਖੇਤੀ ਬਿੱਲਾਂ ਨੂੰ ਕਾਨੂੰਨ ਬਣਾਉਣ ਵਿੱਚ ਜਿਨ੍ਹਾਂ ਦਾ ਵੱਡੀ ਭੂਮਿਕਾ ਸੀ, ਉਨ੍ਹਾ ਨੂੰ ਬਖਸ਼ਿਆ ਨਹੀਂ ਜਾਵੇਗਾ।``
ਆਪਣੇਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਮੇਰੀ ਸਰਕਾਰ ਦੇ ਸਾਰੇ ਵਾਅਦੇ ਕੁੱਲ ਦੋ ਮਹੀਨਿਆਂ ਵਿੱਚ ਲਾਗੂ ਹੋ ਗਏ ਹਨ। ਉਨ੍ਹਾਂ ਕਿਹਾ, “ਹੋਰ ਭਲਾਈ ਸਕੀਮਾਂ ਤੋਂ ਇਲਾਵਾ ਅਸੀਂ ਪੰਜਾਬ ਵਿੱਚ ਬਿਜਲੀ ਅਤੇ ਪੈਟਰੋਲ ਸਭ ਤੋਂ ਘੱਟ ਕੀਮਤ ਉਤੇ ਦੇ ਰਹੇ ਹਾਂ, ਜਿਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ।” ਉਨ੍ਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਵਾਅਦਿਆਂ ਤੇ ਗਾਰੰਟੀਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਚੰਨੀ ਨੇ ਕਿਹਾ, ‘ਕੇਜਰੀਵਾਲ ਧੋਖੇਬਾਜ਼ ਹੈ ਤੇ ਉਸ ਦੇ ਐਲਾਨ ਅਤੇ ਸਕੀਮਾਂ ਦਾ ਦਿੱਲੀਵਿੱਚ ਵੀ ਲੋਕਾਂ ਨੂੰ ਲਾਭ ਨਹੀਂ ਹੋ ਸਕਿਆ, ਪੰਜਾਬ ਦੂਰ ਦੀ ਗੱਲ ਹੈ।’ ਉਨ੍ਹਾਂ ਕਿਹਾ ਕਿ ਦਿੱਲੀਵਿੱਚ 400 ਯੂਨਿਟ ਤੱਕ ਮੁਫ਼ਤ ਬਿਜਲੀ ਦਾ ਐਲਾਨ ਡਰਾਮੇ ਤੋਂ ਵੱਧ ਨਹੀਂ, ਕਿਉਂਕਿ ਦਿੱਲੀ ਸਰਕਾਰ 400 ਯੂਨਿਟਾਂ ਤੋਂ ਵੱਧ ਖ਼ਪਤ ਉੱਤੇ ਭਾਰੀ ਰਕਮ ਵਸੂਲਦੀ ਹੈ, ਜੋ ਆਮ ਘਰਾਂ ਦੀ ਖਪਤ ਹੁੰਦੀ ਹੈ।
ਇਸ ਮੌਕੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਦਲਾਂ ਦੀਆਂ ਬੱਸਾਂ ਨੂੰ ਰੋਕਣ ਦੀ ਕਦੇ ਕਿਸੇ ਨੇ ਹਿੰਮਤ ਨਹੀਂ ਸੀ ਕੀਤੀ ਤੇ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ ਸਾਰੀਆਂ ਗੈਰ-ਕਾਨੂੰਨੀ ਬੱਸਾਂ ਨੂੰ ਬੰਦ ਕੀਤਾ, ਸਗੋਂ ਅਜਿਹੀਆਂ 135 ਬੱਸਾਂ ਕਬਜ਼ੇ ਵਿੱਚ ਲੈ ਕੇ ਪੰਜਾਬ ਦੇ ਖ਼ਜ਼ਾਨੇ ਨੂੰ 14 ਕਰੋੜ ਰੁਪਏ ਦਾ ਮੁਨਾਫ਼ਾ ਦਿਵਾਇਆ ਅਤੇ ਸਰਕਾਰੀ ਬੱਸਾਂ ਦੀ ਰੋਜ਼ਾਨਾ ਆਮਦਨ ਵਧ ਕੇ 1.15 ਕਰੋੜ ਰੁਪਏ ਹੋ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ