Welcome to Canadian Punjabi Post
Follow us on

24

January 2022
ਬ੍ਰੈਕਿੰਗ ਖ਼ਬਰਾਂ :
ਬਰੈਂਪਟਨ ਦੇ ਘਰ ਵਿੱਚ ਲੱਗੀ ਅੱਗ, 3 ਬੱਚਿਆਂ ਦੀ ਮੌਤਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਪੰਜਾਬ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨਬਰਗਾੜੀ ਦਾ ਬੇਅਦਬੀ ਕਾਂਡ: ਜਾਂਚ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਵੱਲੋਂ ਖੁਲਾਸੇ ਕਰਦੀ ਕਿਤਾਬ ਜਾਰੀਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਉੱਤੇ ਈ ਡੀ ਛਾਪੇ ਨਾਲ ਦਸ ਕਰੋੜ ਰੁਪਏ ਤੋਂ ਵੱਧ ਜ਼ਬਤਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਲਈ ਚਿਹਰਾ ਐਲਾਨਿਆਪੰਜਾਬ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਪੰਜਾਬ ਦੇ 7 ਆਈ ਜੀ ਸਮੇਤ 10 ਸੀਨੀਅਰ ਪੁਲਿਸ ਬਦਲ ਦਿੱਤੇਭਾਰਤ ਦੀ ਸਮੁੰਦਰੀ ਫੌਜ ਦੀ ਬੰਦਰਗਾਹ ਆਈ ਐੱਸ ਰਣਵੀਰ ਵਿੱਚ ਧਮਾਕਾ, ਤਿੰਨ ਮੌਤਾਂ, ਕਈ ਜ਼ਖਮੀਪਟਨਾ ਤੋਂ ਮੋਹਾਲੀ ਆ ਰਹੇ ਸਿੱਖਾਂ ਉਤੇ ਮੰਦਰ ਲਈ ਚੰਦਾ ਮੰਗਦੇ ਲੋਕਾਂ ਵੱਲੋਂ ਹਮਲਾ, ਛੇ ਜ਼ਖਮੀ
 
ਅੰਤਰਰਾਸ਼ਟਰੀ

ਹੁਣ ਅਮਰੀਕਾ ਜਾਣ ਵਾਲਿਆਂ ਨੂੰ ਇੱਕ ਦਿਨ ਪਹਿਲਾਂ ਕਰਵਾਉਣਾ ਹੋਵੇਗਾ ਕੋਵਿਡ-19 ਟੈਸਟ

December 02, 2021 06:25 PM

ਵਾਸਿ਼ੰਗਟਨ, 2 ਦਸੰਬਰ (ਪੋਸਟ ਬਿਊਰੋ) : ਅਗਲੇ ਹਫਤੇ ਦੇ ਸ਼ੁਰੂ ਵਿੱਚ ਅਮਰੀਕਾ ਜਾਣ ਵਾਲੇ ਕੈਨੇਡੀਅਨਜ਼ ਤੇ ਹੋਰ ਵਿਦੇਸ਼ੀ ਨਾਗਰਿਕਾਂ ਨੂੰ ਹਵਾਈ ਟਰੈਵਲ ਤੋਂ ਇੱਕ ਦਿਨ ਪਹਿਲਾਂ ਕੋਵਿਡ-19 ਟੈਸਟ ਕਰਵਾਉਣਾ ਹੋਵੇਗਾ।
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਟੈਸਟ ਕਰਵਾਉਣ ਲਈ ਪਹਿਲਾਂ ਮਿਥੀ ਗਈ 72 ਘੰਟੇ ਦੀ ਸ਼ਰਤ ਨੂੰ ਖ਼ਤਮ ਕਰਦਿਆਂ ਹੋਇਆਂ ਇਸ ਨਵੇਂ ਨਿਯਮ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਕੋਵਿਡ-19 ਦੇ ਨਵੇਂ ਓਮਾਈਕ੍ਰੌਨ ਵੇਰੀਐਂਟ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।ਵਾੲ੍ਹੀਟ ਹਾਊਸ ਵੱਲੋਂ ਇਸ ਨਵੇਂ ਪਲੈਨ ਬਾਰੇ ਬੁੱਧਵਾਰ ਨੂੰ ਕੀਤੇ ਗਏ ਐਲਾਨ ਦੌਰਾਨ ਜ਼ਮੀਨੀ ਸਰਹੱਦਾਂ ਦਾ ਜਿ਼ਕਰ ਨਹੀਂ ਕੀਤਾ ਗਿਆ। ਇਹ ਵੀ ਨਹੀਂ ਦੱਸਿਆ ਗਿਆ ਕਿ ਪੂਰੀ ਤਰ੍ਹਾਂ ਟੀਕਾਕਰਣ ਕਰਵਾ ਚੁੱਕੇ ਕੈਨੇਡੀਅਨਜ਼, ਜਿਹੜੇ ਅਮਰੀਕਾ ਜਾਣਾ ਚਾਹੁੰਦੇ ਹਨ, ਨੂੰ ਆਪਣੇ ਟੈਸਟ ਰਿਜ਼ਲਟ ਵਿਖਾਉਣੇ ਹੋਣਗੇ।
ਓਮਾਈਕ੍ਰੌਨ ਦੇ ਆਉਣ ਨਾਲ ਰੋਜ਼ਾਨਾਂ ਅਮਰੀਕਾ ਤੇ ਕੈਨੇਡਾ ਦਰਮਿਆਨ ਸਫਰ ਕਰਨ ਵਾਲਿਆਂ ਲਈ ਇੱਕ ਵਾਰੀ ਮੁੜ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਅਜੇ ਇੱਕ ਮਹੀਨੇ ਪਹਿਲਾਂ ਹੀ ਅਮਰੀਕਾ ਨੇ ਪੂਰੀ ਵੈਕਸੀਨੇਸ਼ਨ ਕਰਵਾਉਣ ਵਾਲਿਆਂ ਲਈ ਪਾਬੰਦੀਆਂ ਹਟਾਈਆਂ ਸਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ