Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸ਼ਰਾਬ ਪੀਣ ਵਿੱਚ ਮੁਕਤਸਰੀਏ ਬਾਕੀ ਪੰਜਾਬੀਆਂ ਤੋਂ ਮੋਹਰੀ

December 01, 2021 09:54 PM

ਚੰਡੀਗੜ੍ਹ, 1 ਦਸੰਬਰ (ਪੋਸਟ ਬਿਊਰੋ)- ਪੰਜਾਬ ਦੇ ਸ਼ਰਾਬ ਦੇ ਪਿਅਕੜਾਂ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਬਾਕੀਆਂ ਤੋਂਮੋਹਰੀ ਗਿਣੇ ਜਾ ਰਹੇ ਹਨ, ਪਰ ਬਠਿੰਡਾ ਤੇ ਮੋਗਾ ਜ਼ਿਲ੍ਹੇ ਵੀ ਬਹੁਤੇ ਪਿੱਛੇ ਨਹੀਂ ਹਨ, ਜਦ ਕਿ ਦੋਆਬੇ ਵਿੱਚ ਸ਼ਰਾਬ ਦੀ ਖਪਤ ਘੱਟ ਹੈ। ਤੰਬਾਕੂ ਦੀ ਵਰਤੋਂ ਕਰਨ ਵਿੱਚ ਵੀ ਮੁਕਤਸਰ ਸਾਹਿਬ ਜਿ਼ਲੇ ਵਾਲੇ ਅੱਗੇ ਹਨ।
ਭਾਰਤ ਦੇ ਕੌਮੀ ਸਿਹਤ ਮੰਤਰਾਲੇ ਵੱਲੋਂ ਪਰਵਾਰ ਸਿਹਤ ਸਰਵੇਖਣ 5 ਬਾਰੇ ਜਾਰੀ ਕੀਤੀ ਰਿਪੋਰਟ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮਾਲਵਾ ਖਿੱਤੇ ਵਿੱਚ ਸ਼ਰਾਬ ਦੀ ਵਰਤੋਂ ਮਾਝੇ ਅਤੇ ਦੋਆਬੇ ਨਾਲੋਂ ਕਿਤੇ ਵੱਧ ਹੈ। ਕੇਂਦਰ ਦੇ ਸਿਹਤ ਮੰਤਰਾਲੇ ਵੱਲੋਂ ਜਨਵਰੀ 2020 ਤੋਂ ਮਾਰਚ 2021 ਤਕ ਦੋ ਪੜਾਵਾਂ ਵਿੱਚ ਕਰਵਾਏ ਪੰਜਾਬ ਦੇ ਸਰਵੇਖਣ ਅਨੁਸਾਰ ਜ਼ਿਲ੍ਹਾ ਮੁਕਤਸਰ ਵਿੱਚ ਸਭ ਤੋਂ ਵੱਧ (32 ਫੀਸਦੀ) ਲੋਕ ਸ਼ਰਾਬ ਪੀਂਦੇ ਹਨ ਤੇ ਇਸੇ ਜ਼ਿਲ੍ਹੇ ਵਿੱਚ ਸਭ ਤੋਂ ਵੱਧ (20.8 ਫੀਸਦੀ) ਲੋਕ ਤੰਬਾਕੂ ਦਾ ਸੇਵਨ ਕਰਦੇ ਹਨ। ਮੋਗਾ ਜ਼ਿਲਾ੍ਹ ਦੂਜੇ ਨੰਬਰ ਉੱਤੇ ਹੈ ਜਿੱਥੇ 30.4 ਫੀਸਦੀ ਲੋਕ ਸ਼ਰਾਬ ਪੀਂਦੇ ਹਨ। ਬਠਿੰਡਾ ਜ਼ਿਲ੍ਹੇ ਵਿੱਚ 30.1 ਫੀਸਦੀ ਲੋਕ ਸ਼ਰਾਬ ਪੀਂਦੇ ਹਨਅਤੇ ਇਹ ਪੰਜਾਬ ਵਿੱਚੋਂ ਤੀਜੇ ਨੰਬਰ ਉੱਤੇ ਹੈ। ਜ਼ਿਲ੍ਹਾ ਬਰਨਾਲਾ ਵਿੱਚ 28.5 ਫੀਸਦੀ ਅਤੇ ਫਰੀਦਕੋਟ ਵਿੱਚ 27.6 ਫੀਸਦੀ ਲੋਕ ਸ਼ਰਾਬ ਪੀਂਦੇ ਹਨ।
ਦੂਸਰੇ ਪਾਸੇ ਪੰਜਾਬ ਵਿੱਚ ਸਭ ਤੋਂ ਘੱਟ ਸ਼ਰਾਬ ਪੀਣ ਵਾਲੇ ਲੋਕ ਜ਼ਿਲ੍ਹਾ ਹੁਸ਼ਿਆਰਪੁਰ ਦੇ(16.4 ਫੀਸਦੀ)ਹਨ। ਜ਼ਿਲ੍ਹਾ ਅੰਮ੍ਰਿਤਸਰ ਦੇ 18.3 ਫੀਸਦੀ ਅਤੇ ਨਵਾਂ ਸ਼ਹਿਰ ਦੇ 18.7 ਫੀਸਦੀ ਲੋਕ ਸ਼ਰਾਬ ਪੀਂਦੇ ਹਨ। ਲੁਧਿਆਣਾ ਜ਼ਿਲੇ੍ਹਦੀ ਇਹ ਗਿਣਤੀ 20.8 ਫੀਸਦੀ ਅਤੇ ਰੋਪੜ ਦੀ ਵੀਹ ਫੀਸਦੀ ਹੈ। ਮਾਨਸਿਕ ਰੋਗਾਂ ਦੀ ਮਾਹਰ ਡਾਕਟਰ ਨਿਧੀ ਗੁਪਤਾ ਦਾ ਕਹਿਣਾ ਹੈ ਕਿ ਮਾਲਵਾ ਖਿੱਤਾ ਕਾਫੀ ਸਮੇਂ ਤੋਂ ਆਰਥਿਕ ਸੰਕਟ ਦੀ ਮਾਰ ਹੇਠ ਹੋਣ ਕਰ ਕੇ ਲੋਕ ਸ਼ਰਾਬ ਦੀ ਵੱਧ ਵਰਤੋਂ ਕਰਨ ਵੱਲ ਵਧ ਰਹੇ ਹਨ। ਪੰਜਾਬ ਦੇ ਸਿਹਤ ਮੰਤਰੀ ਓ ਪੀ ਸੋਨੀ ਦੇ ਮੁਤਾਬਕ ਤੰਬਾਕੂ ਦੀ ਵਰਤੋਂ ਵਿੱਚ ਪੰਜਾਬ ਦਾ ਸਭ ਤੋਂ ਘੱਟ ਵਰਤੋਂ ਵਾਲੇ ਸੂਬੇ ਦਾ ਦਰਜਾ ਹੈ। ਉਨ੍ਹਾਂ ਕਿਹਾ ਕਿ ਕੌਮੀ ਸਿਹਤ ਸਰਵੇਖਣ ਦੇ ਤਾਜ਼ਾ ਅੰਕੜਿਆਂ ਵਿੱਚ ਪੰਜਾਬ ਵਿੱਚ ਤੰਬਾਕੂ ਦੀ ਵਰਤੋਂ ਦੇਸ਼ ਦੇ ਸਾਰੇ ਰਾਜਾਂ ਤੋਂ ਘੱਟ ਹੈ। ਪੰਜਾਬ ਵਿੱਚ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਪਿਛਲੇ ਪੰਜ ਸਾਲਾਂ ਵਿੱਚ 19.2 ਫੀਸਦੀ ਤੋਂ ਘੱਟ 12.9 ਫੀਸਦੀ ਰਹਿ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ