Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਚੀਨ ਦੇ ਐਟਮੀ ਭੰਡਾਰ ਤੋਂ ਅਮਰੀਕਾ ਤ੍ਰੱਭਕਿਆ

December 01, 2021 10:12 PM

ਵਾਸ਼ਿੰਗਟਨ, 1 ਦਸੰਬਰ (ਪੋਸਟ ਬਿਊਰੋ)- ਚੀਨ ਦੇ ਐਟਮੀ ਭੰਡਾਰ ਤੋਂ ਡਰਦਾ ਅਮਰੀਕਾ ਚੀਨ ਨਾਲ ਐਟਮੀਪਸਾਰ ਰੋਕਣ ਦੀ ਸੰਧੀ ਕਰਨ ਲਈ ਗੱਲਬਾਤ ਦੀ ਪਹਿਲ ਕਰ ਰਿਹਾ ਹੈ।
ਅਮਰੀਕਾ ਦੇ ਫੌਜੀ ਹੈੱਡ ਕੁਆਰਟਰ ਪੈਂਟਾਗਨ ਦੀ ਇੱਕ ਰਿਪੋਰਟ ਮੁਤਾਬਕ ਚੀਨ 2030 ਤਕ ਆਪਣੇ ਭੰਡਾਰ ਵਿੱਚ ਲੱਗਭਗ 1000 ਐਟਮੀ ਹਥਿਆਰ ਜਮ੍ਹਾ ਕਰ ਸਕਦਾ ਹੈ। ਇਸ ਸਮੇਂ ਵਿੱਚ ਚੀਨ ਕੋਲ ਕਰੀਬ 350 ਐਟਮੀ ਹਥਿਆਰ ਹਨ। ਅਮਰੀਕਾ ਦੇ ਡਰ ਦਾ ਸਭ ਤੋਂ ਵੱਡਾ ਕਾਰਨ ਚੀਨ ਕੋਲ ਵਧੀਆ ਤਕਨੀਕ ਦਾ ਹੋਣਾ ਹੈ।ਚੀਨ ਨੇ ਕੁਝ ਸਮਾਂ ਪਹਿਲਾਂ ਡੀ ਐਫ-17 ਹਾਈਪਰਸੋਨਿਕ ਮਿਜ਼ਾਈਲ ਵਿਕਸਿਤ ਕੀਤੀ ਸੀ, ਜਿਹੜੀ ਆਵਾਜ਼ ਦੀ ਰਫ਼ਤਰ ਤੋਂ ਵੀ ਪੰਜ ਗੁਣਾ ਤੇਜ਼ੀ ਨਾਲ ਕਿਸੇ ਵੀ ਨਿਸ਼ਾਨੇ ਨੂੰ ਮਾਰ ਸਕਦੀ ਹੈ। ਅਮਰੀਕੀ ਰਾਸ਼ਟਰਪਤੀ ਬਾਈਡੇਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਕੁਝ ਦਿਨ ਪਹਿਲਾਂ ਹੋਈ ਵਰਚੁਅਲ ਬੈਠਕ ਪਿੱਛੋਂ ਅਮਰੀਕਾ ਨੇ ਡਿਪਲੋਮੈਟਿਕ ਚੈਨਲਾਂ ਰਾਹੀਂ ਐਟਮੀਪਸਾਰ ਰੋਕਣ ਦੀ ਸੰਧੀ ਲਈ ਗੰਭੀਰ ਯਤਨ ਸ਼ੁਰੂ ਕਰ ਦਿੱਤੇ ਹਨ। ਬਾਈਡੇਨ ਦੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਦਾ ਕਹਿਣਾ ਹੈ ਕਿ ਬਾਈਡੇਨ ਅਤੇ ਜਿਨਪਿੰਗ ਦੀ ਬੈਠਕ ਪਿੱਛੋਂ ਇਸ ਤਰ੍ਹਾਂ ਦੀ ਸੰਧੀ ਦੀ ਪਹਿਲ ਲਈ ਹਾਲਾਤ ਢੁੱਕਵੇਂ ਹਨ। ਸ਼ਰਤ ਇਹ ਹੈ ਕਿ ਚੀਨ ਵੱਲੋਂ ਵੀ ਉਸਾਰੂ ਸੰਦੇਸ਼ ਆਉਣਾ ਚਾਹੀਦਾ ਹੈ। ਚੀਨ ਦੇ ਨਾਲ ਅਜਿਹੀ ਕੋਈ ਵੀ ਸੰਧੀ ਹੋਣ ਨਾਲ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਦੀ ਸਥਾਪਨਾ ਹੋ ਸਕੇਗੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ