Welcome to Canadian Punjabi Post
Follow us on

29

March 2024
 
ਭਾਰਤ

ਅਦਾਲਤੀ ਮਾਣਹਾਨੀ ਕੇਸ: ਵਿਜੇ ਮਾਲਿਆ ਵਿਰੁੱਧ ਆਖਰੀ ਸੁਣਵਾਈ 18 ਜਨਵਰੀ ਨੂੰ

December 01, 2021 10:28 PM

ਨਵੀਂ ਦਿੱਲੀ, 1 ਦਸੰਬਰ (ਪੋਸਟ ਬਿਊਰੋ)- ਭਾਰਤ ਦੀ ਸੁਪਰੀਮ ਕੋਰਟ ਨੇ ਕੱਲ੍ਹ ਇੱਥੇ ਕਿਹਾ ਹੈ ਕਿ ਉਸ ਨੇ ਕਾਫੀ ਲੰਬੇ ਸਮੇਂ ਤਕ ਇੰਤਜ਼ਾਰ ਕੀਤਾ ਹੈ ਅਤੇ ਉਹ ਭਗੌੜੇ ਕਰੋਬਾਰੀ ਵਿਜੈ ਮਾਲਿਆ ਖਿਲਾਫ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਕਿ ਇਸ ਕੇਸ ਵਿੱਚ ਸਜ਼ਾ ਦੇ ਬਾਰੇ ਆਖਰੀ ਸੁਣਵਾਈ ਅਗਲੇ ਸਾਲ 18 ਜਨਵਰੀ ਨੂੰ ਕੀਤੀ ਜਾਵੇਗੀ। ਸੁਪਰੀੰ ਕੋਰਟ ਨੇ ਕਿਹਾ ਕਿ ਵਿਜੇ ਮਾਲਿਆ ਦੇ ਖਿਲਾਫ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਉਹ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਮਾਲਿਆ ਆਪਣੀ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨਜ਼ ਦੇ ਨਾਲ ਸਬੰਧਤ 9000 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਕਰਜ਼ੇ ਦੇ ਘੁਟਾਲੇ ਦੇ ਕੇਸ ਵਿੱਚ ਲੋੜੀਂਦਾ ਹੈ।
ਜਸਟਿਸ ਯੂ ਯੂ ਲਲਿਤ, ਜਸਟਿਸ ਐਸ ਆਰ ਭੱਟ ਅਤੇ ਜਸਟਿਸ ਬੇਲਾ ਐਮ ਤਿ੍ਰਵੇਦੀ ਦੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਇਸ ਵੇਲੇ ਬ੍ਰਿਟੇਨ ਵਿੱਚ ਲੁਕੇ ਹੋਏ ਵਿਜੇਮਾਲਿਆ ਨੂੰ 2017 ਵਿੱਚ ਅਦਾਲਤੀ ਮਾਣਹਾਨੀ ਦਾ ਦੋਸ਼ੀ ਮੰਨਿਆ ਗਿਆ ਸੀ ਅਤੇ ਉਸ ਨੂੰ ਦਿੱਤੀ ਜਾਣ ਵਾਲੀ ਸਜ਼ਾ ਉੱਤੇ ਉਸ ਦਾ ਪੱਖ ਸੁਣਨ ਲਈ ਕੇਸ ਸੂਚੀਬੱਧ ਕੀਤਾ ਜਾਣਾ ਸੀ। ਬੈਂਚ ਨੇ ਕਿਹਾ ਕਿ ਅਦਾਲਤ ਨੇ ਕਾਫੀ ਲੰਬਾ ਇੰਤਜ਼ਾਰ ਕੀਤਾ ਹੈ। ਕੋਰਟ ਨੇ ਪਿਛਲੇ ਸਾਲ ਵਿਜੈ ਮਾਲਿਆ (65) ਦੀ ਰਿਵੀਊ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਵਿੱਚ ਉਸ ਨੇ ਅਦਾਲਤ ਦੇ ਨੌਂ ਮਈ 2017 ਦੇ ਫੈਸਲੇ ਉੱਤੇ ਮੁੜ ਵਿਚਾਰ ਦੇ ਲਈ ਅਪੀਲ ਕੀਤੀ ਸੀ। ਇਸ ਕੇਸ ਵਿੱਚ ਅਦਾਲਤ ਨੇ ਉਸ ਨੂੰ ਅਦਾਲਤੀ ਹੁਕਮਾਂ ਦੀ ਹੱਤਕ ਕਰ ਕੇ ਆਪਣੇ ਬੱਚਿਆਂ ਨੂੰ ਚਾਰ ਕਰੋੜ ਅਮਰੀਕੀ ਡਾਲਰ ਟਰਾਂਸਫਰ ਭੇਜਣ ਕੇ ਅਦਾਲਤੀ ਮਾਣਹਾਨੀ ਦਾ ਦੋਸ਼ੀ ਮੰਨਿਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦੇ ਸਾਹਮਣੇ ਪੇਸ਼ ਇੱਕ ਆਫਿਸ ਮੈਮੋਰੰਡਮ ਦੇ ਅਨੁਸਾਰ ਬ੍ਰਿਟੇਨ ਵਿੱਚ ਹਵਾਲਗੀ ਦੀ ਕਾਰਵਾਈ ਆਖਰੀ ਗੇੜ ਵਿੱਚ ਹੈ ਤੇ ਇਸ ਵਿੱਚ ਵਿਜੇ ਮਾਲਿਆ ਲਈ ਅਪੀਲ ਦੇ ਸਾਰੇ ਮੌਕੇ ਖਤਮ ਹੋ ਚੁੱਕੇ ਹਨ। ਅਦਾਲਤ ਨੇ ਸੁਣਵਾਈ ਦੌਰਾਨ ਕਿਹਾ, ‘ਅਸੀਂ ਇਸ ਕੇਸ ਨੂੰ ਨਿਪਟਾਰੇ ਲਈ ਜਨਵਰੀ ਦੇ ਦੂਜੇ ਹਫਤੇ ਵਿੱਚ ਸੂਚੀਬੱਧ ਕਰਾਂਗੇ, ਕਿਉਂਕਿ ਅਸੀਂ ਹੋਰ ਲੰਬਾ ਇੰਤਜ਼ਾਰ ਨਹੀਂ ਕਰ ਸਕਦੇ। ਇਸ ਕੇਸ ਦਾ ਕਿਸੇ ਨਾ ਕਿਸੇ ਪੜਾਅ ਉੱਤੇ ਨਿਪਟਾਰਾ ਹੋਣਾ ਹੈ ਅਤੇ ਪ੍ਰਕਿਰਿਆ ਸਮਾਪਤ ਹੋਣੀ ਚਾਹੀਦੀ ਹੈ।’ ਬੈਂਚ ਨੇ ਕਿਹਾ ਕਿ ਮਾਲਿਆ ਨੂੰ ਦਲੀਲਾਂ ਪੇਸ਼ ਕਰਨ ਦੀ ਆਜ਼ਾਦੀ ਹੈ ਅਤੇ ਜੇ ਕਿਸੇ ਕਾਰਨ ਉਹ ਪੇਸ਼ ਨਹੀਂ ਹੋ ਸਕਦਾ ਤਾਂ ਵਕੀਲ ਉਸ ਵੱਲੋਂ ਦਲੀਲਾਂ ਪੇਸ਼ ਕਰ ਸਕਦੇ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ